ਵਲਾਦੀਮੀਰ ਪੁਤਿਨ ਦੀ ਯੂਨਾਈਟਿਡ ਰਸ਼ੀਆ ਪਾਰਟੀ ਨੇ ਸੰਸਦ ਵਿੱਚ ਬਹੁਮਤ ਬਰਕਰਾਰ ਰੱਖਿਆ ਜਲੰਧਰ ਜਿਮਖਾਨਾ ਕਲੱਬ ਕਾਰਜਕ੍ਰਮ ਵਿਵਾਦ, ਸਿੱਖ ਜਥੇਬੰਦੀਆਂ ਨੇ ਧਾਰਮਿਕ ਭਾਵਨਾਵਾਂ ਆਹਤ ਕਰਨ ਦਾ ਲਾਇਆ ਦੋਸ਼ ਆਪਣਾ ਚਿਹਰਾ ਖੁੱਲ੍ਹਾ ਰੱਖ ਕੇ ਜਾਓ : PM ਮੇਲੋਨੀ ਨੇ ਇਟਲੀ ਦੇ ਸਕੂਲਾਂ ਵਿੱਚ ਬੁਰਕਾ, ਨਿਕਾਬ 'ਤੇ ਪਾਬੰਦੀ ਦਾ ਐਲਾਨ ਕੀਤਾ ਮਿਰਜ਼ਾਪੁਰ: ਦ ਮੂਵੀ' 18ਵੇਂ ਦਿਨ ਬੁਰੀ ਤਰ੍ਹਾਂ ਡਿੱਗੀ, 'ਹਨੂਮਾਨ ਅੰਸ਼' ਤੋਂ ਅੱਧੀ ਵੀ ਨਹੀਂ ਕਮਾ ਸਕੀ PNB FD Rate: 666 ਦਿਨਾਂ ਦੀ FD ਵਿਚ ਮਿਲੇਗਾ 7.30% ਤੱਕ ਬਿਆਜ, ₹1 ਲੱਖ ਜਮ੍ਹਾਂ ਕਰਨ ’ਤੇ ਕਿੰਨੇ ਮਿਲਣਗੇ ਏਸ਼ੀਆਈ ਖੇਡਾਂ 2026: ਜਾਣੋ ਭਾਰਤ ਨੇ ਪਹਿਲੇ ਦਿਨ ਕਿੰਨੇ ਤਗਮੇ ਜਿੱਤੇ; MMA ਅਤੇ ਕ੍ਰਿਕਟ ਵਿੱਚ ਵੀ ਤਗਮੇ ਪੱਕੇ। ₹24 ਕਰੋੜ ਦਾ ਸਮਾਨ ਸੜਕੇ ਸੁਆਹ: ਤਨਖਾਹ ਨਾ ਮਿਲੀ ਤਾਂ ਕਰਮਚਾਰੀ ਨੇ ਲਗਾਈ ਅੱਗ ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ ਤਾਜ਼ਾ ਖਬਰ – ਲੁਧਿਆਣਾ ਦੇ ਹੋਟਲ ਇੰਪੀਰੀਅਲ ਬਲੂ ਵਿੱਚ ਪ੍ਰਾਪਰਟੀ ਡੀਲਰ ਦੀ ਲਾਸ਼ ਮਿਲੀ ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ

ਕੰਗਨਾ ਰਣੌਤ ਲਈ ਅੱਜ ਦਾ ਦਿਨ ਭਾਰੀ; ਬਠਿੰਡਾ ਅਦਾਲਤ 'ਚ ਪੇਸ਼ੀ ਲਾਜ਼ਮੀ, ਨਾ ਪਹੁੰਚਣ 'ਤੇ ਨਿਕਲ ਸਕਦੇ ਨੇ ਗ੍ਰਿਫ਼ਤਾਰੀ ਵਾਰੰਟ

