ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ    ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ ਮੋਹਾਲੀ 'ਚ ਮਾਮਲਾ ਦਰਜ    ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ    HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ    ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ    ਵਿਦਿਆਰਥੀ ਅੰਦੋਲਨ ਦਾ ਹਿੰਸਕ ਹੋਣਾ ਹੈ ਬੇਹੱਦ ਮੰਦਭਾਗਾ- ਸਲਮਾਨ ਖ਼ਾਨ   
ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ ਮੋਹਾਲੀ 'ਚ ਮਾਮਲਾ ਦਰਜ
July 24, 2026
Case-registered-against-punjabi-

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ ਮੋਹਾਲੀ 'ਚ ਮਾਮਲਾ ਦਰਜ


ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੀਆਂ ਮੁਸ਼ਕਲਾਂ ਵਧਦੀਆਂ ਦਿਸ ਰਹੀਆਂ ਹਨ, ਅਸਲ ‘ਚ ਮੋਹਾਲੀ ਪੁਲਿਸ ਵੱਲੋਂ ਗਾਇਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਵਿੱਚ ਇਹ ਕੇਸ ਦਰਜ ਹੋਇਆ ਹੈ ਅਤੇ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਹਮਲਾ ਕਰਨ, ਜ਼ਬਰਦਸਤੀ ਬੰਧਕ ਬਣਾਉਣ ਅਤੇ ਹਥਿਆਰ ਦੀ ਵਰਤੋਂ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਇਹ ਕਾਰਵਾਈ ਮੇਲੋਡੀ ਹਾਊਸ ਮਿਊਜ਼ਿਕ ਕੰਪਨੀ ਦੇ ਸੰਚਾਲਕ ਰੀਅੰਤ ਮਰਵਾਹਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਟੀ-ਸੀਰੀਜ਼ ਨਾਲ ਇੱਕ ਗੀਤ ਦੇ ਸੌਦੇ ਨੂੰ ਲੈ ਕੇ ਹੋਏ ਝਗੜੇ ਕਾਰਨ ਗਾਇਕ ਨੇ ਉਸ ‘ਤੇ ਹਮਲਾ ਕੀਤਾ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਨੇ ਪਿਸਤੌਲ ਤਾਣ ਕੇ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਹਿਮਤ ਮਰਵਾਹਾ ਵਾਸੀ ਸੈਕਟਰ20-, ਚੰਡੀਗੜ੍ਹ ਨੇ ਦੱਸਿਆ ਕਿ ਉਹ ਇਕ ਮਿਊਜ਼ਿਕ ਕੰਪਨੀ ਚਲਾਉਂਦਾ ਹੈ। ਉਸ ਦੇ ਜਾਣਕਾਰ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਨੇ5-6 ਮਹੀਨੇ ਪਹਿਲਾਂ ਉਸ ਨੂੰ ਕੰਪਨੀ ਨਾਲ ਗਾਣਿਆਂ ਦੀ ਰਿਕਾਰਡਿੰਗ ਦੀ ਡੀਲ ਕਰਵਾਉਣ ਲਈ ਕਿਹਾ ਸੀ। ਰਹਿਮਤ ਨੇ ਉਸ ਦੀ ਗੱਲਬਾਤ ਕਰਵਾ ਦਿੱਤੀ ਸੀ, ਪਰ ਕੁੱਝ ਕਾਰਨਾਂ ਕਰਕੇ ਉਹ ਡੀਲ ਸਿਰੇ ਨਹੀਂ ਚੜ੍ਹ ਸਕੀ। ਸ਼ਿਕਾਇਤਕਰਤਾ ਦੇ ਅਨੁਸਾਰ, ਦਿਲਪ੍ਰੀਤ ਢਿੱਲੋਂ ਇਸ ਕਾਰਨ ਉਸ ਤੋਂ ਨਾਰਾਜ਼ ਸੀ।22 ਜੁਲਾਈ ਦੀ ਰਾਤ ਨੂੰ, ਉਹ ਸੈਕਟਰ70 ਵਿੱਚ ਆਪਣੇ ਦੋਸਤ ਦੇ ਫਲੈਟ ‘ਤੇ ਸੀ। ਇਸ ਦੌਰਾਨ ਦਿਲਪ੍ਰੀਤ ਢਿੱਲੋਂ ਆ ਗਿਆ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਡੀਲ ਨਾ ਹੋਣ ਦੀ ਰੰਜਿਸ਼ ਕਾਰਨ ਉਸਨੂੰ ਉੱਥੇ ਦੇਖ ਕੇ ਗੁੱਸੇ ਵਿਚ ਆ ਗਿਆ ਅਤੇ ਬਹਿਸ ਕਰਨ ਤੋਂ ਬਾਅਦ ਉਸ ਨਾਲ ਧੱਕਾਮੁੱਕੀ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ।

ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ115(2), 126(2), 351(2) ਅਤੇ ਅਸਲਾ ਐਕਟ ਦੀ ਧਾਰਾ25 ਅਤੇ27 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਟੌਰ ਪੁਲਿਸ ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ। ਜਾਂਚ ਅਧਿਕਾਰੀ ਏਐਸਆਈ ਕੇਵਲ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਗਈ ਹੈ। ਦੋਸ਼ੀ ਗਾਇਕ ਨੂੰ ਜਲਦੀ ਹੀ ਜਾਂਚ ਵਿੱਚ ਸ਼ਾਮਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

Case registered against punjabi singer dilpreet dhillon

local advertisement banners
Comments


Recommended News
Popular Posts
Just Now