ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ    ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ    ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ    ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ   
BIG BREAKING: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ – ਸਕੂਲਾਂ ਤੇ ਹਸਪਤਾਲਾਂ ਸਮੇਤ ਜਨਤਕ ਥਾਵਾਂ ਤੋਂ ਆਵਾਰਾ ਕੁੱਤੇ ਤੁਰੰਤ ਹਟਾਏ ਜਾਣ
November 7, 2025
BIG-BREAKING-Supreme-Court-s-Big
New Delhi

BIG BREAKING: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ – ਸਕੂਲਾਂ ਤੇ ਹਸਪਤਾਲਾਂ ਸਮੇਤ ਜਨਤਕ ਥਾਵਾਂ ਤੋਂ ਆਵਾਰਾ ਕੁੱਤੇ ਤੁਰੰਤ ਹਟਾਏ ਜਾਣ
ਨਵੀਂ ਦਿੱਲੀ, 7 ਨਵੰਬਰ 2025
ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੜੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕਿਹਾ ਹੈ ਕਿ ਸਿੱਖਿਆ ਸੰਸਥਾਵਾਂ, ਹਸਪਤਾਲਾਂ, ਖੇਡ ਕੰਪਲੈਕਸਾਂ, ਬੱਸ ਸਟੈਂਡਾਂ, ਟਰਾਂਸਪੋਰਟ ਡਿਪੂਆਂ ਅਤੇ ਰੇਲਵੇ ਸਟੇਸ਼ਨਾਂ ਦੇ ਅਹਾਤਿਆਂ ਵਿਚੋਂ ਆਵਾਰਾ ਕੁੱਤਿਆਂ ਨੂੰ ਤੁਰੰਤ ਹਟਾਇਆ ਜਾਵੇ।

ਬੈਂਚ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਜੇਕਰ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਹੋ ਚੁੱਕਾ ਹੋਵੇ, ਤਾਂ ਵੀ ਉਨ੍ਹਾਂ ਨੂੰ ਮੁੜ ਉਹਨਾਂ ਥਾਵਾਂ 'ਤੇ ਛੱਡਣ ਦੀ ਇਜਾਜ਼ਤ ਨਹੀਂ ਹੋਵੇਗੀ। ਅਦਾਲਤ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਜਾਨਵਰ ਜਨਤਕ ਸੁਰੱਖਿਆ ਲਈ ਖ਼ਤਰਾ ਬਣੇ ਰਹਿੰਦੇ ਹਨ ਅਤੇ ਖਾਸਕਰ ਸਕੂਲਾਂ ਅਤੇ ਹਸਪਤਾਲਾਂ ਵਿੱਚ ਇਨ੍ਹਾਂ ਦੀ ਮੌਜੂਦਗੀ ਅਣਚਾਹੀ ਹੈ।

ਸੁਪਰੀਮ ਕੋਰਟ ਨੇ ਸਾਰੇ ਰਾਜਾਂ ਨੂੰ ਆਠ ਹਫ਼ਤਿਆਂ ਦੇ ਅੰਦਰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੇ ਸਰਕਾਰੀ ਤੇ ਨਿੱਜੀ ਸਿੱਖਿਆ ਤੇ ਸਿਹਤ ਸੰਸਥਾਨਾਂ ਦੀ ਵਾੜਬੰਦੀ ਕਰਕੇ ਉਨ੍ਹਾਂ ਦੀ ਸੁਰੱਖਿਆ ਪੱਕੀ ਕੀਤੀ ਜਾਵੇ। ਨਾਲ ਹੀ ਹਰ ਸਥਾਨ 'ਤੇ ਇਕ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ, ਜੋ ਇਮਾਰਤ ਦੀ ਸਫਾਈ, ਸੁਰੱਖਿਆ ਤੇ ਆਵਾਰਾ ਜਾਨਵਰਾਂ ਦੀ ਨਿਗਰਾਨੀ ਸੰਭਾਲੇਗਾ।

ਇਹ ਹੁਕਮ ਦੇਸ਼ ਭਰ ਵਿੱਚ ਆਵਾਰਾ ਕੁੱਤਿਆਂ ਦੁਆਰਾ ਕੱਟਣ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਅਦਾਲਤ ਨੇ ਕਿਹਾ ਕਿ ਬੱਚਿਆਂ ਤੇ ਬਜ਼ੁਰਗਾਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਜੇ ਇਸ ਤੇ ਤੁਰੰਤ ਧਿਆਨ ਨਾ ਦਿੱਤਾ ਗਿਆ, ਤਾਂ ਇਹ ਸਮੱਸਿਆ ਹੋਰ ਗੰਭੀਰ ਰੂਪ ਧਾਰ ਸਕਦੀ ਹੈ।

ਸੁਪਰੀਮ ਕੋਰਟ ਨੇ ਇਹ ਵੀ ਟਿੱਪਣੀ ਕੀਤੀ ਕਿ ਆਵਾਰਾ ਕੁੱਤੇ ਦੇਸ਼ ਦੀ ਸਮਾਜਕ ਛਵੀ ਤੇ ਜਨਤਕ ਸੁਰੱਖਿਆ ਦੋਵਾਂ ਲਈ ਚਿੰਤਾ ਦਾ ਵਿਸ਼ਾ ਬਣ ਚੁਕੇ ਹਨ, ਜਿਸ ਦਾ ਨਿਬੇੜਾ ਪ੍ਰਸ਼ਾਸਨਿਕ ਢੰਗ ਨਾਲ ਜ਼ਰੂਰੀ ਹੈ।

BIG BREAKING Supreme Court s Big Decision Stray Dogs To Be Removed From Public Places Including Schools And Hospitals Immediately

local advertisement banners
Comments


Recommended News
Popular Posts
Just Now