ਸੋਨਮ ਦੀ ਜ਼ਮਾਨਤ ਬਣੀ ਵਿਵਾਦ ਦਾ ਕੇਂਦਰ, ਸੁਪਰੀਮ ਕੋਰਟ 'ਚ ਸੁਣਵਾਈ ਦੀ ਉਡੀਕ    ਫ਼ੀਸ ਕੈਪ ਆਰਡੀਨੈਂਸ 'ਤੇ ਟਕਰਾਅ, ਪ੍ਰਾਈਵੇਟ ਸਕੂਲ ਹਾਈ ਕੋਰਟ ਦਾ ਖੜਕਾਉਣਗੇ ਦਰਵਾਜ਼ਾ    ਪਾਵਰਕੌਮ ਵੱਲੋਂ 10 ਹਜ਼ਾਰ ਕਰੋੜ ਦਾ ਕਰਜ਼ਾ ਚੁੱਕਣ ਦੀ ਤਿਆਰੀ    ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਬੇਨਤੀ    ਸਾਬਕਾ CM ਚੰਨੀ ਨੂੰ ਚੁੱਕ ਕੇ ਲੈ ਗਈ ਪੁਲਿਸ, ਦਿੱਲੀ ‘ਚ ਰਾਹੁਲ ਗਾਂਧੀ ਸਣੇ ਵੱਡੇ ਲੀਡਰਾਂ ਦਾ ਪ੍ਰਦਰਸ਼ਨ    ਜਾਨ ਦੇ ਕੇ ਚੁਕਾਉਣੀ ਪਈ ਲਵ ਮੈਰਿਜ ਦੀ ਕੀਮਤ, ਪਰਿਵਾਰ ਵਾਲਿਆਂ ਨੇ ਕਤਲ ਕੀਤੀ ਆਪਣੀ ਧੀ    ਡਰੱਗ ਤਸਕਰੀ ਮਾਮਲੇ ਵਿੱਚ ਲੋੜੀਂਦੇ ਹਰਮਨਵੀਰ ਸਿੰਘ ਦੀ ਭਾਲ ਕਰ ਰਹੀ ਹੈ FBI    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ   
ਪਾਵਰਕੌਮ ਵੱਲੋਂ 10 ਹਜ਼ਾਰ ਕਰੋੜ ਦਾ ਕਰਜ਼ਾ ਚੁੱਕਣ ਦੀ ਤਿਆਰੀ
July 22, 2026
Powercom-prepares-to-take-on-a-d

ਪਾਵਰਕੌਮ ਵੱਲੋਂ 10 ਹਜ਼ਾਰ ਕਰੋੜ ਦਾ ਕਰਜ਼ਾ ਚੁੱਕਣ ਦੀ ਤਿਆਰੀ


ਪਾਵਰਕੌਮ ਨੇ ਬਿਨਾਂ ਕਿਸੇ ਸਰਕਾਰੀ ਗਾਰੰਟੀ ਤੋਂ ਮਾਰਕੀਟ ਚੋਂ ਕਰੀਬ10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ ਖਿੱਚ ਲਈ ਹੈ, ਕਿਉਂਕਿ ਪਾਵਰਕੌਮ ਗੰਭੀਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀ ਹੈ। ਸ਼ਾਇਦ ਇਹ ਪਹਿਲੀ ਵਾਰ ਹੋਵੇ ਕਿ ਪਾਵਰਕੌਮ ਬਿਨਾਂ ਪੰਜਾਬ ਸਰਕਾਰ ਦੀ ਗਾਰੰਟੀ ਤੋਂ ਕਰਜ਼ਾ ਲੈ ਰਹੀ ਹੋਵੇ। ਕੁੱਝ ਸਮਾਂ ਪਹਿਲਾਂ ਤੱਕ ਪਾਵਰਕੌਮ ਨੂੰ ਅਧਿਕਾਰੀ ਮੁਨਾਫ਼ੇ ’ਚ ਦੱਸ ਰਹੇ ਸਨ ਪ੍ਰੰਤੂ ਹੁਣ ਕਰਜ਼ੇ ਚੁੱਕਣ ਦੀ ਨੌਬਤ ਨਵੇਂ ਸੰਕਟਾਂ ਵੱਲ ਇਸ਼ਾਰਾ ਕਰ ਰਹੀ ਹੈ।ਪਾਵਰਕੌਮ ਨੇ ‘ਨਾਨ-ਕਨਵਰਟੀਬਲ ਡਿਬੈਂਚਰਜ਼’ ਅਤੇ ਬਾਂਡ ਜਾਰੀ ਕਰਕੇ10,000 ਕਰੋੜ ਰੁਪਏ ਜੁਟਾਉਣ ਲਈ ‘ਟਰਾਂਜੈਕਸ਼ਨ ਐਡਵਾਈਜ਼ਰ-ਕਮ-ਮਰਚੈਂਟ ਬੈਂਕਰ/ਅਰੇਂਜਰ’ ਦੀ ਚੋਣ ਵਾਸਤੇ ਸੇਬੀ ਕੋਲ ਰਜਿਸਟਰਡ ’ਕੈਟਾਗਰੀ-1 ਮਰਚੈਂਟ ਬੈਂਕਰਾਂ’ ਤੋਂ ਆਨਲਾਈਨ ਬੋਲੀਆਂ ਮੰਗੀਆਂ ਹਨ। ਪਾਵਰਕੌਮ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ‘ਸਾਲਾਨਾ ਮਾਲੀਆ ਲੋੜ’ ਦਾ ਕੁੱਝ ਸਮਾਂ ਪਹਿਲਾਂ ਨਵਾਂ ਪ੍ਰਸਤਾਵ ਵੀ ਪੇਸ਼ ਕੀਤਾ ਗਿਆ ਸੀ। ਪਤਾ ਲੱਗਿਆ ਹੈ ਕਿ ਪਾਵਰਕੌਮ ਨੂੰ ਵਿੱਤੀ ਲੋੜਾਂ ਦੀ ਪੂਰਤੀ ਲਈ ਨਵੇਂ ਵਸੀਲੇ ਜੁਟਾਉਣ ਦੇ ਰਾਹ ਪੈਣਾ ਪਿਆ ਹੈ।

