ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ    ਕਬੂਤਰਾਂ ਨੂੰ ਦਾਣਾ ਪਾ ਰਹੇ ਵਿਅਕਤੀ 'ਤੇ ਚਲੀ ਗੋਲੀ:     ਸੜਕਾਂ ਟੁੱਟੀਆਂ, ਵਿੱਚ ਡੂੰਘੇ ਟੋਏ Live Punjabi Tv    ਧਰੁਵ ਰਾਠੀ ਦੀਆਂ ਵਿਵਾਦਿਤ ਵੀਡੀਓਜ਼ ਤੇ ਭਾਰਤ ਚ ਰੋਕ, ਦਿੱਲੀ ਹਾਈ ਕੋਰਟ ਚ ਗੂਗਲ ਦਾ ਬਿਆਨ    11 ਜ਼ਿਲ੍ਹਿਆਂ ਚ ਅਧਿਆਪਕਾਂ ਲਈ ਨਸ਼ਾ ਵਿਰੋਧੀ ਸਿਖਲਾਈ ਪ੍ਰੋਗਰਾਮ    ਸਾਧਵੀਆਂ ਜਿਨਸੀ ਸ਼ੋਸ਼ਣ ਮਾਮਲਾ: ਡੇਰਾ ਮੁਖੀ ਦੀ ਅਪੀਲ ਤੋਂ ਜਸਟਿਸ ਸੁਖਵਿੰਦਰ ਕੌਰ ਨੇ ਖੁਦ ਨੂੰ ਕੀਤਾ ਵੱਖ    ਔਰਤ ਨੂੰ ਥਾਣੇ ਚ ਗ਼ੈਰ-ਕਾਨੂੰਨੀ ਹਿਰਾਸਤ ਚ ਰੱਖਣ ਦਾ ਮਾਮਲਾ, 3 ਪੁਲਿਸ ਅਧਿਕਾਰੀ ਮੁਅੱਤਲ    ਬੁਢਲਾਡਾ ਦੇ ਖੰਡਰ ਸ਼ੈਲਰ ਚ 19 ਸਾਲਾ ਨੌਜਵਾਨ ਦੀ ਲਾਸ਼ ਮਿਲੀ, 3 ਖ਼ਿਲਾਫ਼ ਕੇਸ    ਹੁਸ਼ਿਆਰਪੁਰ ਚ ਬਲੈਕਮੇਲਿੰਗ ਮਾਮਲਾ: ਦੋ ਔਰਤਾਂ ਸਮੇਤ 5 ਖ਼ਿਲਾਫ਼ ਕੇਸ ਦਰਜ    ਮਾਝੇ ਦੇ 200 ਤੋਂ ਵੱਧ ਲੋਕਾਂ ਨਾਲ 50 ਕਰੋੜ ਦੀ ਠੱਗੀ ਦੇ ਦੋਸ਼, ਮੁਲਜ਼ਮ ਭਰਾ ਫ਼ਰਾਰ   

ਊਨਾ ’ਚ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, 5 ਸਾਲਾ ਬੱਚੀ ਸਣੇ 8 ਜ਼ਖ਼ਮੀ

Tractor-trolley-carrying-pilgrim


Lptv Bureau / National

ਐਤਵਾਰ ਨੂੰ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ

5 ਸਾਲਾ ਬੱਚੀ ਮਨਕੀਰਤ ਨੂੰ ਵੀ ਸੱਟਾਂ ਲੱਗੀਆਂ ਹਨ।

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪੀਰ ਨਿਗਾਹਾ ਨੇੜੇ ਐਤਵਾਰ ਨੂੰ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ 5 ਸਾਲਾ ਬੱਚੀ ਸਮੇਤ 8 ਸ਼ਰਧਾਲੂ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਪਹੁੰਚਾਇਆ ਗਿਆ। ਹਾਦਸਾ ਪੀਰ ਨਿਗਾਹਾ ਅਤੇ ਬਸੋਲੀ ਵਿਚਕਾਰ ਉਤਰਾਣ ਵਾਲੇ ਮਾਰਗ ’ਤੇ ਵਾਪਰਿਆ। 

ਜਾਣਕਾਰੀ ਮੁਤਾਬਕ ਟਰੈਕਟਰ-ਟਰਾਲੀ ਵਿੱਚ 20 ਤੋਂ ਵੱਧ ਸ਼ਰਧਾਲੂ ਸਵਾਰ ਸਨ, ਜੋ ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਧਾਰਮਿਕ ਯਾਤਰਾ ’ਤੇ ਨਿਕਲੇ ਸਨ। ਪੀਰ ਨਿਗਾਹਾ ਤੋਂ ਵਾਪਸੀ ਦੌਰਾਨ ਉਤਰਾਣ ’ਤੇ ਟਰੈਕਟਰ-ਟਰਾਲੀ ਅਚਾਨਕ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਮੱਚ ਗਿਆ। ਸਥਾਨਕ ਲੋਕਾਂ ਅਤੇ ਸੁਰੱਖਿਅਤ ਬਚੇ ਸ਼ਰਧਾਲੂਆਂ ਨੇ ਜ਼ਖ਼ਮੀਆਂ ਨੂੰ ਟਰਾਲੀ ਵਿੱਚੋਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ।

ਜ਼ਖ਼ਮੀਆਂ ਵਿੱਚ ਕਸ਼ਮੀਰ ਸਿੰਘ, ਜਸਵੀਰ ਸਿੰਘ ਅਤੇ ਸੋਮਾ ਦੇਵੀ ਸਮੇਤ ਹੋਰ ਸ਼ਰਧਾਲੂ ਸ਼ਾਮਲ ਹਨ। 5 ਸਾਲਾ ਬੱਚੀ ਮਨਕੀਰਤ ਨੂੰ ਵੀ ਸੱਟਾਂ ਲੱਗੀਆਂ ਹਨ

Tractor trolley carrying pilgrims overturns in una 8 injured including a 5 year old girl


Popular Posts
Just Now