July 24, 2026
‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ70 ਲੱਖ ਤੋਂ ਟੱਪ ਗਿਆ ਹੈ, ਹਾਲਾਂਕਿ ਸੂਬੇ ਵਿੱਚ ਹਾਲੇ ਵੀ ਰਜਿਸਟਰੇਸ਼ਨ ਜਾਰੀ ਹੈ। ਜੁਲਾਈ ਮਹੀਨੇ ਦੌਰਾਨ ਸੂਬੇ ਦੀਆਂ37 ਲੱਖ ਔਰਤਾਂ ਵੱਲੋਂ ਨਵੀਂ ਰਜਿਸਟਰੇਸ਼ਨ ਕਰਵਾਈ ਗਈ ਹੈ, ਜਦੋਂ ਕਿ ਜੂਨ ਮਹੀਨੇ ਵਿੱਚ33 ਲੱਖ ਦੇ ਕਰੀਬ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਸੀ। ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਦੀ ਗਿਣਤੀ52 ਲੱਖ ਦੇ ਕਰੀਬ ਤੱਕ ਪਹੁੰਚਣ ਦਾ ਟੀਚਾ ਮਿਥਿਆ ਗਿਆ ਸੀ। ਜਦੋਂ ਕਿ ਇਹ ਅੰਕੜਾ ਵੱਧ ਕੇ70 ਲੱਖ ਤੋਂ ਪਾਰ ਹੋ ਗਿਆ ਹੈ। ਪੰਜਾਬ ਦੇ117 ਵਿਧਾਨ ਸਭਾ ਹਲਕਿਆਂ ’ਚੋਂ66 ਹਲਕਿਆਂ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੀ ਗਿਣਤੀ50 ਹਜ਼ਾਰ ਤੋਂ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਹੋਈ ਹੈ, ਜਿੱਥੇ87460 ਔਰਤਾਂ ਨੇ ਰਜਿਸਟਰੇਸ਼ਨ ਕਰਰਵਾਈ ਹੈ। ਇਸੇ ਤਰ੍ਹਾਂ ਦੂਜੇ ਸਥਾਨ ’ਤੇ ਵਿਧਾਨ ਸਭਾ ਹਲਕਾ ਸਨੌਰ ਰਿਹਾ, ਜਿੱਥੇ84111 ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ63036 ਔਰਤਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰੇਸ਼ਨ ਕਰਵਾਈ ਹੈ। ਹਾਲਾਂਕਿ ਸਭ ਤੋਂ ਘੱਟ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਹੋਈ ਹੈ, ਜਿੱਥੇ ਸਿਰਫ਼30,073 ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ1500 ਰੁਪਏ ਮਹੀਨੇ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਨੇ ਪਹਿਲੀ ਜੁਲਾਈ ਨੂੰ ਸੂਬੇ ਦੀਆਂ32.96 ਲੱਖ ਔਰਤਾਂ ਨੂੰ ਤਿੰਨ ਮਹੀਨੇ ਜੁਲਾਈ, ਅਗਸਤ ਤੇ ਸਤੰਬਰ ਦੀ ਪਹਿਲੀ ਕਿਸ਼ਤ ਸਿੱਧੀ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਹੈ। ਇਸ ਲਈ ਸੂਬਾ ਸਰਕਾਰ ਨੇ ਹੁਣ ਤੱਕ1,149.59 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
Mothers and daughters respect scheme