ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ    ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ ਮੋਹਾਲੀ 'ਚ ਮਾਮਲਾ ਦਰਜ    ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ    HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ   
ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ
July 24, 2026
Lathi-charge-on-sanitation-worke

ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ


ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾਉਂਦਿਆਂ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸੂਬੇ ਭਰ ਵਿੱਚ ਵਿਰੋਧ ਦੇ ਸੁਰ ਉੱਠੇ ਸਨ ਅਤੇ ਵੱਖ-ਵੱਖ ਕਰਮਚਾਰੀ ਜਥੇਬੰਦੀਆਂ ਨੇ ਸਰਕਾਰ ਤੋਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਜਾਣਕਾਰੀ ਅਨੁਸਾਰ, ਸਫਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਬਣ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਘਟਨਾ ਵਿੱਚ ਕਈ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਕਾਰਨ ਸਰਕਾਰ ਅਤੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਹੋਏ। ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ।

ਡੀਐਸਪੀ ਸਤਬੀਰ ਸਿੰਘ ਨੂੰ ਕੀਤਾ ਮੁਅੱਤਲ

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਅਤੇ ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਡਿਊਟੀ ‘ਚ ਲਾਪਰਵਾਹੀ ਅਤੇ ਸਥਿਤੀ ਨੂੰ ਸਹੀ ਢੰਗ ਨਾਲ ਨਾ ਸੰਭਾਲਣ ਦੇ ਦੋਸ਼ਾਂ ਹੇਠ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਘਟਨਾ ਦੀ ਵਿਸਥਾਰਪੂਰਵਕ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ, ਤਾਂ ਜੋ ਜ਼ਿੰਮੇਵਾਰ ਅਧਿਕਾਰੀਆਂ ਦੀ ਭੂਮਿਕਾ ਸਪੱਸ਼ਟ ਹੋ ਸਕੇ।

ਸਰਕਾਰ ਨੇ ਕਿਹਾ ਹੈ ਕਿ ਕਿਸੇ ਵੀ ਕਰਮਚਾਰੀ ਨਾਲ ਬੇਲੋੜੀ ਸਖ਼ਤੀ ਜਾਂ ਕਾਨੂੰਨ ਤੋਂ ਉਲਟ ਵਰਤਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਸਫਾਈ ਕਰਮਚਾਰੀ ਜਥੇਬੰਦੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਪਹਿਲਾ ਕਦਮ ਦੱਸਦਿਆਂ ਮਾਮਲੇ ਦੀ ਨਿਰਪੱਖ ਜਾਂਚ, ਜ਼ਖ਼ਮੀਆਂ ਨੂੰ ਮੁਆਵਜ਼ਾ ਅਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਹੁਣ ਇਸ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Lathi charge on sanitation workers

local advertisement banners
Comments


Recommended News
Popular Posts
Just Now