ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ    ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ    ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ    ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ   
Sirsa Jail 'ਚ ਵਾਰਡਨ ਨੇ ਨਿਗਲਿਆ ਜ਼ਹਿਰ; ਮਰਨ ਤੋਂ ਪਹਿਲਾਂ ਲਿਖਿਆ Suicide Note, ਪੜ੍ਹੋ ਪੂਰੀ ਖ਼ਬਰ
January 3, 2026
Warder-swallowed-poison-in-sirsa
Sirsa

Sirsa Jail 'ਚ ਵਾਰਡਨ ਨੇ ਨਿਗਲਿਆ ਜ਼ਹਿਰ; ਮਰਨ ਤੋਂ ਪਹਿਲਾਂ ਲਿਖਿਆ Suicide Note, ਪੜ੍ਹੋ ਪੂਰੀ ਖ਼ਬਰ

ਸਿਰਸਾ, 3 ਜਨਵਰੀ: ਹਰਿਆਣਾ ਦੇ ਸਿਰਸਾ (Sirsa) ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਵਾਰਡਰ ਦੀ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਖਦੇਵ ਨੇ ਇੱਕ 'ਸੁਸਾਈਡ ਨੋਟ' (Suicide Note) ਲਿਖਿਆ ਹੈ, ਜਿਸਨੇ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚਾ ਦਿੱਤਾ ਹੈ। ਇਸ ਨੋਟ ਵਿੱਚ ਉਸਨੇ ਆਪਣੇ ਉੱਚ ਅਧਿਕਾਰੀਆਂ 'ਤੇ ਤੰਗ-ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ।

ਲਗਾਤਾਰ ਨਾਈਟ ਡਿਊਟੀ ਤੋਂ ਸੀ ਪਰੇਸ਼ਾਨ

ਪ੍ਰਾਪਤ ਜਾਣਕਾਰੀ ਅਨੁਸਾਰ, ਸੁਖਦੇਵ ਸਿੰਘ ਨੇ ਆਪਣੇ ਸੁਸਾਈਡ ਨੋਟ ਵਿੱਚ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਜੇਲ੍ਹ ਸੁਰੱਖਿਆ) ਅਤੇ ਲਾਈਨ ਅਫ਼ਸਰ ਦਾ ਨਾਮ ਲਿਖਿਆ ਹੈ।ਉਸਨੇ ਲਿਖਿਆ ਕਿ ਇਹ ਅਧਿਕਾਰੀ ਉਸਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰ ਰਹੇ ਸਨ।

ਸੁਖਦੇਵ ਮੁਤਾਬਕ ਉਸਦੀ ਲਗਾਤਾਰ ਰਾਤ ਦੀ ਡਿਊਟੀ (Night Duty) ਲਗਾਈ ਜਾ ਰਹੀ ਸੀ, ਜਿਸ ਕਾਰਨ ਉਹ ਬਹੁਤ ਦੁਖੀ ਸੀ ਅਤੇ ਉਸਨੇ ਇਹ ਖੌਫਨਾਕ ਕਦਮ ਚੁੱਕਿਆ।

31 ਦਸੰਬਰ ਦੀ ਰਾਤ ਨੂੰ ਹੋਇਆ ਸੀ ਵਿਵਾਦ?

ਦੂਜੇ ਪਾਸੇ, ਸੂਤਰਾਂ ਮੁਤਾਬਕ 31 ਦਸੰਬਰ ਦੀ ਰਾਤ ਨੂੰ ਸੁਖਦੇਵ ਜੇਲ੍ਹ ਵਿੱਚ ਡਿਊਟੀ 'ਤੇ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਉਸ ਦੌਰਾਨ ਉਸਨੇ ਕਥਿਤ ਤੌਰ 'ਤੇ ਸ਼ਰਾਬ ਪੀਤੀ ਹੋਈ ਸੀ ਅਤੇ ਸਾਥੀ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਬਹਿਸਬਾਜ਼ੀ ਕੀਤੀ ਸੀ। ਹਾਲਾਂਕਿ, ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

ਪੁਲਿਸ ਨੇ ਦਰਜ ਕੀਤੀ FIR

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਮਿਲੇ ਸੁਸਾਈਡ ਨੋਟ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਸੁਸਾਈਡ ਨੋਟ ਦੀ ਲਿਖਾਈ ਦੀ ਜਾਂਚ ਵੀ ਕਰਵਾਈ ਜਾਵੇਗੀ।

Warder swallowed poison in sirsa jail wrote a suicide note before dying read the full news

local advertisement banners
Comments


Recommended News
Popular Posts
Just Now