October 29, 2024
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਕੇਰਲ ਦੇ ਕਾਸਰਗੋਡ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਪ੍ਰੋਗਰਾਮ ਦੌਰਾਨ ਅਚਾਨਕ ਪਟਾਕਿਆਂ ਦੇ ਸਟੋਰੇਜ ਵਿਚ ਵੱਡਾ ਧਮਾਕਾ ਹੋ ਗਿਆ। ਜਿਸ ਕਾਰਨ ਉਥੇ ਭਿਆਨਕ ਅੱਗ ਲੱਗ ਗਈ। ਦੱਸ ਦਈਏ ਕਿ ਇਸ ਘਟਨਾ 'ਚ 150 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਵਿੱਚੋਂ 8 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰਿਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਸੈਂਕੜੇ ਲੋਕ ਹਾਜ਼ਰ ਸਨ।
ਪੂਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਘਟਨਾ ਅੰਜੁਤੰਬਲਮ ਵੀਰਕਾਵੂ ਮੰਦਰ 'ਚ ਵਾਪਰੀ। ਜਿੱਥੇ ਅੰਜੁਤੰਬਲਮ ਵੀਰਕਾਵੂ ਮੰਦਿਰ ਵਿਖੇ ਸਲਾਨਾ ਕਾਲੀਆਤਮ ਉਤਸਵ ਮਨਾਇਆ ਜਾ ਰਿਹਾ ਸੀ। ਸਮਾਗਮ ਲਈ ਆਤਿਸ਼ਬਾਜ਼ੀ ਮੰਗਾਈ ਗਈ ਸੀ। ਇਸ ਨੂੰ ਸਟੋਰੇਜ ਵਿੱਚ ਸੁਰੱਖਿਅਤ ਰੱਖਿਆ ਗਿਆ ਸੀ। ਇਸ ਦੌਰਾਨ ਅਚਾਨਕ ਰਾਤ 12.30 ਵਜੇ ਸਟੋਰੇਜ ਵਿਚ ਵੱਡਾ ਧਮਾਕਾ ਹੋਇਆ। ਇਸ ਸਮੇਂ ਵੱਡੀ ਗਿਣਤੀ ਵਿਚ ਲੋਕ ਪ੍ਰੋਗਰਾਮ ਵਿਚ ਮੌਜੂਦ ਸਨ। ਕੁਝ ਹੀ ਸਮੇਂ ਵਿਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਭੀੜ 'ਚ ਮੌਜੂਦ ਲੋਕਾਂ ਨੇ ਇਸ ਅੱਗ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਪਲਾਂ 'ਚ 150 ਤੋਂ ਵੱਧ ਲੋਕ ਇਸ ਦੀ ਲਪੇਟ 'ਚ ਆ ਗਏ, ਜਿਨ੍ਹਾਂ ਸਾਰਿਆਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਨ੍ਹਾਂ 'ਚੋਂ 8 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਘਟਨਾ ਦੀ ਚਿੰਤਾਜਨਕ ਸਥਿਤੀ ਨੂੰ ਦੇਖਦੇ ਹੋਏ ਕੁਲੈਕਟਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੇਰਲ ਪੁਲਿਸ ਨੇ ਐਫਆਈਆਰ ਦਰਜ ਕਰਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Major Accident Occurred During Fireworks Display In Kerala More Than 150 People Injured