ATM ਤੋਂ 1000 ਰੁਪਏ ਕੱਢਵਾ ਕੇ ਆਏ ਬੰਦੇ ਦੇ ਖ਼ਾਤੇ ‘ਚੋਂ ਉੱਡੇ 41000, ਜਾਣੋ ਕਿਵੇਂ ਹੋ ਗਈ ਠੱਗੀ    ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ    ਜ਼ਮੀਨ ਵਿਵਾਦ: ਰੰਜਿਸ ਦੇ ਚੱਲਦੇ ਸਾਂਢੂ ਨੇ ਵੱਢ ਦਿੱਤਾ ਸਾਂਢੂ … ਪੁਲਿਸ ਨੇ 7 ਲੋਕਾਂ ਖਿਲਾਫ਼ ਮਾਮਲਾ ਕੀਤਾ ਦਰਜ    'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪਟਨ ਅਮਰਿੰਦਰ ਸਿੰਘ    ਚੰਨੀ ਨੂੰ CM ਚਿਹਰਾ ਬਣਾਉਣ ਦੀ ਮੰਗ ਰੱਦ, ਬਘੇਲ ਨੇ ਕੀਤਾ ਸਪੱਸ਼ਟ ਐਲਾਨ    ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ    ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ    ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ    ਅਮਰੀਕਾ ਦੀ ਵੱਡੀ ਕਾਨੂੰਨੀ ਕਾਰਵਾਈ, 37 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ; ਬਿਸ਼ਨੋਈ ਤੇ ਨਾਗਰਾ ਦੀ ਹਵਾਲਗੀ ਦੀ ਮੰਗ    ਕੇਐਸ ਮੱਖਣ ਦੇ ਨਾਂ 'ਤੇ ਬਣੇ ਫਰਜ਼ੀ ਪੇਜ਼, ਗਾਇਕ ਨੇ ਫੈਨਜ਼ ਨੂੰ ਕੀਤਾ ਸਾਵਧਾਨ   
ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ
July 14, 2026
Sgpc-harike-pattan-ardaas-samaga

14 ਜੁਲਾਈ ਨੂੰ ਹਰੀਕੇ ਪੱਤਣ ਵਿਖੇ 1984 ਤੋਂ ਬਾਅਦ ਪੰਜਾਬ ‘ਚ ਸਰਕਾਰੀ ਤੇ ਪੁਲਿਸ ਕਾਰਵਾਈਆਂ ਦੌਰਾਨ ਕਥਿਤ ਤੌਰ ‘ਤੇ ਮਾਰੇ ਗਏ ਲੋਕਾਂ ਦੀ ਯਾਦ ‘ਚ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਰਦਾਸ ਸਮਾਗਰ ਕਰਵਾਇਆ ਜਾ ਰਿਹਾ ਹੈ।

ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ


14 ਜੁਲਾਈ ਨੂੰ ਹਰੀਕੇ ਪੱਤਣ ਵਿਖੇ1984 ਤੋਂ ਬਾਅਦ ਪੰਜਾਬ ‘ਚ ਸਰਕਾਰੀ ਤੇ ਪੁਲਿਸ ਕਾਰਵਾਈਆਂ ਦੌਰਾਨ ਕਥਿਤ ਤੌਰ ‘ਤੇ ਮਾਰੇ ਗਏ ਲੋਕਾਂ ਦੀ ਯਾਦ ‘ਚ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਰਦਾਸ ਸਮਾਗਰ ਕਰਵਾਇਆ ਜਾ ਰਿਹਾ ਹੈ। ਦਰਿਆ ਦੇ ਕੰਢੇ ਹੋਣ ਵਾਲੇ ਇਸ ਸਮਾਗਮ ‘ਚ ਗੁਰਬਾਣੀ ਪਾਠ, ਕੀਰਤਨ ਤੇ ਸਮੂਹਿਕ ਅਰਦਾਸ ਹੋਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਹ ਸਮਾਗਮ ਉਨ੍ਹਾਂ ਬੇਕਸੂਰ ਵਿਅਕਤੀਆਂ ਦੀ ਯਾਦ ‘ਚ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਕੇਸ ਜਸਵੰਤ ਸਿੰਘ ਖਾਲੜਾ ਨੇ ਸਾਹਮਣੇ ਲਿਆਂਦੇ ਸਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪੀੜਤ ਪਰਿਵਾਰ ਆਪਣੇ ਅਜ਼ੀਜ਼ਾਂ ਨਾਲ ਸਬੰਧਤ ਘਟਨਾਵਾਂ ਬਾਰੇ ਪੂਰੀ ਜਾਣਕਾਰੀ ਤੋਂ ਅਣਜਾਣ ਹਨ ਤੇ ਇਨਸਾਫ਼ ਦੇ ਹੱਕਦਾਰ ਹਨ।

