ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO    ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ    ਮੇਰੇ ਸ਼ਬਦ 100 ਫੀਸਦ ਕਾਨੂੰਨੀ ਤੌਰ ‘ਤੇ ਸਨ ਗਲਤ’ ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ    ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ    ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ    ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ   
ਦਿੱਲੀ 'ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਕਈ ਜਣਿਆਂ ਦੇ ਫਸੇ ਹੋਣ ਦਾ ਖਦਸ਼ਾ
July 12, 2025
Four-storey-Building-Collapses-I

ਦਿੱਲੀ, 12 ਜੁਲਾਈ 2025: ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇੱਥੇ ਅਚਾਨਕ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਮਲਬੇ ਹੇਠ ਲਗਭਗ 12 ਜਣਿਆਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹੁਣ ਤੱਕ ਚਾਰ ਜਣਿਆਂ ਨੂੰ ਮਲਬੇ ਵਿੱਚੋਂ ਕੱਢਿਆ ਜਾ ਚੁੱਕਾ ਹੈ। ਕਈ ਲੋਕ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਉਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਿਸ, ਫਾਇਰ ਬ੍ਰਿਗੇਡ ਅਤੇ ਐਨਡੀਆਰਐਫ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਸਥਾਨਕ ਲੋਕ ਮਲਬਾ ਹਟਾਉਣ ਵਿੱਚ ਮਦਦ ਕਰ ਰਹੇ ਹਨ।

ਫਾਇਰ ਬ੍ਰਿਗੇਡ ਵਿਭਾਗ ਦੇ ਅਨੁਸਾਰ, ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਇੱਕ ਇਮਾਰਤ ਡਿੱਗ ਗਈ ਹੈ। 3 ਤੋਂ 4 ਜਣਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਲਈ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਮੌਜੂਦ ਹਨ।

Read More: Breaking: ਚੰਡੀਗੜ੍ਹ 'ਚ ਵੱਡਾ ਹਾਦਸਾ, ਝਟਕਿਆਂ ਤੋਂ ਬਾਅਦ ਬਹੁਮੰਜ਼ਿਲਾ ਇਮਾਰਤ ਡਿੱਗੀ, ਲੋਕ ਦਹਿਸ਼ਤ 'ਚ

Four storey Building Collapses In Delhi Many Feared Trapped

local advertisement banners
Comments


Recommended News
Popular Posts
Just Now