ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਸਰਕਾਰ ਦਾ ਯੂ-ਟਰਨ
February 15, 2023
live-punjabi-tv

LPTV / Chandigarh

15 ਫਰਵਰੀ 2023:- ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਯੂ-ਟਰਨ ਲਿਆ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਦੌਰਾਨ ਸਰਕਾਰ ਨੇ ਫੈਸਲਾ ਵਾਪਸ ਲੈਣ ਦੀ ਗੱਲ ਕਹੀ।

ਇਸ ਦੇ ਨਾਲ ਹੁਣ ਮਨੀਸ਼ਾ ਗੁਲਾਟੀ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲੇਗੀ। ਜਦੋਂ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ। ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ 'ਤੇ ਅੱਜ ਸੁਣਵਾਈ ਹੋਈ।

ਇਸ ਤੋਂ ਪਹਿਲਾਂ ਹਾਈ ਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਪਿਛਲੇ ਮੰਗਲਵਾਰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ। ਹਾਈਕੋਰਟ ਨੇ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ 'ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ।

ਮਹੱਤਵਪੂਰਨ ਗੱਲ ਇਹ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿੱਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ 'ਚ ਫਿਲਹਾਲ 6 ਮਹੀਨੇ ਬਾਕੀ ਸਨ।

2018 ਵਿੱਚ ਨਿਯੁਕਤ ਕੀਤਾ ਗਿਆ ਅਤੇ 2020 ਵਿੱਚ 3 ਸਾਲ ਦਾ ਵਾਧਾ:-

ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ 'ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ 'ਤੇ ਬਣੀ ਰਹੀ।

ਵਿਭਾਗ ਨੇ ਪ੍ਰਬੰਧ ਨਾ ਹੋਣ ਕਾਰਨ ਕੀਤੇ ਹੁਕਮ ਜਾਰੀ:-
ਸਬੰਧਤ ਵਿਭਾਗ ਵੱਲੋਂ ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 (ਹੋਰ ਸੋਧ) ਵਿੱਚ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਜਾਂ ਮੈਂਬਰਾਂ ਦੇ ਸੇਵਾਕਾਲ ਵਿੱਚ ਵਾਧਾ ਕਰਨ ਦੀ ਕੋਈ ਵਿਵਸਥਾ ਨਹੀਂ ਹੈ।

ਚੇਅਰਪਰਸਨ ਅਤੇ ਮੈਂਬਰਾਂ ਦਾ ਕਾਰਜਕਾਲ ਸਿਰਫ 3 ਸਾਲ ਦਾ ਹੁੰਦਾ ਹੈ। ਨਿਯਮ ਦੇ ਤਹਿਤ ਜਦੋਂ ਵੀ ਚੇਅਰਪਰਸਨ ਅਤੇ ਮੈਂਬਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨਾ ਹੁੰਦਾ ਹੈ ਤਾਂ ਇਸ ਸਬੰਧੀ ਅਖਬਾਰਾਂ ਵਿੱਚ ਇਸ਼ਤਿਹਾਰ ਦੇਣਾ ਪੈਂਦਾ ਹੈ। ਯੋਗ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਕਿਸੇ ਵੀ ਵਿਅਕਤੀ ਨੂੰ ਅਜਿਹੇ ਮਹੱਤਵਪੂਰਨ ਅਹੁਦੇ 'ਤੇ ਨਿਯੁਕਤ ਨਹੀਂ ਕੀਤਾ ਜਾ ਸਕਦਾ ਹੈ।

2012 ਨੋਟੀਫਿਕੇਸ਼ਨ ਦਾ ਦਿੱਤਾ ਗਿਆ ਹਵਾਲਾ:-

ਪੰਜਾਬ ਸਰਕਾਰ ਵੱਲੋਂ ਚੇਅਰਪਰਸਨ ਤੈਅ ਕਰਨ ਲਈ 2012 ਵਿੱਚ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਵੀ ਹਵਾਲਾ ਦਿੱਤਾ ਗਿਆ ਹੈ। ਦੱਸਿਆ ਗਿਆ ਕਿ ਚੇਅਰਪਰਸਨ ਦੀ ਨਿਯੁਕਤੀ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਦੀ ਅਗਵਾਈ ਹੇਠ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਣਾ ਹੈ।

Live punjabi tv

local advertisement banners
Comments


Recommended News
Popular Posts
Just Now