June 12, 2025

ਲੁਧਿਆਣਾ,12ਜੂਨ 2025:ਲੁਧਿਆਣਾ ਵਿੱਚ 2,400 ਕਰੋੜ ਰੁਪਏ ਦੇ ਕਥਿਤ ਜ਼ਮੀਨ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ। ਵਧੀਕ ਸੈਸ਼ਨ ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਆਸ਼ੂ ਇਸ ਸਮੇਂ ਕਾਂਗਰਸ ਦੀ ਟਿਕਟ 'ਤੇ ਲੁਧਿਆਣਾ ਪੱਛਮੀ ਹਲਕੇ ਵਿੱਚ ਵਿਧਾਨ ਸਭਾ ਉਪ ਚੋਣ ਲੜ ਰਹੇ ਹਨ।
ਜ਼ਮੀਨ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਡੀਐਸਪੀ ਵਿਨੋਦ ਕੁਮਾਰ ਨੇ ਅਦਾਲਤ ਨੂੰ ਦੱਸਿਆ ਕਿ ਅਜੇ ਤੱਕ ਇਸ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਨਹੀਂ ਹੈ। ਇਸ ਕਾਰਨ ਕਰਕੇ ਅਦਾਲਤ ਨੇ ਆਸ਼ੂ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 6 ਜੂਨ ਨੂੰ ਵਧੀਕ ਸੈਸ਼ਨ ਜੱਜ ਜਸਵਿੰਦਰ ਸਿੰਘ ਦੇ ਛੁੱਟੀਆਂ ਵਾਲੇ ਬੈਂਚ ਨੇ ਆਸ਼ੂ ਨੂੰ 11 ਜੂਨ ਤੱਕ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਸੀ।
ਇਸ ਤੋਂ ਪਹਿਲਾਂ ਆਸ਼ੂ ਨੂੰ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2,400 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੇ ਸਬੰਧ ਵਿੱਚ ਸੰਮਨ ਭੇਜੇ ਗਏ ਸੀ। ਲੀਡਰਸ਼ਿਪ ਨੇ ਇਸ ਮਾਮਲੇ ਵਿੱਚ ਕਾਂਗਰਸ ਚੋਣ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਸੀ। ਡੀਐਸਪੀ ਵਿਨੋਦ ਕੁਮਾਰ ਵੱਲੋਂ 4 ਜੂਨ ਨੂੰ ਜਾਰੀ ਕੀਤੇ ਗਏ ਸੰਮਨ ਵਿੱਚ ਆਸ਼ੂ ਨੂੰ 6 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ।
Read More: ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕੁੱਲ 14 ਉਮੀਦਵਾਰ ਜ਼ਿਮਨੀ ਲੜਨਗੇ ਚੋਣ
Former Cabinet Minister Bharat Bhushan Ashu Receives A Major Blow The Court Rejects The Anticipatory Bail Plea