November 30, 2024
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਅੱਜ ਸਵੇਰੇ ਅੱਗ ਲੱਗ ਗਈ। ਜਿਸ ਕਾਰਨ ਪਾਰਕਿੰਗ ਏਰੀਆ ਵਿਚ ਖੜ੍ਹੇ 200 ਤੋਂ ਵੱਧ ਵਾਹਨ ਸੜ ਕੇ ਸੁਆਹ ਹੋ ਗਏ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਸੜੇ ਹੋਏ ਵਾਹਨ ਦੇਖੇ ਜਾ ਸਕਦੇ ਹਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ।
ਇਸ ਘਟਨਾ ਵਿੱਚ ਕਿਸੇ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਇਹ ਅੱਗ ਸ਼ਨੀਵਾਰ ਸਵੇਰੇ ਲੱਗੀ, ਜਿਸ ਵਿੱਚ 200 ਤੋਂ ਵੱਧ ਦੋਪਹੀਆ ਵਾਹਨ ਸੜ ਗਏ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਹਾਲਾਂਕਿ ਉਦੋਂ ਤੱਕ 200 ਤੋਂ ਵੱਧ ਵਾਹਨ ਸੜ ਕੇ ਸੁਆਹ ਹੋ ਚੁੱਕੇ ਸਨ। ਇਸ ਨਾਲ ਭਾਰੀ ਨੁਕਸਾਨ ਹੋਇਆ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਘਟਨਾ ਦੇ ਸਮੇਂ ਪੁਲਿਸ ਟੀਮ ਸਮੇਤ 12 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫਿਲਹਾਲ ਜਾਂਚ ਚੱਲ ਰਹੀ ਹੈ।
Massive Fire Breaks Out In Parking Lot In Front Of Railway Station More Than 200 Vehicles Burnt To Ashes