ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, AAP ਸਰਕਾਰ ਨੇ ਕੀਤਾ ਵੱਡਾ ਐਲਾਨ
December 12, 2024
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਔਰਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦਿੱਲੀ ਕੈਬਨਿਟ ਨੇ ਮਹਿਲਾ ਸਨਮਾਨ ਨਿਧੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਰਾਜਧਾਨੀ 'ਚ 18 ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਦੇ ਖਾਤਿਆਂ 'ਚ ਹਰ ਮਹੀਨੇ 1000 ਰੁਪਏ ਜਮ੍ਹਾ ਕੀਤੇ ਜਾਣਗੇ। ਇਸ ਦਾ ਲਾਭ ਲੈਣ ਲਈ ਔਰਤਾਂ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ।
ਇਸ ਤੋਂ ਬਾਅਦ ਉਨ੍ਹਾਂ ਦੇ ਖਾਤਿਆਂ ਵਿਚ ਹਰ ਮਹੀਨੇ 1000 ਰੁਪਏ ਆਉਣੇ ਸ਼ੁਰੂ ਹੋ ਜਾਣਗੇ। ਚੋਣਾਂ ਤੋਂ ਬਾਅਦ ਔਰਤਾਂ ਨੂੰ ਇਸ ਸਕੀਮ ਤਹਿਤ 2100 ਰੁਪਏ ਮਿਲਣਗੇ।
Women Will Get Rs 1000 Every Month AAP Government Makes Big Announcement
Comments
Recommended News
Popular Posts
Just Now