ਡਰੱਗ ਤਸਕਰੀ ਮਾਮਲੇ ਵਿੱਚ ਲੋੜੀਂਦੇ ਹਰਮਨਵੀਰ ਸਿੰਘ ਦੀ ਭਾਲ ਕਰ ਰਹੀ ਹੈ FBI    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    ਸੰਭੂ ਬਾਰਡਰ ’ਤੇ ਹਰਿਆਣਾ ਪੁਲਿਸ ਨੇ ਕੀਤੀ ਸਖ਼ਤ ਬੈਰੀਕੇਡਿੰਗ, ਆਉਣ ਅਤੇ ਜਾਣ ਦੇ ਦੋਨੋਂ ਰਾਹ ਕੀਤੇ ਬੰਦ    ਵਿਦਿਆਰਥੀਆਂ ਦੀਆਂ ਮੰਗਾਂ ਸੁਣੇ ਪ੍ਰਸ਼ਾਸਨ- ਦਿਲਜੀਤ ਦੋਸਾਂਝ    ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ    ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ    ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ    ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ   
CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ
July 21, 2026
Cabinet-meeting-

CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ




ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਦੁਪਹਿਰ12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਇਹ ਮੀਟਿੰਗ ਹੋਵੇਗੀ ਤੇ ਬੈਠਕ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ ਹੈ। ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦਾ ਇਹ ਆਖਰੀ ਮਾਨਸੂਨ ਸੈਸ਼ਨ ਹੋਵੇਗਾ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਦੌਰਾਨ ਚੁੱਕੇ ਜਾਣ ਵਾਲੇ ਮੁੱਦਿਆਂ ਨੂੰ ਲੈ ਕੇ ਚਰਚਾ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਨਾਲ ਬੈਠਕਾਂ ਦਾ ਦੌਰ ਵੀ ਜਾਰੀ ਹੈ। ਵਿਧਾਨ ਸਭਾ ਸੈਸ਼ਨ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ2026 ਵਿਚ ਸੋਧ ਲਿਆਉਣ ਦਾ ਏਜੰਡਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਵਿਧਾਨ ਸਭਾ ਖੇਤਰਾਂ ਦਾ ਦੌਰਾ ਕਰ ਰਹੇ ਹਨ। ਪਿਛਲੀ ਕੈਬਨਿਟ ਬੈਠਕ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਝ ਖੇਤਰਾਂ ਵਿਚADC ਦੀ ਨਿਯੁਕਤੀ ਸਣੇ ਕਈ ਅਹਿਮ ਫੈਸਲੇ ਲਏ ਗਏ ਸਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅੱਜ ਦੀ ਬੈਠਕ ਵਿਚ ਵੀ ਪ੍ਰਸ਼ਾਸਨਿਕ ਤੇ ਜਨਹਿਤ ਨਾਲ ਜੁੜੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ3 ਅਗਸਤ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਨੂੰ ਲੈ ਕੇ ਵੀ ਕੈਬਨਿਟ ਵਿਚ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।

Cabinet meeting

local advertisement banners
Comments


Recommended News
Popular Posts
Just Now