ਪਾਵਰਕੌਮ ਦੇ ਅਧਿਕਾਰੀ ਆਖਦੇ ਹਨ ਕਿ ਬਿਜਲੀ ਕੰਪਨੀ ਨੂੰ ਹਾਲੇ ਤੱਕ ਪੰਜਾਬ ਸਰਕਾਰ ਤੋਂ7,000 ਕਰੋੜ ਰੁਪਏ ਦੀ ਬਿਜਲੀ ਸਬਸਿਡੀ (ਪਿਛਲੇ ਵਿੱਤੀ ਸਾਲ ਅਤੇ ਚੱਲ ਰਹੇ ਵਿੱਤੀ ਸਾਲ ਦੇ ਬਕਾਏ) ਨਹੀਂ ਮਿਲੀ ਹੈ ਅਤੇ ਇਸੇ ਤਰ੍ਹਾਂ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲ ਬਿਜਲੀ ਬਿੱਲਾਂ ਦੇ2,600 ਕਰੋੜ ਰੁਪਏ ਦੇ ਬਿੱਲ ਬਕਾਇਆ ਖੜ੍ਹੇ ਹਨ। ਜਾਣਕਾਰੀ ਅਨੁਸਾਰ ਪਾਵਰਕੌਮ ਨੂੰ ਪੀਕ ਸੀਜ਼ਨ ’ਚ ਬਿਜਲੀ ਦੀ ਮੰਗ ਦੀ ਪੂਰਤੀ ਲਈ ਮਹਿੰਗੇ ਭਾਅ ਦੀ ਬਿਜਲੀ ਵੀ ਖ਼ਰੀਦ ਕਰਨੀ ਪਈ ਹੈ।

ਮਾਹਿਰ ਆਖਦੇ ਹਨ ਕਿ ਸਰਕਾਰੀ ਗਾਰੰਟੀ ਤੋਂ ਬਿਨਾਂ ਲਏ ਜਾਣ ਵਾਲੇ ਕਰਜ਼ੇ ਵਾਸਤੇ ਪਾਵਰਕੌਮ ਨੂੰ ਆਪਣੀਆਂ ਜਾਇਦਾਦਾਂ ਵੀ ਗਿਰਵੀ ਰੱਖਣੀਆਂ ਪੈ ਸਕਦੀਆਂ ਹਨ। ਇਸ ਤਰ੍ਹਾਂ ਮਰਚੈਂਟ ਬੈਂਕਰ ਨੂੰ ਵੱਧ ਕਮਿਸ਼ਨ ਵੀ ਦੇਣਾ ਪਵੇਗਾ। ਸਵਾਲ ਇਹ ਵੀ ਉੱਠਣ ਲੱਗੇ ਹਨ ਕਿ ਅਗਰ ਪੰਜਾਬ ਸਰਕਾਰ10 ਹਜ਼ਾਰ ਕਰੋੜ ਦੇ ਬਾਂਡਾਂ ਲਈ ਗਾਰੰਟੀ ਦੇਣ ਲਈ ਤਿਆਰ ਨਹੀਂ ਹੈ ਤਾਂ ਪਾਵਰਕੌਮ ਖ਼ੁਦ ਕਿਉਂ ਦੇਣਦਾਰੀ ਦਾ ਬੋਝ ਆਪਣੇ ਸਿਰ ਲੈ ਰਹੀ ਹੈ। ਨਵਾਂ ਕਰਜ਼ਾ ਸੰਕੇਤ ਕਰਦਾ ਹੈ ਕਿ ਪਾਵਰਕੌਮ ਲਈ ਹੁਣ ਆਉਂਦੇ ਦਿਨ ਸੁਖਾਲੇ ਨਹੀਂ।


Powercom prepares to take on a debt

local advertisement banners
Comments


Recommended News
Popular Posts
Just Now