ਮੋਗਾ ਰੈਲੀ ਅਲਰਟ: ਅਮਿਤ ਸ਼ਾਹ ਦੀ ਆਮਦ 'ਤੇ ਟ੍ਰੈਫਿਕ ਪਲਾਨ ਜਾਰੀ; ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਦੇਖੋ ਬਦਲਵੇਂ ਰੂਟ    ਪੰਜਾਬ 'ਚ ਭਾਜਪਾ ਦਾ ਚੋਣ ਬਿਗਲ: ਮੋਗਾ ਦੀ 'ਬਦਲਾਅ ਰੈਲੀ' 'ਚ ਅੱਜ ਗਰਜਣਗੇ ਅਮਿਤ ਸ਼ਾਹ    ਬਠਿੰਡਾ 'ਚ ਚੱਲੀਆਂ ਤਾਬੜਤੋੜ ਗੋਲੀਆਂ: ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਟਕਰਾਅ    ਪੰਜਾਬ 'ਚ ਅੱਜ ਤੋਂ 'ਯੈਲੋ ਅਲਰਟ': ਪੱਛਮੀ ਗੜਬੜੀ ਕਾਰਨ 4 ਦਿਨ ਪਵੇਗਾ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਮਾਰਚ 2026)    Punjab News : ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ: ਹੁਣ ਇਹਨਾਂ ਸਟੇਸ਼ਨਾਂ 'ਤੇ ਮਿਲੇਗੀ ਇਹ ਸੁਵਿਧਾ     ਮਿਡਲ ਈਸਟ ਜੰਗ ਦਾ ਪੰਜਾਬ 'ਚ ਵੱਡਾ ਅਸਰ: ਰਸੋਈ ਗੈਸ ਲਈ ਪਈਆਂ ਹਾਹਾਕਾਰਾਂ; ਵਿਆਹਾਂ ਦੇ ਮੈਨਿਊ ਹੋਏ ਛੋਟੇ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ ਨੂੰ ਦੋ-ਟੂਕ ਜਵਾਬ: 'ਨਸ਼ਾ ਛੱਡੋ ਜਾਂ ਸ਼ਹਿਰ ਛੱਡੋ'    ਪੰਜਾਬ-ਚੰਡੀਗੜ੍ਹ 'ਚ ਭਲਕੇ ਤੋਂ ਬਦਲੇਗਾ ਮੌਸਮ: 4 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (13 ਮਾਰਚ 2026)   
ਨਵਾਂਸ਼ਹਿਰ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਰਵੀ ਸੋਬਤੀ ਦਾ ਬੇ ਰ.ਹਿ.ਮੀ ਨਾਲ ਕ.ਤ.ਲ
December 13, 2025
Vice-President-Of-Nawanshahr-Cha
Punjab

ਨਵਾਂਸ਼ਹਿਰ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਰਵੀ ਸੋਬਤੀ ਦਾ ਬੇ ਰ.ਹਿ.ਮੀ ਨਾਲ ਕ.ਤ.ਲ

Live Punjabi TV Bureau

ਨਵਾਂਸ਼ਹਿਰ/ਬਲਾਚੌਰ, 13 December 2025 : ਨਵਾਂਸ਼ਹਿਰ ਦੇ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਰਵੀ ਸੋਬਤੀ ਦੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਰਵੀ ਸੋਬਤੀ ਬੀਤੀ ਰਾਤ ਤੋਂ ਲਾਪਤਾ ਸਨ, ਜਿਸ ਸਬੰਧੀ ਪਰਿਵਾਰ ਵੱਲੋਂ ਪੁਲਿਸ ਨੂੰ ਲਾਪਤਾ ਹੋਣ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ।

ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਰਵੀ ਸੋਬਤੀ ਦੀ ਲਾਸ਼ ਬਲਾਚੌਰ ਇਲਾਕੇ ਵਿੱਚ ਇੱਕ ਕਾਰ ਦੀ ਪਿਛਲੀ ਸੀਟ ਤੋਂ ਬਰਾਮਦ ਕੀਤੀ ਗਈ ਹੈ। ਲਾਸ਼ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਦੇ ਨਿਸ਼ਾਨ ਮਿਲੇ ਹਨ। ਹੱਤਿਆ ਮਗਰੋਂ ਦੋਸ਼ੀਆਂ ਵੱਲੋਂ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਕਾਰ ਦੇ ਅੰਦਰ ਹੀ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ।

ਫੋਨ ਲੋਕੇਸ਼ਨ ਨਾਲ ਖੁਲਿਆ ਮਾਮਲਾ

ਪੁਲਿਸ ਨੇ ਵਪਾਰੀ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਦੇ ਆਧਾਰ ’ਤੇ ਕਾਰ ਸਮੇਤ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਪ੍ਰਵਾਸੀ ਵਿਅਕਤੀਆਂ ਵੱਲੋਂ ਕਤਲ ਕਰਨ ਦੀ ਪੁਸ਼ਟੀ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਕਤਲ ਵਿੱਚ ਕੁਝ ਪ੍ਰਵਾਸੀ ਵਿਅਕਤੀ ਸ਼ਾਮਲ ਸਨ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਵੀ ਸੋਬਤੀ ਦਾ ਕਤਲ ਨਵਾਂਸ਼ਹਿਰ ਵਿੱਚ ਹੀ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਸਬੂਤ ਮਿਟਾਉਣ ਲਈ ਲਾਸ਼ ਨੂੰ ਬਲਾਚੌਰ ਲਿਜਾਇਆ ਗਿਆ।

ਘਰੇਲੂ ਮਹਿਲਾ ਨੂੰ ਲੈਣ ਗਏ ਸਨ ਰਵੀ ਸੋਬਤੀ

ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਰਵੀ ਸੋਬਤੀ ਬੀਤੇ ਦਿਨ ਸ਼ਾਮ ਨੂੰ ਆਪਣੇ ਘਰ ਕੰਮ ਕਰਨ ਵਾਲੀ ਇੱਕ ਪ੍ਰਵਾਸੀ ਮਹਿਲਾ ਨੂੰ ਪਿੰਡ ਮਹਾਲੋ ਤੋਂ ਲੈਣ ਲਈ ਗਏ ਸਨ, ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਆਏ। ਰਾਤ ਸਮੇਂ ਹੀ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ।

ਇਲਾਕੇ ’ਚ ਸੋਗ ਅਤੇ ਸਹਿਮ ਦਾ ਮਾਹੌਲ

ਇਸ ਵਾਰਦਾਤ ਤੋਂ ਬਾਅਦ ਨਵਾਂਸ਼ਹਿਰ ਦੇ ਵਪਾਰੀ ਵਰਗ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਅਤੇ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਗੰਭੀਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Vice President Of Nawanshahr Chamber Of Commerce Ravi Sobti Was Mercilessly Murdered

local advertisement banners
Comments


Recommended News
Popular Posts
Just Now