CM ਮਾਨ ਦੀ ਅਕਾਲ ਤਖ਼ਤ 'ਤੇ ਪੇਸ਼ੀ ਦਾ ਸਮਾਂ ਫਿਰ ਬਦਲਿਆ; ਚੌਥੀ ਵਾਰ ਆਇਆ ਨਵਾਂ ਟਾਈਮ, ਹੁਣ ਠੀਕ ਇੰਨੇ ਵਜੇ ਹੋਣਗੇ ਪੇਸ਼    ਕੰਗਨਾ ਰਣੌਤ ਲਈ ਅੱਜ ਦਾ ਦਿਨ ਭਾਰੀ; ਬਠਿੰਡਾ ਅਦਾਲਤ 'ਚ ਪੇਸ਼ੀ ਲਾਜ਼ਮੀ, ਨਾ ਪਹੁੰਚਣ 'ਤੇ ਨਿਕਲ ਸਕਦੇ ਨੇ ਗ੍ਰਿਫ਼ਤਾਰੀ ਵਾਰੰਟ    CM ਮਾਨ ਦੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ੀ    Punjab Weather Update: ਪੰਜਾਬ 'ਚ ਠੰਢ ਦਾ 'Orange Alert'; ਜਾਣੋ ਕਦੋਂ ਪਵੇਗਾ ਮੀਂਹ ਅਤੇ ਕਿਹੜੇ ਜ਼ਿਲ੍ਹਿਆਂ 'ਚ ਛਾਏਗੀ ਸੰਘਣੀ ਧੁੰਦ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਜਨਵਰੀ 2026)    328 ਸਰੂਪਾਂ ਦਾ ਮਾਮਲਾ: CM ਮਾਨ ਦਾ ਵੱਡਾ ਖੁਲਾਸਾ; 169 ਸਰੂਪ ਮਿਲੇ, ਪਰ 139 ਦਾ ਕੋਈ ਰਿਕਾਰਡ ਨਹੀਂ    ਰਾਣਾ ਬਲਾਚੌਰੀਆ ਕਤਲ ਕਾਂਡ 'ਚ ਵੱਡਾ ਖੁਲਾਸਾ; SSP ਮੋਹਾਲੀ ਨੇ ਖੋਲ੍ਹੇ ਡੂੰਘੇ ਰਾਜ    ਦਰਦਨਾਕ ਰੇਲ ਹਾਦਸਾ; ਚੱਲਦੀ ਟਰੇਨ 'ਤੇ ਡਿੱਗੀ ਕਰੇਨ, 22 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ    Punjab ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ; ਡਿਫਾਲਟਰਾਂ ਨੂੰ ਵੀ ਮਿਲੇਗਾ ਨਵਾਂ ਫ਼ਸਲੀ ਕਰਜ਼ਾ, ਪਰ ਸ਼ਰਤ ਸਿਰਫ਼ ਇੰਨੀ...    ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਨੇ ਇਲਾਕਾ ਕੀਤਾ ਸੀਲ   
Raja Warring ਪਹੁੰਚੇ High Court, ਪੜ੍ਹੋ ਕੀ ਹੈ ਪੂਰਾ ਮਾਮਲਾ
December 15, 2025
Raja-Warring-Reaches-High-Court-
Punjab

Raja Warring ਪਹੁੰਚੇ High Court, ਪੜ੍ਹੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਰਾਜਾ ਵੜਿੰਗ ਵੱਲੋਂ ਇਹ ਕਦਮ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।

ਰਾਜਾ ਵੜਿੰਗ ਨੇ ਅਦਾਲਤ ਵਿੱਚ ਜਨਹਿਤ ਪਟੀਸ਼ਨ (PIL) ਦਾਇਰ ਕਰਦਿਆਂ ਮੰਗ ਕੀਤੀ ਹੈ ਕਿ 17 ਦਸੰਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੀ ਪੂਰੀ ਵੀਡੀਓਗ੍ਰਾਫੀ ਕਰਵਾਈ ਜਾਵੇ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਗਿਣਤੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਧਾਂਧਲੀ ਤੋਂ ਬਚਣ ਲਈ ਵੀਡੀਓਗ੍ਰਾਫੀ ਬਹੁਤ ਜ਼ਰੂਰੀ ਹੈ, ਤਾਂ ਜੋ ਲੋਕਤੰਤਰ ’ਤੇ ਭਰੋਸਾ ਬਣਿਆ ਰਹੇ।

ਆਪਣੀ ਅਰਜ਼ੀ ਵਿੱਚ ਰਾਜਾ ਵੜਿੰਗ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਧਿਰ ਬਣਾਇਆ ਹੈ। ਉਨ੍ਹਾਂ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਸੰਸਥਾਵਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਗਿਣਤੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਸਕੇ।

ਮੰਨਿਆ ਜਾ ਰਿਹਾ ਹੈ ਕਿ ਇਸ ਪਟੀਸ਼ਨ ’ਤੇ ਹਾਈਕੋਰਟ ਵੱਲੋਂ ਜਲਦ ਸੁਣਵਾਈ ਕੀਤੀ ਜਾ ਸਕਦੀ ਹੈ, ਕਿਉਂਕਿ ਵੋਟਾਂ ਦੀ ਗਿਣਤੀ ਦੀ ਤਾਰੀਖ ਨੇੜੇ ਹੈ। ਰਾਜਨੀਤਿਕ ਹਲਕਿਆਂ ਵਿੱਚ ਇਸ ਕਦਮ ਨੂੰ ਚੋਣੀ ਪ੍ਰਕਿਰਿਆ ਨੂੰ ਲੈ ਕੇ ਵਧਦੀ ਸਖ਼ਤੀ ਅਤੇ ਨਿਗਰਾਨੀ ਦੇ ਤੌਰ ’ਤੇ ਦੇਖਿਆ ਜਾ ਰਿਹਾ ਹੈ।

Raja Warring Reaches High Court Read What Is The Whole Matter

local advertisement banners
Comments


Recommended News
Popular Posts
Just Now