March 3, 2025

Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ 24 ਤੋਂ 26 ਮਾਰਚ ਦਰਮਿਆਨ ਵਿਧਾਨ ਸਭਾ 'ਚ 2025-26 ਲਈ 'ਦਿੱਲੀ ਦਾ ਵਿਕਾਸ' ਬਜਟ ਪੇਸ਼ ਕਰੇਗੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਦੇ ਵੱਖ-ਵੱਖ ਵਰਗਾਂ ਦੇ ਸੁਝਾਵਾਂ ਨੂੰ ਸ਼ਾਮਲ ਕਰਕੇ ਬਜਟ ਤਿਆਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਜਨਤਕ ਬਜਟ ਬਣਾਉਣ ਲਈ ਅਸੀਂ 5 ਮਾਰਚ ਨੂੰ ਵਿਧਾਨ ਸਭਾ ਕੰਪਲੈਕਸ ਵਿੱਚ ਵੱਖ-ਵੱਖ ਮਹਿਲਾ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਾਂਗੇ।
ਇਸ ਤੋਂ ਇਲਾਵਾ ਅਸੀਂ 6 ਮਾਰਚ ਨੂੰ ਸਿੱਖਿਆ ਖੇਤਰ ਦੇ ਹਿੱਸੇਦਾਰਾਂ ਅਤੇ ਕਾਰੋਬਾਰੀਆਂ ਨਾਲ ਵਿਚਾਰ ਵਟਾਂਦਰਾ ਕਰਾਂਗੇ। ਉਨ੍ਹਾਂ ਨੇ ਇਕ ਈਮੇਲ ਆਈਡੀ ਅਤੇ ਇਕ ਵ੍ਹਟਸਐੱਪ ਨੰਬਰ ਵੀ ਸਾਂਝਾ ਕੀਤਾ ਜਿੱਥੇ ਦਿੱਲੀ ਦੇ ਵਸਨੀਕ ਬਜਟ ਲਈ ਆਪਣੇ ਸੁਝਾਅ ਭੇਜ ਸਕਦੇ ਹਨ। ਗੁਪਤਾ ਨੇ ਦੁਹਰਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 'ਸੰਕਲਪ ਪੱਤਰ' ਵਿਚ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਸਰਕਾਰ ਇਸ ਦਿਸ਼ਾ ਵਿਚ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ।
ਗੁਪਤਾ ਨੇ ਕਿਹਾ ਕਿ ਵਿਧਾਨ ਸਭਾ ਵਿਚ ਹੁਣ ਤੱਕ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦੀਆਂ ਸਿਰਫ ਦੋ ਰਿਪੋਰਟਾਂ ਪੇਸ਼ ਕੀਤੀਆਂ ਗਈਆਂ ਹਨ ਅਤੇ ਉਹ ਪਹਿਲਾਂ ਹੀ ਪਿਛਲੀ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਭ੍ਰਿਸ਼ਟਾਚਾਰ ਦੇ ਕਈ ਦੋਸ਼ਾਂ ਦਾ ਪਰਦਾਫਾਸ਼ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਗ ਦੀਆਂ 12 ਹੋਰ ਰਿਪੋਰਟਾਂ ਪੇਸ਼ ਹੋਣੀਆਂ ਬਾਕੀ ਹਨ ਅਤੇ ਹੋਰ ਬੇਨਿਯਮੀਆਂ ਸਾਹਮਣੇ ਆਉਣ ਦੀ ਸੰਭਾਵਨਾ ਹੈ।
Delhi Government Will Present The Budget For 2025 26 From March 24 To 26 Work Is Being Done On A War Footing To Fulfill The Promises Chief Minister Rekha Gupta