ਪੀੜਤ ਪਰਿਵਾਰਾਂ ਨੂੰ ਹਿੱਸਾ ਲੈਣ ਦੀ ਅਪੀਲ

ਜਥੇਦਾਰ ਨੇ1984 ਤੇ ਉਸ ਤੋਂ ਬਾਅਦ ਦੇ ਸਾਲਾਂ ‘ਚ ਕਥਿਤ ਸਰਕਾਰੀ ਤੇ ਪੁਲਿਸ ਕਾਰਵਾਈਆਂ ਤੋਂ ਪੀੜਤ ਪਰਿਵਾਰਾਂ ਦੇ ਨਾਲ ਮਨੁੱਖੀ ਅਧਿਕਾਰ ਕਾਰਕੁਨਾਂ, ਵਕੀਲਾਂ ਤੇ ਸਮਾਜਿਕ ਸੰਗਠਨਾਂ ਨੂੰ ਇਸ ਇਕੱਠ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਅਰਦਾਸ ਸਮਾਗਮ ਸ਼ਾਮ6 ਵਜੇ ਹਰੀਕੇ ਪੱਤਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ‘ਚ ਹੋਵੇਗਾ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਹੇਠ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਪਰਮਜੀਤ ਕੌਰ ਖਾਲੜਾ ਨੇ ਐਸਜੀਪੀਸੀ ਨੂੰ ਕੀਤੀ ਮੰਗ

ਸਮਾਗਮ ਤੋਂ ਪਹਿਲਾਂ ਜਾਰੀ ਇੱਕ ਲਿਖਤੀ ਸੰਦੇਸ਼ ‘ਚ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਤਿੰਨ ਮੁੱਖ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ1980 ਤੇ1990 ਦੇ ਦਹਾਕੇ ਦੌਰਾਨ ਕਥਿਤ ਤੌਰ ‘ਤੇ ਲਾਪਤਾ ਵਿਅਕਤੀਆਂ, ਲਾਵਾਰਿਸ ਐਲਾਨੀਆਂ ਗਈਆਂ ਲਾਸ਼ਾਂ ਤੇ ਕਥਿਤ ਤੌਰ ‘ਤੇ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਵਿਅਕਤੀਆਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਸੁਤੰਤਰ ਲੋਕ ਕਮਿਸ਼ਨ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ, ਉਨ੍ਹਾਂ ਮੰਗ ਕੀਤੀ ਕਿ ਜਸਵੰਤ ਸਿੰਘ ਖਾਲੜਾ ਦੁਆਰਾ ਪਛਾਣੀਆਂ ਗਈਆਂ ਅਣਪਛਾਤੀਆਂ ਲਾਸ਼ਾਂ ਦੀ ਯਾਦ ਨੂੰ ਕੇਂਦਰੀ ਸਿੱਖ ਅਜਾਇਬ ਘਰ ‘ਚ ਸਨਮਾਨਯੋਗ ਸਥਾਨ ਦਿੱਤਾ ਜਾਵੇ ਤੇ ਐਸਜੀਪੀਸੀ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇ।

Sgpc harike pattan ardaas samagam

local advertisement banners
Comments


Recommended News
Popular Posts
Just Now