ਕੰਗਨਾ ਰਣੌਤ ਲਈ ਅੱਜ ਦਾ ਦਿਨ ਭਾਰੀ; ਬਠਿੰਡਾ ਅਦਾਲਤ 'ਚ ਪੇਸ਼ੀ ਲਾਜ਼ਮੀ,


Punjab

ਕੰਗਨਾ ਰਣੌਤ ਲਈ ਅੱਜ ਦਾ ਦਿਨ ਭਾਰੀ; ਬਠਿੰਡਾ ਅਦਾਲਤ 'ਚ ਪੇਸ਼ੀ ਲਾਜ਼ਮੀ, ਨਾ ਪਹੁੰਚਣ 'ਤੇ ਨਿਕਲ ਸਕਦੇ ਨੇ ਗ੍ਰਿਫ਼ਤਾਰੀ ਵਾਰੰਟ
Live Punjabi TV Bureau
ਬਠਿੰਡਾ, 15 ਜਨਵਰੀ: ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਾਤਾਵਾਂ ਬਾਰੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸਾਂਸਦ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਾਣਹਾਨੀ ਦੇ ਕੇਸ ਵਿੱਚ ਕੰਗਨਾ ਨੂੰ ਅੱਜ ਬਠਿੰਡਾ ਦੀ ਅਦਾਲਤ ਵਿੱਚ ਨਿੱਜੀ ਤੌਰ 'ਤੇ ਪੇਸ਼ ਹੋਣਾ ਪਵੇਗਾ। ਕਾਨੂੰਨੀ ਮਾਹਿਰਾਂ ਮੁਤਾਬਕ, ਜੇਕਰ ਕੰਗਨਾ ਅੱਜ ਅਦਾਲਤ ਵਿੱਚ ਹਾਜ਼ਰ ਨਹੀਂ ਹੁੰਦੀ, ਤਾਂ ਉਸ ਖਿਲਾਫ਼ ਸਖਤ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਹੋ ਸਕਦੇ ਹਨ।
ਕੋਰਟ ਨੇ ਖਾਰਿਜ ਕੀਤੀ ਸੀ 'ਛੋਟ' ਦੀ ਅਰਜ਼ੀ
ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਮੁਤਾਬਕ, ਪਿਛਲੀ ਸੁਣਵਾਈ ਦੌਰਾਨ ਕੰਗਨਾ ਦੇ ਵਕੀਲਾਂ ਨੇ ਨਿੱਜੀ ਪੇਸ਼ੀ ਤੋਂ ਛੋਟ (Exemption) ਮੰਗੀ ਸੀ। ਪਰ ਅਦਾਲਤ ਨੇ ਇਸ ਅਰਜ਼ੀ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਸੀ ਅਤੇ ਸਪੱਸ਼ਟ ਹੁਕਮ ਦਿੱਤੇ ਸਨ ਕਿ 15 ਜਨਵਰੀ ਨੂੰ ਕੰਗਨਾ ਨੂੰ ਖੁਦ ਅਦਾਲਤ ਵਿੱਚ ਹਾਜ਼ਰ ਹੋਣਾ ਪਵੇਗਾ। ਇਸ ਲਈ ਅੱਜ ਦੀ ਤਾਰੀਖ ਕੰਗਨਾ ਲਈ ਬੇਹੱਦ ਅਹਿਮ ਹੈ।
ਕੀ ਸੀ '100 ਰੁਪਏ' ਵਾਲਾ ਵਿਵਾਦ?
ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਕੰਗਨਾ ਦੇ ਇੱਕ ਟਵੀਟ ਨਾਲ ਜੁੜਿਆ ਹੈ। ਉਸਨੇ ਬਜ਼ੁਰਗ ਮਾਤਾ ਮਹਿੰਦਰ ਕੌਰ ਦੀ ਫੋਟੋ ਸ਼ੇਅਰ ਕਰਕੇ ਲਿਖਿਆ ਸੀ ਕਿ ਇਹ ਉਹੀ ਦਾਦੀ ਹੈ ਜੋ 'ਟਾਈਮ ਮੈਗਜ਼ੀਨ' ਵਿੱਚ ਛਪੀ ਸੀ ਅਤੇ ਇਹ ਔਰਤਾਂ "100-100 ਰੁਪਏ ਲੈ ਕੇ ਅੰਦੋਲਨ ਵਿੱਚ ਆਉਂਦੀਆਂ ਹਨ।" ਇਸ ਬਿਆਨ ਨੇ ਪੰਜਾਬ ਦੇ ਕਿਸਾਨਾਂ ਅਤੇ ਔਰਤਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਸੀ।
ਹਾਈਕੋਰਟ ਤੇ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਬਠਿੰਡਾ ਦੇ ਪਿੰਡ ਬਹਾਦਰਗੜ੍ਹ ਦੀ ਰਹਿਣ ਵਾਲੀ 81 ਸਾਲਾ ਮਹਿੰਦਰ ਕੌਰ ਨੇ ਆਪਣੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ 4 ਜਨਵਰੀ 2021 ਨੂੰ ਇਹ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਕੰਗਨਾ ਨੇ ਇਸ ਕੇਸ ਨੂੰ ਰੱਦ ਕਰਵਾਉਣ ਲਈ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ, ਪਰ ਦੋਵੇਂ ਥਾਵਾਂ ਤੋਂ ਉਸਨੂੰ ਨਿਰਾਸ਼ਾ ਹੀ ਹੱਥ ਲੱਗੀ। ਹੁਣ ਉਸਨੂੰ ਹੇਠਲੀ ਅਦਾਲਤ ਵਿੱਚ ਮੁਕੱਦਮੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Powered by

Today is a big day for kangana ranaut appearance in bathinda court mandatory arrest warrant may be issued if she fails to appear


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now