November 2, 2024
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਐੱਨਏਪੀਏ) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਪਾਕਿਸਤਾਨ ਸਰਕਾਰ ਦੇ ਉਸ ਫੈਸਲੇ ਦਾ ਸਵਾਗਤ ਕੀਤਾ ਹੈ ਜਿਸ ਵਿਚ ਅਮਰੀਕਾ, ਬਿ੍ਟੇਨ ਅਤੇ ਕੈਨੇਡਾ ਵਿਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ 30 ਮਿੰਟਾਂ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਦੇਣ ਦਾ ਫੈਸਲਾ ਲਿਆ ਗਿਆ ਹੈ।
ਚਾਹਲ ਨੇ ਪਾਕਿਸਤਾਨ ਤੇ ਭਾਰਤ ਦੀਆਂ ਸਰਕਾਰਾਂ ਨੂੰ ਸਰਹੱਦ ਪਾਰ ਵਪਾਰ ਦੀ ਸਹੂਲਤ ਲਈ ਵਾਹਗਾ ਸਰਹੱਦ ਨੂੰ ਮੁੜ ਖੋਲ੍ਹਣ ਦੀ ਅਪੀਲ ਕੀਤੀ।
ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਹੈ ਕਿ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਤੋਂ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਦੇਸ਼ ਪਹੁੰਚਣ ਦੇ 30 ਮਿੰਟਾਂ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਮਿਲ ਜਾਵੇਗਾ।
ਨਕਵੀ ਦੀਆਂ ਇਹ ਟਿੱਪਣੀਆਂ ਵੀਰਵਾਰ ਨੂੰ ਲਾਹੌਰ ਵਿਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨਾਲ ਮੁਲਾਕਾਤ ਦੌਰਾਨ ਆਈਆਂ।
ਚਾਹਲ ਨੇ ਗ੍ਰਹਿ ਮੰਤਰੀ ਦੀਆਂ ਟਿੱਪਣੀਆਂ ਦਾ ਹਵਾਲਾ ਦਿੰਦੇ ਹੋਏ ਇਕ ਬਿਆਨ ਵਿਚ ਇਸ ਕਦਮ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਵੀਜ਼ਾ ਅਰਜ਼ੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ।
Pakistan Will Give Online Visa To Sikh Pilgrims From America Britain And Canada Within Thirty Minutes