ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ    ਵਿਦਿਆਰਥੀ ਅੰਦੋਲਨ ਦਾ ਹਿੰਸਕ ਹੋਣਾ ਹੈ ਬੇਹੱਦ ਮੰਦਭਾਗਾ- ਸਲਮਾਨ ਖ਼ਾਨ    ਵਿਦਿਆਰਥੀ ਅੰਦੋਲਨ ਦਾ ਹਿੰਸਕ ਹੋਣਾ ਹੈ ਬੇਹੱਦ ਮੰਦਭਾਗਾ- ਸਲਮਾਨ ਖ਼ਾਨ    ਕੀ ਵੜਿੰਗ ਤੇ ਚੰਨੀ ਦੀ ਨਾਰਾਜ਼ਗੀ ਹੋਈ ਦੂਰ? ਦਿੱਲੀ ‘ਚ ਪੰਜਾਬ ਕਾਂਗਰਸ ਦੀ ਹੋਈ ਮੀਟਿੰਗ ‘ਚ ਇਕੱਠੇ ਬੈਠੇ ਆਏ ਨਜ਼ਰ    ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ: NEET ਪੇਪਰ ਲੀਕ 'ਤੇ PM ਮੋਦੀ    ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ; ਦੋਵਾਂ ਦੀ ਮੌਤ    ਗੁਰਵਿੰਦਰ ਸਿੰਘ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਦੀ ਸ਼ਿਕਾਇਤ ਮਗਰੋਂ ਮਾਮਲਾ ਦਰਜ    ਸੋਨਮ ਦੀ ਜ਼ਮਾਨਤ ਬਣੀ ਵਿਵਾਦ ਦਾ ਕੇਂਦਰ, ਸੁਪਰੀਮ ਕੋਰਟ 'ਚ ਸੁਣਵਾਈ ਦੀ ਉਡੀਕ    ਫ਼ੀਸ ਕੈਪ ਆਰਡੀਨੈਂਸ 'ਤੇ ਟਕਰਾਅ, ਪ੍ਰਾਈਵੇਟ ਸਕੂਲ ਹਾਈ ਕੋਰਟ ਦਾ ਖੜਕਾਉਣਗੇ ਦਰਵਾਜ਼ਾ    ਪਾਵਰਕੌਮ ਵੱਲੋਂ 10 ਹਜ਼ਾਰ ਕਰੋੜ ਦਾ ਕਰਜ਼ਾ ਚੁੱਕਣ ਦੀ ਤਿਆਰੀ   
ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ
May 22, 2026
Shaganpreet-singh-parents-arrest

ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ


ਲੁਧਿਆਣਾ ਦੇ ਕਸਬਾ ਖੰਨਾ ਦੀ ਪੁਲਿਸ ਨੇ ਬੀਤੀ1 ਮਈ ਨੂੰ ਪ੍ਰੇਮ ਵੈਸ਼ਨੋ ਢਾਬੇ ‘ਤੇ ਹੋਈ ਫਾਇਰਿੰਗ ਅਤੇ ਫਿਰੌਤੀ ਮੰਗਣ ਦੇ ਹਾਈ-ਪ੍ਰੋਫਾਈਲ ਮਾਮਲੇ ਵਿੱਚ ਇੱਕ ਬਹੁਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਆਸਟ੍ਰੇਲੀਆ ਵਿੱਚ ਬੈਠੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਵਜੋਂ ਹੋਈ ਹੈ, ਜਿਨ੍ਹਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਪੇਂਡੂ ਪਿੰਡ ਚੜ੍ਹੀ (ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ) ਤੋਂ ਕਾਬੂ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਦੋਵਾਂ ਨੂੰ ਇਸ ਪੂਰੀ ਵਾਰਦਾਤ ਦੀ ਸਾਜ਼ਿਸ਼ ਰਚਣ ਵਾਲੇ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਹੈ ਸ਼ਗਨਪ੍ਰੀਤ

ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਰਿਹਾ ਸ਼ਗਨਪ੍ਰੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਪੁਲਿਸ ਜਾਂਚ ਮੁਤਾਬਕ, ਉਸ ਦੇ ਮਾਤਾ-ਪਿਤਾ ਲਗਾਤਾਰ ਵਿਦੇਸ਼ ਵਿੱਚ ਬੈਠੇ ਆਪਣੇ ਪੁੱਤਰ ਦੇ ਸੰਪਰਕ ਵਿੱਚ ਸਨ। ਇੰਨਾ ਹੀ ਨਹੀਂ, ਉਹ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ, ਹੋਰ ਮੁਲਜ਼ਮਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਨਾਲ ਵੀ ਲਗਾਤਾਰ ਤਾਲਮੇਲ ਬਣਾ ਕੇ ਰੱਖ ਰਹੇ ਸਨ।

ਪਹਿਲਾਂ ਵੀ ਕਈ ਫਾਇਰਿੰਗ ਮਾਮਲਿਆਂ ‘ਚ ਆ ਚੁੱਕਾ ਹੈ ਨਾਮ

ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਦਾ ਨਾਮ ਪਹਿਲਾਂ ਵੀ ਖੰਨਾ ਦੇ ਅਧੀਨ ਆਉਂਦੇ ਇਲਾਕੇ ਪਾਇਲ ਅਤੇ ਦੋਰਾਹਾ ਵਿੱਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਆ ਚੁੱਕਾ ਹੈ। ਉਨ੍ਹਾਂ ਪੁਰਾਣੇ ਮਾਮਲਿਆਂ ਵਿੱਚ ਵੀ ਖੰਨਾ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਨਾਮਜ਼ਦ ਕੀਤਾ ਸੀ। ਪਿਛਲੀ ਗ੍ਰਿਫ਼ਤਾਰੀ ਤੋਂ ਬਾਅਦ ਸੌਦਾਗਰ ਸਿੰਘ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਸੀ, ਜਦਕਿ ਦਲਜੀਤ ਕੌਰ ਵੀ ਜ਼ਮਾਨਤ ‘ਤੇ ਬਾਹਰ ਚੱਲ ਰਹੀ ਸੀ। ਹੁਣ ਪ੍ਰੇਮ ਵੈਸ਼ਨੋ ਢਾਬਾ ਫਾਇਰਿੰਗ ਅਤੇ ਫਿਰੌਤੀ ਦੇ ਨਵੇਂ ਮਾਮਲੇ ਵਿੱਚ ਉਨ੍ਹਾਂ ਨੂੰ ਦੁਬਾਰਾ ਨਾਮਜ਼ਦ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ।

ਵਿਦੇਸ਼ੀ ਨੈੱਟਵਰਕ ਅਤੇ ਪੁਲਿਸ ਕੋਲ ਮੌਜੂਦ ਸਬੂਤ

ਖੰਨਾ ਦੇ ਡੀਐਸਪੀ (ਇਨਵੈਸਟੀਗੇਸ਼ਨ) ਮੋਹਿਤ ਸਿੰਗਲਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡੂੰਘਾਈ ਨਾਲ ਕੀਤੀ ਗਈ ਜਾਂਚ ਦੌਰਾਨ ਪੁਲਿਸ ਨੂੰ ਅਜਿਹੇ ਪੁਖ਼ਤਾ ਸਬੂਤ ਮਿਲੇ ਹਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਸ਼ਗਨਪ੍ਰੀਤ ਦੇ ਮਾਤਾ-ਪਿਤਾ ਵਿਦੇਸ਼ ਵਿੱਚ ਬੈਠੇ ਆਪਣੇ ਪੁੱਤਰ ਦੇ ਸੰਪਰਕ ਵਿੱਚ ਰਹਿ ਕੇ ਇਸ ਅਪਰਾਧਿਕ ਨੈੱਟਵਰਕ ਨੂੰ ਚਲਾਉਣ ਵਿੱਚ ਮਦਦ ਕਰ ਰਹੇ ਸਨ।

ਉਨ੍ਹਾਂ ਦੇ ਤਾਰ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਨਾਲ ਸਿੱਧੇ ਜੁੜੇ ਹੋਏ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਇਨ੍ਹਾਂ ਠੋਸ ਸਬੂਤਾਂ ਦੇ ਆਧਾਰ ‘ਤੇ ਹੀ ਦੋਵਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਾਮਲ ਕੁਝ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਕੇਸ ਤਹਿਤ ਕੁਝ ਹੋਰ ਵੱਡੇ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Shaganpreet singh parents arrested

local advertisement banners
Comments


Recommended News
Popular Posts
Just Now