April 19, 2025

ਦਿੱਲੀ, 19 ਅਪ੍ਰੈਲ 2025:ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਤੋਂ ਲੈ ਕੇ ਪੂਰਬੀ ਭਾਰਤ ਦੇ ਉੜੀਸਾ ਤੱਕ, ਉੱਤਰ-ਪੂਰਬ ਦੇ ਸਾਰੇ ਸੂਬਿਆਂ ਅਤੇ ਕੇਰਲ ਸਮੇਤ 20 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਅਲੱਗ-ਥਲੱਗ ਥਾਵਾਂ 'ਤੇ ਅਗਲੇ ਸੱਤ ਦਿਨਾਂ ਲਈ ਗਰਜ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਥਾਵਾਂ 'ਤੇ ਬਿਜਲੀ ਵੀ ਡਿੱਗ ਸਕਦੀ ਹੈ।
ਪਿਛਲੇ 24 ਘੰਟਿਆਂ ਦੌਰਾਨ ਵੀ, ਪੱਛਮੀ ਬੰਗਾਲ ਅਤੇ ਸਿੱਕਮ, ਉੜੀਸਾ, ਝਾਰਖੰਡ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਸਮੇਤ ਸਾਰੇ ਉੱਤਰ-ਪੂਰਬੀ ਸੂਬਿਆਂ 'ਚ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਚੱਲੀਆਂ ਅਤੇ ਹਲਕੀ ਤੋਂ ਭਾਰੀ ਬਾਰਿਸ਼ ਦਰਜ ਕੀਤੀ ਗਈ।
ਰਾਸ਼ਟਰੀ ਰਾਜਧਾਨੀ ਅਤੇ ਆਸ ਪਾਸ ਦੇ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਸ਼ੁੱਕਰਵਾਰ ਸ਼ਾਮ ਨੂੰ ਅਚਾਨਕ ਮੀਂਹ ਪੈਣ ਤੋਂ ਬਾਅਦ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਸੁਹਾਵਣਾ ਹੋ ਗਿਆ। ਠੰਢੀਆਂ ਹਵਾਵਾਂ ਵੀ ਚੱਲ ਰਹੀਆਂ ਸਨ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਦਿੱਲੀ-ਐਨਸੀਆਰ 'ਚ ਬੱਦਲਵਾਈ, ਤੇਜ਼ ਹਵਾਵਾਂ ਅਤੇ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਦੇ ਅਨੁਸਾਰ, ਸ਼ਾਮ ਨੂੰ ਦਿੱਲੀ-ਐਨਸੀਆਰ 'ਚ ਅਚਾਨਕ ਕਾਲੇ ਬੱਦਲ ਛਾਏ ਰਹੇ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ। ਨੋਇਡਾ ਅਤੇ ਗਾਜ਼ੀਆਬਾਦ ਸਮੇਤ ਬੁਰਾੜੀ, ਰੋਹਿਣੀ, ਬਦਲੀ, ਪੰਜਾਬੀ ਬਾਗ, ਸ਼ਾਹਦਰਾ, ਵਿਵੇਕ ਵਿਹਾਰ, ਪਟੇਲ ਨਗਰ, ਆਈਟੀਓ ਅਤੇ ਰਾਜੀਵ ਚੌਕ 'ਚ ਵੀ ਗਰਜ ਦੇ ਨਾਲ ਮੀਂਹ ਪਿਆ। ਸੜਕਾਂ 'ਤੇ ਵਾਹਨਾਂ ਦੀ ਗਤੀ ਹੌਲੀ ਹੋ ਗਈ। ਹਾਲਾਂਕਿ, ਛੁੱਟੀਆਂ ਹੋਣ ਕਾਰਨ ਸੜਕਾਂ 'ਤੇ ਜ਼ਿਆਦਾ ਭੀੜ ਨਹੀਂ ਸੀ। ਹਾਲਾਂਕਿ, ਮੌਸਮ 'ਚ ਅਚਾਨਕ ਬਦਲਾਅ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ।
Meteorological Department Warns Of Heavy Rain In 20 States Of The Country