ਤਰੁਣ ਚੁੱਘ ਦੇ 'ਆਪ' ਸਰਕਾਰ 'ਤੇ ਤਿੱਖੇ ਹਮਲੇ; ਕਿਹਾ— "ਪੁਲਿਸ ਰਾਹੀਂ ਰੈਲੀ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ    ਮੋਗਾ ਰੈਲੀ ਅਲਰਟ: ਅਮਿਤ ਸ਼ਾਹ ਦੀ ਆਮਦ 'ਤੇ ਟ੍ਰੈਫਿਕ ਪਲਾਨ ਜਾਰੀ; ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਦੇਖੋ ਬਦਲਵੇਂ ਰੂਟ    ਪੰਜਾਬ 'ਚ ਭਾਜਪਾ ਦਾ ਚੋਣ ਬਿਗਲ: ਮੋਗਾ ਦੀ 'ਬਦਲਾਅ ਰੈਲੀ' 'ਚ ਅੱਜ ਗਰਜਣਗੇ ਅਮਿਤ ਸ਼ਾਹ    ਬਠਿੰਡਾ 'ਚ ਚੱਲੀਆਂ ਤਾਬੜਤੋੜ ਗੋਲੀਆਂ: ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਟਕਰਾਅ    ਪੰਜਾਬ 'ਚ ਅੱਜ ਤੋਂ 'ਯੈਲੋ ਅਲਰਟ': ਪੱਛਮੀ ਗੜਬੜੀ ਕਾਰਨ 4 ਦਿਨ ਪਵੇਗਾ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਮਾਰਚ 2026)    Punjab News : ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ: ਹੁਣ ਇਹਨਾਂ ਸਟੇਸ਼ਨਾਂ 'ਤੇ ਮਿਲੇਗੀ ਇਹ ਸੁਵਿਧਾ     ਮਿਡਲ ਈਸਟ ਜੰਗ ਦਾ ਪੰਜਾਬ 'ਚ ਵੱਡਾ ਅਸਰ: ਰਸੋਈ ਗੈਸ ਲਈ ਪਈਆਂ ਹਾਹਾਕਾਰਾਂ; ਵਿਆਹਾਂ ਦੇ ਮੈਨਿਊ ਹੋਏ ਛੋਟੇ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ ਨੂੰ ਦੋ-ਟੂਕ ਜਵਾਬ: 'ਨਸ਼ਾ ਛੱਡੋ ਜਾਂ ਸ਼ਹਿਰ ਛੱਡੋ'    ਪੰਜਾਬ-ਚੰਡੀਗੜ੍ਹ 'ਚ ਭਲਕੇ ਤੋਂ ਬਦਲੇਗਾ ਮੌਸਮ: 4 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ   
ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, 18 ਜ਼ਿਲ੍ਹਿਆਂ ਲਈ ਯੈਲੋ ਚੇਤਾਵਨੀ ਜਾਰੀ
December 15, 2025
Dense-Fog-Alert-In-Punjab-Warnin
Punjab

ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, 18 ਜ਼ਿਲ੍ਹਿਆਂ ਲਈ ਯੈਲੋ ਚੇਤਾਵਨੀ ਜਾਰੀ

Live Punjabi TV Bureau

ਚੰਡੀਗੜ੍ਹ, 15 December 2025 : ਪੰਜਾਬ ਵਿੱਚ ਸਰਦੀ ਦੇ ਨਾਲ–ਨਾਲ ਧੁੰਦ ਨੇ ਵੀ ਆਪਣੀ ਮੌਜੂਦਗੀ ਦਰਜ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਅੱਜ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਅੱਜ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਅਤੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗੀ ਧੁੰਦ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਸਵੇਰੇ ਅਤੇ ਰਾਤ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਅੱਜ ਲਈ ਧੁੰਦ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਘੱਟੋ-ਘੱਟ ਤਾਪਮਾਨ ਵਿੱਚ ਹਲਕੀ ਗਿਰਾਵਟ

ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ ਕਰੀਬ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ ਲਗਭਗ 1.6 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਅਤੇ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 6 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ, ਪਟਿਆਲਾ ਵਿੱਚ 8.2 ਡਿਗਰੀ, ਪਠਾਨਕੋਟ ਵਿੱਚ 9.6 ਡਿਗਰੀ, ਗੁਰਦਾਸਪੁਰ ਵਿੱਚ 7.0 ਡਿਗਰੀ, ਹੁਸ਼ਿਆਰਪੁਰ ਵਿੱਚ 9.8 ਡਿਗਰੀ ਅਤੇ ਮਾਨਸਾ ਵਿੱਚ 8.5 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਵਿੱਚ 10.5 ਡਿਗਰੀ, ਸਮਰਾਲਾ (ਲੁਧਿਆਣਾ) ਵਿੱਚ 11.0 ਡਿਗਰੀ, ਭਾਖੜਾ ਡੈਮ (ਰੂਪਨਗਰ) ਵਿੱਚ 11.3 ਡਿਗਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਸਵੇਰੇ ਸਫ਼ਰ ਕਰਦੇ ਸਮੇਂ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਾਵਧਾਨੀ ਵਰਤੀ ਜਾਵੇ ਅਤੇ ਵਾਹਨ ਚਲਾਉਂਦੇ ਹੋਏ ਖਾਸ ਧਿਆਨ ਰੱਖਿਆ ਜਾਵੇ।

Dense Fog Alert In Punjab Warning Issued For 18 Districts

local advertisement banners
Comments


Recommended News
Popular Posts
Just Now