ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ    ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ    ਅੰਮ੍ਰਿਤਸਰ ‘ਚ ਪਿਓ ਦੀ ਪਿੱਠ ‘ਚ ਧੀ ਨੇ ਮਾਰੀ ਗੋਲੀ, ਅਰਦਾਸ ਕਰਦੇ ਵਕਤ ਲਾਇਸੈਂਸੀ ਪਿਸਤੌਲ ਨਾਲ ਕੀਤੀ ਫਾਈਰਿੰਗ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    ਫਿਲੌਰ ਤੋਂ ਲੈਸਟਰ ਤੱਕ ਦਾ ਸਫਰ: ਕੁਲਵਿੰਦਰ ਸਿੰਘ ਜੋਹਲ ਬਣੇ ਲੈਸਟਰ ਦੇ ਪਹਿਲੇ ਗੁਰਸਿੱਖ ਲਾਰਡ ਮੇਅਰ    SDM ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਾਈਵੇਅ ਜ਼ਮੀਨ ਐਕੁਆਇਰ ‘ਚ ਗਬਨ ਦਾ ਮਾਮਲਾ    ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ    ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ    ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ   
ਫਿਰੋਜ਼ਪੁਰ ਪੁਲਿਸ ਵੱਲੋਂ 10 ਕਰੋੜ ਦੀ ਹੈਰੋਇਨ ਸਣੇ ਮਾਂ ਪੁੱਤ ਨੂੰ ਕੀਤਾ ਗਿਆ ਕਾਬੂ
July 10, 2025
Ferozepur-Police-Arrested-A-Moth

ਫਿਰੋਜ਼ਪੁਰ, 10 ਜੁਲਾਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਗਈ 'ਯੁੱਧ ਨਸ਼ੇ ਵਿਰੁੱਧ' ਮੁਹਿਮ ਤਹਿਤ ਕਾਰਵਾਈ ਕਰਦੇ ਹੋਏ ਫਿਰੋਜ਼ਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਾਕਰੀ ਮੁਤਾਬਿਕ ਪੁਲਿਸ ਨੇ 2 ਕਿੱਲੋ ਹੈਰੋਇਨ ਅਤੇ ਹਥਿਆਰਾਂ ਸਣੇ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਤਸਕਰ ਆਪਸ ਵਿੱਚ ਮਾਂ-ਪੁੱਤ ਹਨ। ਪੁਲਿਸ ਨੇ ਦੱਸਿਆ ਕਿ ਫੜ੍ਹੀ ਗਈ ਹੈਰੋੋਇਨ ਦੀ ਮਾਰਕਿਟ ਕੀਮਤ 10 ਕਰੋੜ ਦੇ ਕਰੀਬ ਹੈ। ਇਸ ਤਸਕਰੀ 'ਚ ਮਾਂ-ਪੁੱਤ ਸ਼ਾਮਿਲ ਹੈ, ਬਾਕੀ ਸਾਥੀਆਂ ਨੂੰ ਕਾਬੂ ਕਰਨ ਲਈ ਪੁਲਿਸ ਟੀਮ ਵੱਲੋਂ ਪੁੱਛਗਿੱਛ ਜਾਰੀ ਹੈ।

ਦੱਸ ਦਈਏ ਕਿ ਜੀਰਾ ਪੁਲਿਸ ਨੇ ਇੱਕ ਪੁਰਾਣੇ ਮੁਕੱਦਮੇ ਵਿੱਚ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲਦੇ ਹੋਏ ਇਨ੍ਹਾਂ ਮੁਲਜ਼ਮਾਂ ਨੂੰ ਨਾਕਾਬੰਦੀ ਦੌਰਾਨ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ 'ਐਨਡੀਪੀਸੀ ਐਕਟ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਪਿਛਲੇ ਚਾਰ ਮਹੀਨੇ ਤੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਫਿਰੋਜ਼ਪੁਰ 'ਚ ਨਸ਼ੇ ਨੂੰ ਠੱਲ ਪਾਉਣ ਲਈ ਇੱਕ ਤੋਂ ਬਾਅਦ ਇੱਕ, ਕਈ ਮਾਮਲਿਆਂ 'ਚ ਕਾਰਵਾਈ ਕਰਦਿਆਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਮਾਂ ਪੁੱਤ ਤੋਂ ਕਾਬੂ ਹੈਰੋਇਨ ਦੀ ਕੁੱਲ੍ਹ ਕੀਮਤ 10 ਕਰੋੜ ਦੇ ਕਰੀਬ ਹੈ।'

