ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ   
ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ
July 25, 2026
Two-youths-died

ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ


ਲੁਧਿਆਣਾ ਦੇ ਮਾਛੀਵਾੜਾ ਸਾਹਿਬ ਨੇੜੇ ਗੜ੍ਹੀ ਪੁਲ ‘ਤੇ ਸਰਹਿੰਦ ਨਹਿਰ ਵਿੱਚ ਸ਼ਰਾਬ ਨਾਲ ਭਰੀ ਇੱਕ ਗੱਡੀ ਡਿੱਗ ਗਈ। ਇਸ ਹਾਦਸੇ ‘ਚ ਗੱਡੀ ‘ਚ ਸਵਾਰ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ ਹੈ।

ਹਾਦਸੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਜਿਸ ਤੋਂ ਬਾਅਦ ਇੱਕ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਗੱਡੀ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਗੱਡੀ ‘ਚੋਂ ਵੱਡੀ ਮਾਤਰਾ ਵਿੱਚ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਗੱਡੀ ਵਿੱਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਵੀ ਮਿਲੀਆਂ, ਜਿਨ੍ਹਾਂ ਨੂੰ ਸਮਰਾਲਾ ਪੁਲਿਸ ਨੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨੌਜਵਾਨਾਂ ਦੀ ਪਛਾਣ ਆਕਾਸ਼ਦੀਪ (19) ਅਤੇ ਵਕਾਸ਼ਦੀਪ (20) ਵਜੋਂ ਹੋਈ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹਾਦਸਾ ਕਿਵੇਂ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਸ਼ਰਾਬ ਦੇ ਸਰੋਤ ਬਾਰੇ ਵੀ ਜਾਂਚ ਕੀਤੀ ਜਾਵੇਗੀ। ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਅਨੁਸਾਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Two youths died

local advertisement banners
Comments


Recommended News
Popular Posts
Just Now