ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ    ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ    ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ    ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ   
ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੱਗੀਆਂ ਮੌਜਾਂ! DA ਤੇ DR ਵਿੱਚ ਹੋਇਆ ਵਾਧਾ
October 24, 2025
Employees-And-Pensioners-Rejoice
Haryana

ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੱਗੀਆਂ ਮੌਜਾਂ! DA ਤੇ DR ਵਿੱਚ ਹੋਇਆ ਵਾਧਾ

ਚੰਡੀਗੜ੍ਹ, 24 ਅਕਤੂਬਰ 2025 : ਹਰਿਆਣਾ ਸਰਕਾਰ ਵੱਲੋਂ ਅੱਜ ਰਾਜ ਦੇ ਕਰੀਬ 6 ਲੱਖ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਮਹਿੰਗਾਈ ਭੱਤਾ (DA) ਅਤੇ ਮਹਿੰਗਾਈ ਰਾਹਤ (DR) ਵਿੱਚ 3 ਪ੍ਰਤੀਸ਼ਤ ਦਾ ਵਾਧਾ ਕਰਨ ਦਾ ਫੈਸਲਾ ਲਿਆ ਹੈ।

ਇਸ ਸਬੰਧੀ ਮੁੱਖ ਸਕੱਤਰ ਅਨੁਰਾਗ ਰਸਤੋਗੀ, ਜੋ ਇਸ ਵੇਲੇ ਵਿੱਤ ਵਿਭਾਗ ਦਾ ਵਾਧੂ ਚਾਰਜ ਸੰਭਾਲ ਰਹੇ ਹਨ, ਵੱਲੋਂ ਇੱਕ ਅਧਿਕਾਰਕ ਪੱਤਰ ਜਾਰੀ ਕੀਤਾ ਗਿਆ ਹੈ।

1 ਜੁਲਾਈ 2025 ਤੋਂ ਲਾਗੂ ਹੋਵੇਗੀ ਨਵੀਂ ਦਰ

ਇਹ ਵਾਧਾ 1 ਜੁਲਾਈ 2025 ਤੋਂ ਲਾਗੂ ਮੰਨਿਆ ਜਾਵੇਗਾ। ਹੁਣ 7ਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹ ਜਾਂ ਪੈਨਸ਼ਨ ਪ੍ਰਾਪਤ ਕਰ ਰਹੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ DA/DR 55 ਪ੍ਰਤੀਸ਼ਤ ਤੋਂ ਵਧ ਕੇ 58 ਪ੍ਰਤੀਸ਼ਤ ਹੋ ਜਾਵੇਗਾ।

ਕਦੋਂ ਮਿਲੇਗਾ ਵਾਧਾ ਅਤੇ ਬਕਾਇਆ ਰਕਮ (Arrears)?

ਮੁੱਖ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਭੁਗਤਾਨ ਸੰਬੰਧੀ ਸਪਸ਼ਟ ਤਾਰੀਖਾਂ ਦਿੱਤੀਆਂ ਗਈਆਂ ਹਨ:

  • ਨਵੀਂ ਤਨਖਾਹ: ਵਧੀ ਹੋਈ 58% ਦੀ ਦਰ ਅਨੁਸਾਰ ਤਨਖਾਹ/ਪੈਨਸ਼ਨ ਦਾ ਭੁਗਤਾਨ ਅਕਤੂਬਰ 2025 ਦੀ ਤਨਖਾਹ ਨਾਲ (ਨਵੰਬਰ ਵਿੱਚ) ਕੀਤਾ ਜਾਵੇਗਾ।

  • Arrears: ਜੁਲਾਈ, ਅਗਸਤ ਅਤੇ ਸਤੰਬਰ 2025 ਦੇ ਤਿੰਨ ਮਹੀਨਿਆਂ ਦਾ ਬਕਾਇਆ ਨਵੰਬਰ 2025 ਵਿੱਚ ਭੁਗਤਾਨ ਕੀਤਾ ਜਾਵੇਗਾ।

6 ਲੱਖ ਲੋਕਾਂ ਨੂੰ ਸਿੱਧਾ ਲਾਭ

ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 3 ਲੱਖ ਰਿਗੁਲਰ ਸਰਕਾਰੀ ਕਰਮਚਾਰੀ ਅਤੇ 3 ਲੱਖ ਪੈਨਸ਼ਨਰ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਸਿੱਧਾ ਆਰਥਿਕ ਲਾਭ ਹੋਵੇਗਾ।

Employees And Pensioners Rejoice DA And DR Increase

local advertisement banners
Comments


Recommended News
Popular Posts
Just Now