Punjab-Haryana High Court ਦੇ ਵਕੀਲਾਂ ਨੇ ਕੀਤਾ ਹੜਤਾਲ ਦਾ ਐਲਾਨ, ਪੜ੍ਹੋ ਪੂਰੀ ਖ਼ਬਰ     ਵੱਡੀ ਖ਼ਬਰ : ਜਲੰਧਰ ਦੇ ਮਸ਼ਹੂਰ ਸਕੂਲ ਨੂੰ ਬੰ/ਬ ਨਾਲ ਉਡਾਉਣ ਦੀ ਮਿਲੀ ਧ/ਮਕੀ    ਵੱਡੀ ਖ਼ਬਰ : ਪੰਜਾਬ 'ਚ ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ    ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, 18 ਜ਼ਿਲ੍ਹਿਆਂ ਲਈ ਯੈਲੋ ਚੇਤਾਵਨੀ ਜਾਰੀ    ਪੰਜਾਬ ਭਾਜਪਾ ਨੇਤਾ Manpreet Badal ਦੀ ਧੀ ਦੀ ਹੋਈ ਮੰਗਣੀ, ਜੰਮੂ ਦੇ ਸ਼ਾਹੀ ਡੋਗਰਾ ਘਰਾਣੇ ਨਾਲ ਜੁੜਿਆ ਰਿਸ਼ਤਾ    Holiday Breaking : ਪੰਜਾਬ 'ਚ ਅੱਜ ਹੋ ਗਿਆ ਛੁੱਟੀ ਦਾ ਐਲਾਨ, Notification ਜਾਰੀ     ਪੰਜਾਬ 'ਚ 5 ਥਾਵਾਂ 'ਤੇ 16 ਦਸੰਬਰ ਨੂੰ ਮੁੜ ਪੈਣਗੀਆਂ ਵੋਟਾਂ    Sangeeta Barooah Pisharoty ਨੇ ਰਚਿਆ ਇਤਿਹਾਸ, ਬਣੀ Press Club Of India ਦੀ ਪਹਿਲੀ ਮਹਿਲਾ ਪ੍ਰਧਾਨ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਦਸੰਬਰ 2025)    ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਚਰਨਜੀਤ ਕੌਰ ਨੂੰ ਮਿਲੀ ਰਾਹਤ, ਨਾਮਜ਼ਦਗੀ ਮਨਜ਼ੂਰ   
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਨਾਈ ਦੀਵਾਲੀ, ਬੋਲੇ- ਦੀਵਾਲੀ ਹਨੇਰੇ 'ਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ
November 11, 2023
Prime-Minister-Justin-Trudeau-ce

LPTV / Chandigarh

ਵਿਦੇਸ਼ ਡੈਸਕ : ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਦੀਵਾਲੀ ਮਨਾਈ। ਇਸ ਮੌਕੇ ਉਨ੍ਹਾਂ ਰਾਜਧਾਨੀ ਓਟਵਾ ਦੀ ਪਾਰਲੀਮੈਂਟ ਹਿੱਲ 'ਤੇ ਦੀਵਾ ਜਗਾਇਆ। ਟਰੂਡੋ ਨੇ ਸੋਸ਼ਲ ਮੀਡੀਆ 'ਤੇ ਤਿਉਹਾਰ ਮਨਾਉਣ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਕੁਝ ਹੀ ਦਿਨਾਂ ਵਿਚ ਪੂਰੀ ਦੁਨੀਆਂ ਦੀਵਾਲੀ ਦਾ ਤਿਉਹਾਰ ਮਨਾਏਗੀ। ਇਹ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਤਿਉਹਾਰ ਹੈ। ਇਹ ਨਵੀਆਂ ਉਮੀਦਾਂ ਦਾ ਤਿਉਹਾਰ ਹੈ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸਾਡੇ ਨਾਲ ਦੀਵਾਲੀ ਮਨਾਈ। ਮੈਨੂੰ ਉਮੀਦ ਹੈ ਕਿ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਅਤੇ ਉਮੀਦ ਲੈ ਕੇ ਆਵੇਗਾ।
ਕੈਨੇਡਾ ਦੀ ਰਾਜਧਾਨੀ ਓਟਵਾ ਵਿਚ ਦੀਵਾਲੀ ਪਾਰਟੀ ਦਾ ਆਯੋਜਨ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰਸ਼ੇਖਰ ਆਰੀਆ ਨੇ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਇਲੀਵਰ ਨੇ ਵੀ ਸਿ਼ਰਕਤ ਕੀਤੀ। ਦੀਵਾਲੀ ਦੇ ਜਸ਼ਨਾਂ ਦੌਰਾਨ ਪਾਰਲੀਮੈਂਟ ਹਿੱਲ 'ਤੇ ਵੀ ਓਮ ਦਾ ਝੰਡਾ ਲਹਿਰਾਇਆ ਗਿਆ। ਇਸ ਤੋਂ ਇਲਾਵਾ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਆਪਣੇ ਸਰਕਾਰੀ ਘਰ ਵਿਚ ਦੀਵਾਲੀ ਮਨਾਈ। ਇਸ ਦੌਰਾਨ ਹੈਰਿਸ ਨੇ ਆਪਣੇ ਮਹਿਮਾਨਾਂ ਨਾਲ ਇਸ ਤਿਉਹਾਰ ਦੀ ਮਹੱਤਤਾ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਦੀਵਾਲੀ ਅਜਿਹੇ ਸਮੇਂ ਮਨਾ ਰਹੇ ਹਾਂ ਜਦੋਂ ਦੁਨੀਆਂ ਵਿਚ ਬਹੁਤ ਕੁਝ ਹੋ ਰਿਹਾ ਹੈ।

Prime Minister Justin Trudeau celebrates Diwali Diwali symbolizes victory of light over darkness

local advertisement banners
Comments


Recommended News
Popular Posts
Just Now