April 16, 2025

Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਕਾਂਗਰਸੀ ਆਗੂਆਂ ਨੇ ਜਲੰਧਰ (Jalandhar) ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦਫ਼ਤਰ ਦੇ ਬਾਹਰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਦਿੱਲੀ ਸਥਿਤ ਕਾਂਗਰਸ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਦੱਸਣਯੋਗ ਹੈ ਕਿ ਇਹ ਵਿਰੋਧ ਪ੍ਰਦਰਸ਼ਨ ਈਡੀ ਵੱਲੋਂ ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਵਿਰੁੱਧ ਕੀਤੀ ਗਈ ਕਾਰਵਾਈ ਤੋਂ ਬਾਅਦ ਸ਼ੁਰੂ ਹੋਇਆ ਸੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਦੋਂ ਈਡੀ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਪਤਾ ਲੱਗਾ, ਤਾਂ ਦਫ਼ਤਰ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ ਤੇ ਬੈਰੀਕੇਡਿੰਗ ਕੀਤੀ ਗਈ। ਜਲੰਧਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਨੂੰ ਵੀ ਮੌਕੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ।
Congress Furious Over ED Chargesheet Against Sonia Rahul Gandhi Protest Outside ED Office In Jalandhar Protest In Delhi Too