November 2, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ 'ਤੇ ਕਿਸਾਨ ਮੋਰਚੇ 'ਤੇ ਚੱਲ ਰਹੇ ਇਕ ਹੋਰ ਕਿਸਾਨ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌਤ ਹੋ ਗਈ। ਉਸ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ। ਉਹ ਮੋਗਾ ਦਾ ਰਹਿਣ ਵਾਲਾ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ।
ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਪਿੰਡ ਵਾਸੀ ਡੂੰਘੇ ਸੋਗ ਵਿਚ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਹੈ। ਕਿਸਾਨਾਂ ਨੂੰ ਆਪਣੇ ਪਰਿਵਾਰਿਕ ਮੈਂਬਰਾਂ ਦੀਆਂ ਲਾਸ਼ਾਂ ਨੂੰ ਮੋਢਿਆਂ 'ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ।
ਬਲਵਿੰਦਰ ਸਿੰਘ ਕੁਝ ਦਿਨਾਂ ਤੋਂ ਬਿਮਾਰ ਸਨ। ਉਸ ਦੀ ਸਿਹਤ ਵਿਗੜਨ ’ਤੇ ਉਸ ਨੂੰ ਪਹਿਲਾਂ ਰਾਜਪੁਰਾ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰਤਾ ਨੂੰ ਦੇਖਦੇ ਹੋਏਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਅਤੇ ਅਖੀਰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੀ.ਜੀ.ਆਈ. 'ਚ ਰੱਖਿਆ ਗਿਆ ਹੈ।
Another Farmer Died In The Front On Shambhu Border