Punjab Budget 2025-2026 : ਔਰਤਾਂ ਨੂੰ ਝਟਕਾ, ਇਸ ਵਾਰ ਵੀ ਨਹੀਂ ਮਿਲੇ 1100 ਰੁਪਏ, ਸਰਕਾਰ ਨੇ ਵੱਟੀ ਚੁੱਪ     ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਚੁੱਕਿਆ ਵੱਡਾ ਕਦਮ, ਪੰਜਾਬ ਕੈਬਨਿਟ ਮੀਟਿੰਗ 'ਚ ਲਿਆ ਇਤਿਹਾਸਿਕ ਫ਼ੈਸਲਾ    ਪੰਜਾਬ 'ਚ ਨਸ਼ਿਆਂ ਖਿਲਾਫ ਮੁਹਿੰਮ 'ਤੇ Kejriwal ਦਾ ਵੱਡਾ ਬਿਆਨ, ਨਸ਼ਿਆਂ ਦੇ ਸੌਦਾਗਰਾਂ ਨੂੰ ਦਿੱਤੀ ਚੇਤਾਵਨੀ    Punjab Budget 2025-2026 : ਪੰਜਾਬ ਸਰਕਾਰ ਨੇ 2 ਲੱਖ 36 ਹਜ਼ਾਰ ਕਰੋੜ ਰੁਪਏ ਦਾ ਬਜਟ ਕੀਤਾ ਪੇਸ਼, ਵਿੱਤ ਮੰਤਰੀ ਹਰਪਾਲ ਸਿੰਘ ਨੇ ਕੀਤੇ ਵੱਡੇ ਐਲਾਨ    LMIA: ਕੈਨੇਡਾ ਨੇ PR ਦੀ ਉਡੀਕ ਕਰ ਰਹੇ ਲੱਖਾਂ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਪੜ੍ਹੋ ਪੂਰੀ ਖਬਰ    F-1 ਵੀਜ਼ਾ ਰੱਦ ਕਰਨ ਦੀ ਗਿਣਤੀ 10 ਸਾਲ ਦੇ ਉੱਚੇ ਪੱਧਰ 'ਤੇ ਪਹੁੰਚੀ, ਅਮਰੀਕਾ ਨੇ 41% ਅਰਜ਼ੀਆਂ ਨੂੰ ਕੀਤਾ ਰੱਦ     ਸਰਕਾਰ ਨੇ Samsung 'ਤੇ ਕੱਸਿਆ ਸ਼ਿਕੰਜਾ, 601 ਮਿਲੀਅਨ ਡਾਲਰ ਦਾ ਟੈਕਸ ਨੋਟਿਸ ਜਾਰੀ, ਕੰਪਨੀ ਸਵਾਲਾਂ ਦੇ ਘੇਰੇ 'ਚ    Punjab Budget 2025-26 : ਪੰਜਾਬ ਦੀ ਆਪ ਸਰਕਾਰ ਦਾ ਚੌਥਾ ਬਜਟ ਅੱਜ, ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰਨਗੇ ਬਜਟ    ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, Rajiv Sekhri ਨੂੰ ਅਹੁਦੇ ਤੋਂ ਹਟਾਇਆ    UN 'ਚ ਮੁੜ ਉਠਿਆ Kashmir ਦਾ ਮੁੱਦਾ, ਭਾਰਤ ਨੇ ਲਗਾਈ ਪਾਕਿ ਨੂੰ ਫਟਕਾਰ, ਕਿਹਾ- ਜੰਮੂ-ਕਸ਼ਮੀਰ 'ਚੋਂ ਨਾਜਾਇਜ਼ ਕਬਜ਼ਾ ਛੱਡੇ Pakistan   
Shiromani Akali Dal : ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦਾ ਗਠਨ, 23 ਆਗੂ ਕੀਤੇ ਸ਼ਾਮਲ
August 5, 2024
-Formation-Of-New-Core-Committee

