ਬੱਚਿਆਂ ਦੀਆਂ ਲੱਗੀਆਂ ਮੌਜਾਂ, ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਰਹਿਣਗੇ ਬੰਦ
January 11, 2026
ਬੱਚਿਆਂ ਦੀਆਂ ਲੱਗੀਆਂ ਮੌਜਾਂ, ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਰਹਿਣਗੇ ਬੰਦ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਚ ਲਗਾਤਾਰ ਵਧ ਰਹੀ ਠੰਡ ਅਤੇ ਪੈ ਰਹੀ ਸੰਘਣੀ ਧੁੰਦ ਨੂੰ ਵੇਖਦੇ ਹੋਏ ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਨੋਇਡਾ ਵਿੱਚ ਨਰਸਰੀ ਤੋਂ ਕਲਾਸ8 ਤੱਕ ਦੇ ਸਾਰੇ ਸਕੂਲ15 ਜਨਵਰੀ2026 ਤੱਕ ਬੰਦ ਰਹਿਣਗੇ। ਇਹ ਹੁਕਮ ਸਾਰੇ ਬੋਰਡਾਂ'ਤੇ ਲਾਗੂ ਹੋਵੇਗਾ।ਗੌਤਮ ਬੁੱਧ ਨਗਰ ਦੇ ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੌਸਮ ਵਿਭਾਗ ਦੇ ਅਲਰਟ ਅਤੇ ਜ਼ਿਲ੍ਹਾ ਅਧਿਕਾਰੀ ਦੇ ਹੁਕਮਾਂ ਦੇ ਅਧਾਰ'ਤੇ ਇਹ ਫੈਸਲਾ ਲਿਆ ਗਿਆ ਹੈ। ਹੁਕਮਾਂ ਅਨੁਸਾਰ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਕਲਾਸਾਂ ਲਈ15 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ। ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਹੁਕਮ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ'ਤੇ ਲਾਗੂ ਹੋਵੇਗਾ। ਪ੍ਰਸ਼ਾਸਨ ਨੇ ਕਿਹਾ ਹੈ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।
Class Closed
Comments
Recommended News
Popular Posts
Just Now