July 22, 2026
ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਬੇਨਤੀ
ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਬੇਨਤੀ
ਬਲਵੰਤ ਸਿੰਘ ਰਾਜੋਆਣਾ ਨੇ ਭਾਰਤੀ ਜਨਤਾ ਪਾਰਟੀ ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿੱਖ ਕੇ ਇਹ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਨੂੰ ਟਾਲਣ ਲਈ ਕੀਤੀ ਗਈ, ਅਪੀਲ ਨੂੰ ਇੰਨ੍ਹਾਂ ਸਮਾਂ ਹੋ ਚੁੱਕਿਆ ਹੈ ਤੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਲਿਖਿਆ ਕਿ ਫੈਸਲਾ ਲੈਣ ਲਈ ਇੰਨੀ ਦੇਰੀ ਲਈ ਭਾਜਪਾ ਲੀਡਰਸ਼ਿਪ ਤੋਂ ਤਲਬ ਕਰਕੇ ਜਵਾਬ ਮੰਗਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਾਂ ਤਾਂ ਫਿਰ ਐਸਜੀਪੀਸੀ ਨੂੰ ਆਪਣੀ ਅਪੀਲ ਵਾਪਸ ਲੈ ਲੈਣੀ ਚਾਹੀਦੀ ਹੈ।
ਰਾਜੋਆਣਾ ਨੇ ਲਿਖਿਆ ਹੈ ਕਿ ਮੈਨੂੰ ਜੇਲ੍ਹ ‘ਚ31ਵਾਂ ਸਾਲ ਹੋ ਗਿਆ ਹੈ ਤੇ ਫਾਂਸੀ ਦੀ ਚੱਕੀ ‘ਚ31 ਜੁਲਾਈ ਨੂੰ19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਨੇ ਲਿਖਿਆ ਕਿ ਮੈਨੂੰ ਇਨ੍ਹਾਂ ਸਾਜ਼ਿਸ਼ੀ ਹੁਕਮਰਾਨਾਂ ਦੀਆਂ ਰਾਜਨੀਤੀ ਦੀਆਂ ਸਾਜ਼ਿਸ਼ਾਂ ਤੋਂ ਮੁਕਤ ਕਰ ਦੇਵੋ ਜਾਂ ਫਿਰ ਦੇਸ਼ ‘ਤੇ ਰਾਜ ਕਰ ਹੀ ਭਾਜਾਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਤਲਬ ਕਰਕੇ ਇਹ ਪੁੱਛੋ ਕਿ ਫੈਸਲਾ6 ਮਹੀਨੇ ‘ਚ ਹੋ ਜਾਣਾ ਚਾਹੀਦਾ ਸੀ, ਉਸ ਫੈਸਲੇ ਨੂੰ15 ਸਾਲ ਬਾਅਦ ਵੀ ਕਿਉਂ ਨਹੀਂ ਲਿਆ ਜਾ ਰਿਹਾ।
Rajoana letter to jathedar