ਜਾਣਕਾਰੀ ਮਤਾਬਿਕ ਫਿਰੋਜ਼ਪੁਰ ਜ਼ਿਲ੍ਹਾ ਪੁਲਿਸ ਨੇ ਐੱਨਡੀਪੀਐੱਸ ਐਕਟ ਅਧੀਨ ਇੱਕ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਕਾਬੂ ਕਰ ਕੇ 2 ਕਿੱਲੋ ਹੈਰੋਇਨ, 1 ਮੋਟਰਸਾਈਕਲ, 2 ਪਿਸਤੌਲ (30 ਬੋਰ) ਸਮੇਤ ਮੈਗਜ਼ੀਨ, 12 ਰੌਂਦ (30 ਬੋਰ), ਅਤੇ 40 ਰੌਂਦ (32 ਬੋਰ) ਬਰਾਮਦ ਕੀਤੇ ਗਏ ਹਨ। ਭੁਪਿੰਦਰ ਸਿੰਘ ਸਿੱਧੂ ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ, ਨਸ਼ਾ ਸਮੱਗਲਰਾਂ, ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਪ੍ਰਭਾਵੀ ਕਾਰਵਾਈ ਜਾਰੀ ਹੈ।

ਇਸ ਤੋਂ ਪਹਿਲਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਪਹਿਲਾਂ ਵੀ ਪੁਲਿਸ ਨੇ 17 ਜੂਨ 2025, ਅਧੀਨ 21/27-ਏ ਐੱਨਡੀਪੀਐੱਸ ਐਕਟ, ਥਾਣਾ ਸਿਟੀ ਜੀਰਾ ਵਿਖੇ ਦਰਜ ਮਾਮਲੇ ਵਿੱਚ 9 ਕਿੱਲੋ 400 ਗ੍ਰਾਮ ਹੈਰੋਇਨ ਅਤੇ 2 ਲੱਖ 10 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਸੀ। ਉਸ ਮਾਮਲੇ ਦੀ ਤਫਤੀਸ਼ ਦੌਰਾਨ ਮੁਲਜ਼ਮਾਂ ਨੇ ਪੁੱਛਗਿੱਛ ਵਿੱਚ ਖੁਲਾਸਾ ਕੀਤਾ ਸੀ ਕਿ ਸੁਖਦੇਵ ਸਿੰਘ ਉਰਫ ਸੰਨੀ, ਜਿਸ ਦੀ ਉਮਰ 24 ਸਾਲ, ਪੁੱਤਰ ਚਮਕੌਰ ਸਿੰਘ, ਵਾਸੀ ਮੁਨਾਵਾ, ਜ਼ਿਲ੍ਹਾ ਮੋਗਾ, ਨਸ਼ਿਆਂ ਦੀ ਸਮੱਗਲਿੰਗ ਵਿੱਚ ਸ਼ਾਮਲ ਹੈ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰਦਿਆਂ ਮੁਲਜ਼ਮਾਂ ਖਦੀ ਨਿਗਰਾਨੀ ਰੱਖੀ ਅਤੇ ਇਸ ਸਫਲ ਕਾਰਵਾਈ ਨੂੰ ਅੰਜਾਮ ਦਿੱਤਾ।

ਜ਼ਿਕਰਯੋਗ ਹੈ ਕਿ ਪੁਲਿਸ ਦੀ ਇਸ ਕਾਰਵਾਈ ਨੇ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਐਸਐਸਪੀ ਨੇ ਕਿਹਾ ਕਿ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਅਜੇ ਵੀ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ ਅਤੇ ਨਸ਼ੇ ਵਿਰੁੱਧ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।

Read More : ਬਰਖ਼ਾਸਤ ਮਹਿਲਾ ਕਾਂਸਟੇਬਲ Amandeep Kaur ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ













Ferozepur Police Arrested A Mother And Son With 10 Crores Of Heroin

local advertisement banners
Comments


Recommended News
Popular Posts
Just Now