*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਚਿੰਨਾਸਵਾਮੀ ਸਟੇਡੀਅਮ 'ਚ ਮਚੀ ਭਗਦੜ 'ਚ 11 ਜਣਿਆਂ ਦੀ ਮੌਤ, ਕਈ ਜ਼ਖਮੀ

June 5, 2025
11-killed-many-injured-in-stampe

ਬੰਗਲੌਰ 05 ਜੂਨ 2025: ਰਾਇਲ ਚੈਲੇਂਜਰਜ਼ ਬੰਗਲੁਰੂ (RCB) ਦੀ ਜਿੱਤ ਤੋਂ ਬਾਅਦ ਬੈਂਗਲੁਰੂ ਵਿੱਚ ਭਗਦੜ ਮਚਣ ਕਾਰਨ 11 ਜਣਿਆਂ ਦੀ ਮੌਤ ਹੋ ਗਈ ਅਤੇ 33 ਜ਼ਖਮੀ ਹੋ ਗਏ। ਇਹ ਘਟਨਾ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਉਸ ਸਮੇਂ ਵਾਪਰੀ ਜਦੋਂ ਵਿਧਾਨ ਸਭਾ ਵਿੱਚ ਟੀਮ ਦਾ ਸਨਮਾਨ ਸਮਾਗਮ ਚੱਲ ਰਿਹਾ ਸੀ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ, 'ਸਟੇਡੀਅਮ ਦੇ ਬਾਹਰ 3 ਲੱਖ ਲੋਕਾਂ ਦੀ ਭੀੜ ਸੀ, ਸਟੇਡੀਅਮ ਦੀ ਸਮਰੱਥਾ 35 ਹਜ਼ਾਰ ਲੋਕਾਂ ਦੀ ਸੀ।' ਇਸ ਹਾਦਸੇ ਨੇ ਜਿੱਤ ਦੀ ਖੁਸ਼ੀ ਨੂੰ ਮਿਟਾ ਦਿੱਤਾ, ਅਜਿਹਾ ਨਹੀਂ ਹੋਣਾ ਚਾਹੀਦਾ ਸੀ।

ਰਾਇਲ ਚੈਲੇਂਜਰਜ਼ ਬੰਗਲੁਰੂ (RCB) ਦੀ ਜਿੱਤ ਤੋਂ ਬਾਅਦ ਬੰਗਲੁਰੂ ਵਿੱਚ ਇੱਕ ਜਿੱਤ ਪਰੇਡ ਹੋਣੀ ਸੀ। ਬੰਗਲੁਰੂ ਅਸੈਂਬਲੀ ਅਤੇ ਚਿੰਨਾਸਵਾਮੀ ਸਟੇਡੀਅਮ ਵਿਚਕਾਰ 2.5 ਕਿਲੋਮੀਟਰ ਦੇ ਰਸਤੇ 'ਤੇ ਕਰੀਬ 3 ਲੱਖ ਪ੍ਰਸ਼ੰਸਕ ਇਕੱਠੇ ਹੋਏ ਸਨ। ਜਦੋਂ ਭੀੜ ਕਾਬੂ ਤੋਂ ਬਾਹਰ ਹੋ ਗਈ, ਤਾਂ ਬੰਗਲੁਰੂ ਪੁਲਿਸ ਨੇ ਪਰੇਡ ਦੀ ਇਜਾਜ਼ਤ ਨਹੀਂ ਦਿੱਤੀ। ਸਟੇਡੀਅਮ ਵਿੱਚ ਦਾਖਲ ਹੋਣ ਲਈ ਲੋਕਾਂ ਵਿੱਚ ਮੁਕਾਬਲਾ ਸੀ। ਇੱਕ ਛੋਟੇ ਗੇਟ 'ਤੇ ਦਬਾਅ ਇੰਨਾ ਵੱਧ ਗਿਆ ਕਿ ਉਹ ਟੁੱਟ ਗਿਆ ਅਤੇ ਭਗਦੜ ਮਚ ਗਈ। ਕਈ ਲੋਕਾਂ ਨੇ ਸਟੇਡੀਅਮ ਦੀਆਂ ਕੰਧਾਂ ਅਤੇ ਛੱਤ 'ਤੇ ਚੜ੍ਹਨ ਦੀ ਵੀ ਕੋਸ਼ਿਸ਼ ਕੀਤੀ।

ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਜਿਵੇਂ ਹੀ ਤਿੰਨਾਂ ਕੁੜੀਆਂ ਨੇ ਅੰਦਰ ਜਾਣ ਲਈ ਦਰਵਾਜ਼ਾ ਧੱਕਿਆ, ਉਹ ਖੁੱਲ੍ਹ ਗਿਆ। ਪਿੱਛੇ ਤੋਂ ਆਈ ਭੀੜ ਨੇ ਉਨ੍ਹਾਂ ਨੂੰ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਅਤੇ ਉਨ੍ਹਾਂ ਨੂੰ ਕੁਚਲ ਕੇ ਅੰਦਰ ਵੜਨਾ ਸ਼ੁਰੂ ਕਰ ਦਿੱਤਾ। ਕਈ ਲੋਕ ਇੱਕ ਤੋਂ ਬਾਅਦ ਇੱਕ ਡਿੱਗਦੇ ਰਹੇ ਅਤੇ ਉਨ੍ਹਾਂ ਦੀਆਂ ਚੀਕਾਂ ਸਟੇਡੀਅਮ ਦੇ ਬਾਹਰ ਗੂੰਜਣ ਲੱਗੀਆਂ।

Powered by Froala Editor

11 killed many injured in stampede at chinnaswamy stadium

Recommended News
Popular Posts
Just Now