ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
Panchayat Elections: ਜ਼ੀਰਾ 'ਚ ਹਿੰਸਕ ਝੜਪ ਦੇ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, 700 ਤੋਂ ਵੱਧ ਲੋਕਾਂ 'ਤੇ ਪਰਚਾ
October 2, 2024
-Police-Action-In-The-Case-Of-Vi

Admin / Politics

ਲਾਈਵ ਪੰਜਾਬੀ ਟੀਵੀ ਬਿਊਰੋ : ਫ਼ਿਰੋਜ਼ਪੁਰ ਦੇ ਜ਼ੀਰਾ ਕਸਬੇ ਵਿਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਆਗੂਆਂ ਵਿਚ ਝੜਪ ਹੋ ਗਈ। ਇਸ ਮਾਮਲੇ ਵਿੱਚ ਫ਼ਿਰੋਜ਼ਪੁਰ ਪੁਲਿਸ ਨੇ 700 ਦੇ ਕਰੀਬ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਐਫਆਈਆਰ ਮੰਗਲਵਾਰ ਦੇਰ ਰਾਤ ਦਰਜ ਕੀਤੀ ਗਈ ਸੀ।


ਹੁਣ ਪੁਲਿਸ ਮੀਡੀਆ ਫੁਟੇਜ ਅਤੇ ਸੀਸੀਟੀਵੀ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕਰੇਗੀ। ਦੱਸ ਦੇਈਏ ਕਿ ਮਾਮਲਾ ਇੰਨਾ ਵੱਧ ਗਿਆ ਸੀ ਕਿ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ। ਐਸਐਸਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਘਟਨਾ ਵਿੱਚ ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਗੰਭੀਰ ਜ਼ਖ਼ਮੀ ਹੋ ਗਏ ਸਨ। ਉਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆਈਆਂ ਸਨ, ਜਿਨ੍ਹਾਂ 'ਚ ਉਹ ਖੂਨ ਨਾਲ ਲੱਥਪੱਥ ਭੀੜ ਦੇ ਵਿਚਕਾਰ ਖੜ੍ਹਾ ਨਜ਼ਰ ਆ ਰਿਹਾ ਸੀ।


ਇਹ ਝੜਪ ਜ਼ੀਰਾ ਸ਼ਹਿਰ ਦੇ ਕਲਾਰਕ ਟਾਵਰ ਵਿਖੇ ਹੋਈ। ਇਸ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਹੈੱਡਕੁਆਰਟਰ ਤੋਂ ਹੋਰ ਫੋਰਸ ਮੰਗਵਾਈ ਗਈ।


ਜਾਣਕਾਰੀ ਮੁਤਾਬਕ ਮੰਗਲਵਾਰ ਦੁਪਹਿਰ ਨੂੰ ਇਕ ਪਿੰਡ ਦੇ ਕਾਂਗਰਸੀ ਸਮਰਥਕ ਆਪਣੇ ਦੋਸਤਾਂ ਨਾਲ ਸਰਪੰਚ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ਲਈ ਜੀਰਾ ਚੋਣ ਅਧਿਕਾਰੀ ਦੇ ਦਫਤਰ ਪਹੁੰਚੇ। ਇਸ ਦੌਰਾਨ ‘ਆਪ’ ਵਿਧਾਇਕ ਨਰੇਸ਼ ਕਟਾਰੀਆ ਅਤੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਦੋਵਾਂ ਵਿਚਾਲੇ ਲੱਤ-ਮੰਚ ਦੀ ਲੜਾਈ ਸ਼ੁਰੂ ਹੋ ਗਈ।


ਮਾਮਲਾ ਇੰਨਾ ਵੱਧ ਗਿਆ ਕਿ ਪੁਲਿਸ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਸ਼ੁਰੂ ਹੋ ਗਈ। ਕੁਝ ਦੇਰ ਬਾਅਦ ਇੱਕ ਪਾਸਿਓਂ ਗੋਲੀਬਾਰੀ ਸ਼ੁਰੂ ਹੋ ਗਈ।

Police Action In The Case Of Violent Clash In Zira Case On More Than 700 People

local advertisement banners
Comments


Recommended News
Popular Posts
Just Now