June 13, 2025

ਬਠਿੰਡਾ :13ਜੂਨ 2025: ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ (30) ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਆਰੋਪੀ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਦੱਸੇ ਜਾ ਰਹੇ ਹਨ। ਬਠਿੰਡਾ ਦੇ ਐਸਐਸਪੀ ਅੱਜ ਦੁਪਹਿਰ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਦਾ ਵੱਡਾ ਖੁਲਾਸਾ ਕਰ ਸਕਦੇ ਹਨ।
ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਪਿਛਲੇ 7 ਸਾਲਾਂ ਤੋਂ ਸੋਸ਼ਲ ਮੀਡੀਆ 'ਤੇ ਐਕਟਿਵ ਸੀ ਪਰ ਲਗਭਗ 3 ਸਾਲਾਂ ਤੋਂ ਕੰਚਨ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਵਜੋਂ ਜਾਣੀ ਜਾਂਦੀ ਸੀ। ਉਹ ਪਿਛਲੇ 3 ਸਾਲਾਂ ਤੋਂ ਸੋਸ਼ਲ ਮੀਡੀਆ 'ਤੇ ਵਿਵਾਦਪੂਰਨ ਅਤੇ ਅਸ਼ਲੀਲ ਰੀਲਾਂ ਬਣਾ ਕੇ ਪੋਸਟ ਕਰ ਰਹੀ ਸੀ। ਅੱਤਵਾਦੀ ਅਰਸ਼ ਡੱਲਾ ਨੇ 7 ਮਹੀਨੇ ਪਹਿਲਾਂ ਅਸ਼ਲੀਲ ਸਮੱਗਰੀ ਨੂੰ ਲੈ ਕੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।
ਕੰਚਨ ਪਹਿਲਾਂ ਇੱਕ ਨਿੱਜੀ ਬੈਂਕ ਵਿੱਚ ਕੰਮ ਕਰਦੀ ਸੀ। ਉਸਨੇ ਕੋਰੋਨਾ ਦੇ ਸਮੇਂ ਦੌਰਾਨ ਨੌਕਰੀ ਛੱਡ ਦਿੱਤੀ ਸੀ। ਹਾਲਾਂਕਿ, ਨੌਕਰੀ ਛੱਡਣ ਦਾ ਕਾਰਨ ਸਾਹਮਣੇ ਨਹੀਂ ਆਇਆ। ਉਸਨੂੰ ਲਗਜ਼ਰੀ ਜ਼ਿੰਦਗੀ ਦੀ ਸ਼ੌਕੀਨ ਸੀ। ਉਹ ਮਹਿੰਗੇ ਸੂਟ ਪਹਿਨਦੀ ਸੀ। ਉਹ ਉਸਦੇ ਨਾਲ ਮਹਿੰਗੇ ਹੋਟਲਾਂ ਅਤੇ ਸੈਲੂਨਾਂ ਵਿੱਚ ਜਾਂਦੀ ਸੀ। ਉਹ 9 ਜੂਨ ਨੂੰ ਘਰੋਂ ਚਲੀ ਗਈ ਸੀ ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਆਈ। ਉਸ ਤੋਂ ਬਾਅਦ ਉਸ ਦੀ ਮੌਤ ਦੀ ਖ਼ਬਰ ਪੁਲਿਸ ਵਲੋਂ ਉਸ ਦੇ ਪਰਿਵਾਰ ਨੂੰ ਦਿੱਤੀ ਜਾਂਦੀ ਹੈ।
Read More: ਸੋਸ਼ਲ ਮੀਡੀਆ ਸਟਾਰ ਭਾਬੀ ਕਮਲ ਕੌਰ ਦੀ ਪਾਰਕਿੰਗ ਵਿੱਚ ਖੜੀ ਕਾਰ 'ਚੋਂ ਮਿਲੀ ਲਾ/ਸ਼
Amritpal singh s accomplice has been arrested in the case of kamal kaur bhabi