June 13, 2025

ਅੰਮ੍ਰਿਤਸਰ ,13ਜੂਨ 2025:ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਪਾਕਿਸਤਾਨ ਵਿੱਚ ਕੰਮ ਕਰ ਰਹੇ ਨਸ਼ਾ ਤਸਕਰੀ ਗਿਰੋਹ ਵਿਰੁੱਧ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 11 ਲੱਖ ਰੁਪਏ ਦੀ 4.5 ਕਿਲੋ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ।
ਦੋਸ਼ੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੀਜਾ ਅਤੇ ਅਭਿਜੀਤ ਸਿੰਘ ਉਰਫ਼ ਹੈਪੀ ਵਜੋਂ ਹੋਈ ਹੈ। ਇਹ ਦੋਵੇਂ ਪਾਕਿਸਤਾਨ ਵਿੱਚ ਬੈਠੇ ਤਸਕਰ ਰਾਣਾ ਦੇ ਸੰਪਰਕ ਵਿੱਚ ਸਨ। ਇਹ ਜਾਣਕਾਰੀ ਪੰਜਾਬ ਪੁਲਿਸ ਨੇ ਦਿੱਤੀ ਹੈ।
ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਕਾਰਵਾਈ ਪੁਲਿਸ ਦੀ ਐਂਟੀ ਨਾਰਕੋਟਿਕਸ ਫੋਰਸ, ਮੋਹਾਲੀ ਵੱਲੋਂ ਕੀਤੀ ਗਈ ਹੈ। ਦੋਸ਼ੀਆਂ ਖ਼ਿਲਾਫ਼ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਪੁਲਿਸ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਕਰਨ ਵਿੱਚ ਰੁੱਝੀ ਹੋਈ ਹੈ। ਏਐਨਟੀਐਫ ਟੀਮ ਪੰਜਾਬ ਵਿੱਚ ਲਗਾਤਾਰ ਸਰਗਰਮ ਹੈ। ਇਸ ਤੋਂ ਪਹਿਲਾਂ, ਟੀਮ ਨੇ ਉਨ੍ਹਾਂ ਨੂੰ ਫਿਰੋਜ਼ਪੁਰ ਵਿੱਚ ਫੜਿਆ ਹੈ।
Read More:ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
Two Smugglers Along With Crores Worth Of Heroin Were Arrested By The Amritsar Police