July 15, 2025

ਕਿਸ਼ਨਗੜ੍ਹ , 15 ਜੁਲਾਈ 2025 :ਚੰਡੀਗੜ੍ਹ ਦੇ ਕਿਸ਼ਨਗੜ੍ਹ ਇਲਾਕੇ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਆ ਰਹੀ ਹੈ। ਇੱਥੇ ਇੱਕ ਨਿੱਜੀ ਹੋਟਲ ਦਾ ਅਚਾਨਕ ਛੱਜਾ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਹੋਟਲ ਦੇ ਅੰਦਰ ਕੁਝ ਲੋਕ ਮੌਜੂਦ ਸਨ। ਘਟਨਾ ’ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ, ਬਚਾਅ ਟੀਮਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਹਾਦਸੇ ਵਿੱਚ ਕਿੰਨੇ ਲੋਕ ਜ਼ਖ਼ਮੀ ਜਾਂ ਮਾਰੇ ਗਏ ਹਨ।
ਅਧਿਕਾਰੀਆਂ ਅਨੁਸਾਰ ਮਲਬਾ ਹਟਾਉਣ ਅਤੇ ਫਸੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੋਟਲ ਦੇ ਢਹਿਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਲੋਕਾਂ ਦੀ ਭੀੜ ਮੌਕੇ ‘ਤੇ ਇਕੱਠੀ ਹੋ ਗਈ ਹੈ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ।
Read More : ਚੰਡੀਗੜ੍ਹ ਦੇ PGI 'ਚ ਰੋਬੋਟ ਦੁਆਰਾ ਕੀਤੀ ਗਈ ਰਿਵਰਸ ਸਰਜਰੀ
Debris Of A Hotel Collapsed In Chandigarh Administrative Officials Reached The Site