September 3, 2024
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਪਠਾਨਕੋਟ ਜ਼ਿਲ੍ਹਾ ਅਦਾਲਤ ਨੇ ਕ੍ਰਿਕਟਰ ਸੁਰੇਸ਼ ਰੈਨਾ ਦੇ ਚਾਚੇ ਦੇ ਕਤਲ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਸਾਰੇ ਲੋਕਾਂ ਨੂੰ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
2020 ਦਾ ਹੈ ਮਾਮਲਾ
ਦੱਸਣਯੋਗ ਹੈ ਕਿ ਸਾਲ 2020 ਵਿਚ ਪਠਾਨਕੋਟ ਦੇ ਪਿੰਡ ਥਰਿਆਲ 'ਚ ਕੁਝ ਲੋਕਾਂ ਨੇ ਇਕ ਘਰ ਵਿਚ ਦਾਖਲ ਹੋ ਕੇ ਲੁੱਟ-ਖੋਹ ਕੀਤੀ ਸੀ ਅਤੇ ਘਰ 'ਚ ਮੌਜੂਦ ਲੋਕਾਂ 'ਤੇ ਹਮਲਾ ਵੀ ਕੀਤਾ ਸੀ। ਇਸ ਘਟਨਾ 'ਚ ਦੋ ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ 'ਚੋਂ ਇਕ ਕ੍ਰਿਕਟਰ ਸੁਰੇਸ਼ ਰੈਨਾ ਦਾ ਫੁੱਫੜ ਸੀ।
12 ਵਿਅਕਤੀਆਂ ਖ਼ਿਲਾਫ਼ ਕੀਤਾ ਗਿਆ ਸੀ ਕੇਸ ਦਰਜ
ਕਤਲ ਦੀ ਇਸ ਘਟਨਾ ਤੋਂ ਬਾਅਦ ਸ਼ਾਪੁਰਕੰਡੀ ਥਾਣੇ ਵਿੱਚ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪਠਾਨਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਸਾਰੇ 12 ਦੋਸ਼ੀਆਂ ਨੂੰ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ।
ਲੁੱਟ 'ਚ ਔਰਤਾਂ ਵੀ ਸੀ ਸ਼ਾਮਲ
ਇਸ ਕੇਸ ਬਾਰੇ ਵਕੀਲ ਹਰੀਸ਼ ਪਠਾਨੀਆ ਨੇ ਦੱਸਿਆ ਕਿ ਇਹ ਕਤਲ ਕੇਸ 2020 ਦਾ ਹੈ ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਨ੍ਹਾਂ 'ਚੋਂ ਇਕ ਕ੍ਰਿਕਟਰ ਸੁਰੇਸ਼ ਰੈਨਾ ਦਾ ਚਾਚਾ ਸੀ। ਹੈਰਾਨੀ ਦੀ ਗੱਲ ਇਹ ਸੀ ਕਿ ਇਸ ਲੁੱਟ ਵਿੱਚ ਕੁਝ ਔਰਤਾਂ ਵੀ ਸ਼ਾਮਲ ਸਨ।
Killers Of Cricketer Suresh Raina s Lung Get Life Imprisonment