Admin / Punjab

ਸਟੇਟ ਡੈਸਕ : ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਹੈ। ਇਸ ਕਮੇਟੀ ਵਿਚੋਂ ਬਾਗੀ ਆਗੂਆਂ ਨੂੰ ਬਾਹਰਲਾ ਰਾਹ ਦਿਖਾ ਦਿੱਤਾ ਗਿਆ ਹੈ ਅਤੇ ਪੁਰਾਣੇ ਤੇ ਨਵੇਂ ਸਮੇਤ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਕੋਰ ਕਮੇਟੀ ਵਿਚ ਚਾਰ ਸਾਬਕਾ ਅਹੁਦੇਦਾਰ ਵਿਸ਼ੇਸ਼ ਇਨਵਾਈਟੀ ਮੈਂਬਰਾਂ ਨੂੰ ਵੀ ਥਾਂ ਦਿੱਤੀ ਗਈ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਦੇ ਪ੍ਰਸਤਾਵ ਅਨੁਸਾਰ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਪੁਨਰਗਠਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਇਸ ਤੋਂ ਪਹਿਲਾਂ ਬਾਗੀ ਆਗੂਆਂ ਨੂੰ ਹਟਾਉਣ ਦੇ ਮਕਸਦ ਨਾਲ 23 ਜੁਲਾਈ ਨੂੰ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਤਰ੍ਹਾਂ ਜਿਨ੍ਹਾਂ ਬਾਗੀ ਆਗੂਆਂ ਨੂੰ ਕੋਰ ਕਮੇਟੀ ਤੋਂ ਹਟਾਇਆ ਗਿਆ ਹੈ, ਉਨ੍ਹਾਂ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁਖਦੇਵ ਸਿੰਘ ਢੀਂਡਸਾ ਸ਼ਾਮਲ ਹਨ। ਇਸ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪਾਰਟੀ ਵਿੱਚੋਂ ਵੀ ਕੱਢ ਦਿੱਤਾ ਗਿਆ ਸੀ।

ਲੋਕ ਸਭਾ ਚੋਣਾਂ ਤੋਂ ਬਾਅਦ ਪੁਰਾਣੀ ਕੋਰ ਕਮੇਟੀ ਦੀ ਆਖਰੀ ਮੀਟਿੰਗ ਜੂਨ ਮਹੀਨੇ ਹੋਈ ਸੀ, ਜਿਸ ਵਿੱਚ ਇਹ ਸਾਰੇ ਬਾਗੀ ਆਗੂ ਸ਼ਾਮਲ ਹੋਏ ਸੀ। ਨਵੀਂ ਕੋਰ ਕਮੇਟੀ ਵਿੱਚ ਦੋ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿਚ ਨਰੇਸ਼ ਗੁਜਰਾਲ ਅਤੇ ਬਲਦੇਵ ਸਿੰਘ ਖਹਿਰਾ ਸ਼ਾਮਲ ਹਨ। ਬਲਦੇਵ ਸਿੰਘ ਖਹਿਰਾ ਫਿਲੌਰ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ, ਜਦਕਿ ਨਰੇਸ਼ ਗੁਜਰਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਆਗੂਆਂ ਨੂੰ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਡਾ: ਦਲਜੀਤ ਸਿੰਘ ਚੀਮਾ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਸੋਹਣ ਸਿੰਘ ਠੰਡਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨਕੇ ਸ਼ਰਮਾ, ਮਨਤਾਰ ਸਿੰਘ ਬਰਾੜ ਅਤੇ ਹਰਮੀਤ ਸਿੰਘ ਸੰਧੂ ਸ਼ਾਮਲ ਹਨ। ਡਾ. ਚੀਮਾ ਨੇ ਕਿਹਾ ਕਿ ਪਾਰਲੀਮੈਂਟ ਵਿਚ ਪਾਰਟੀ ਆਗੂ, ਪ੍ਰਧਾਨ ਯੂਥ ਅਕਾਲੀ ਦਲ, ਪ੍ਰਧਾਨ ਔਰਤ ਅਕਾਲੀ ਦਲ ਅਤੇ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਇਸ ਦੇ ਅਹੁਦੇਦਾਰ ਮੈਂਬਰ ਹੋਣਗੇ।


Formation Of New Core Committee Of Akali Dal 23 Leaders Included

local advertisement banners
Comments


Recommended News
Popular Posts
Just Now
The Social 24 ad banner image