July 11, 2025

ਚੰਡੀਗੜ੍ਹ, 11 ਜੁਲਾਈ 2025:ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਅੱਜ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕਰੇਗੀ। ਇਸ ਬਿੱਲ ਨੂੰ ਪੰਜਾਬ ਪਵਿੱਤਰ ਗ੍ਰੰਥ (ਅਪਰਾਧ ਰੋਕਥਾਮ) ਐਕਟ, 2025 ਦਾ ਨਾਮ ਦਿੱਤਾ ਜਾ ਸਕਦਾ ਹੈ।
ਇਸ ਦੇ ਤਹਿਤ ਬੇਅਦਬੀ ਕਰਨ ਵਾਲਿਆਂ ਨੂੰ 10 ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਜੇਕਰ ਬੇਅਦਬੀ ਕਾਰਨ ਕੋਈ ਹਿੰਸਾ ਜਾਂ ਮੌਤ ਹੁੰਦੀ ਹੈ, ਤਾਂ ਅਜਿਹੀ ਸਥਿਤੀ ਵਿੱਚ ਸਜ਼ਾ ਉਮਰ ਕੈਦ ਤੱਕ ਹੋ ਸਕਦੀ ਹੈ।
ਹਾਲਾਂਕਿ, ਇਸ ਬਿੱਲ ਬਾਰੇ ਜਾਣਕਾਰੀ ਅਜੇ ਅਧਿਕਾਰਤ ਤੌਰ 'ਤੇ ਸਾਹਮਣੇ ਨਹੀਂ ਆਈ ਹੈ। ਵਿਧਾਨ ਸਭਾ ਵਿੱਚ ਬਿੱਲ ਪੇਸ਼ ਹੋਣ ਤੋਂ ਬਾਅਦ, ਇਸਦੀ ਸਾਰੀ ਜਾਣਕਾਰੀ ਜਨਤਕ ਹੋ ਜਾਵੇਗੀ।
ਖਾਸ ਗੱਲ ਇਹ ਹੈ ਕਿ ਇਹ ਕਾਨੂੰਨ ਨਾ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਲਾਗੂ ਹੋਵੇਗਾ, ਸਗੋਂ ਸ਼੍ਰੀਮਦ ਭਾਗਵਤ ਗੀਤਾ, ਕੁਰਾਨ ਸ਼ਰੀਫ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ 'ਤੇ ਵੀ ਲਾਗੂ ਹੋਵੇਗਾ। ਬੀਤੇ ਦਿਨ ਪੰਜਾਬ ਵਿਧਾਨ ਸਭਾ 'ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਸੀ |
Read More: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ
Punjab Government To Introduce Bill On Sacrilege In Vidhan Sabha Today