ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼    ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ    ਡੇਢ ਸਾਲ ਦੇ ਮਾਸੂਮ ਨੂੰ ਪਟਕ ਕੇ ਮਾਰਨ ਵਾਲੇ ਦੋਸ਼ੀ ਨੂੰ ਫਾਂਸੀ, 41 ਦਿਨਾਂ ’ਚ ਅਦਾਲਤ ਦਾ ਇਤਿਹਾਸਕ ਫ਼ੈਸਲਾ    ਮੁੜ ਜੇਲ੍ਹ ਜਾਣਗੇ ਅਦਾਕਾਰ ਰਾਜਪਾਲ ਯਾਦਵ! ਚੈੱਕ ਬਾਊਂਸ ਮਾਮਲੇ ‘ਚ ਦਿੱਲੀ ਹਾਈਕੋਰਟ ਤੋਂ ਮਿਲਿਆ ਵੱਡਾ ਝਟਕਾ    ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ   
ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕ ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਸਾਵਧਾਨ
March 4, 2026
People-Of-This-District-Of-Punja
Punjab

ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕ ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਸਾਵਧਾਨ

ਨਾਭਾ, 4 Match 2026 : ਦੇਸ਼ ਭਰ 'ਚ ਹੋਲੀ ਦਾ ਤਿਉਹਾਰ ਬੜੇ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਹੋਲੀ ਦੇ ਤਿਉਹਾਰ ਮੌਕੇ ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨੌਜਵਾਨ ਹੁੱਲੜਬਾਜ਼ਾਂ ਅਤੇ ਬੁਲੇਟ ਮੋਟਰਸਾਈਕਲ 'ਤੇ ਪਟਾਕੇ ਵਜਾਉਣ ਵਾਲਿਆਂ ਖ਼ਿਲਾਫ਼ ਨਾਭਾ ਪੁਲਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਅਤੇ ਚਲਾਨ ਕੱਟੇ ਗਏ।

ਨਾਭਾ ਸ਼ਹਿਰ 'ਚ ਜ਼ਿਆਦਾਤਰ ਨੌਜਵਾਨ ਮੋਟਰਸਾਈਕਲਾਂ 'ਤੇ ਟਰਿੱਪਲ ਸਵਾਰੀ ਕਰਦੇ ਨਜ਼ਰ ਆਏ ਅਤੇ ਪੁਲਸ ਵੱਲੋਂ ਵੀ ਧੜਾ-ਧੜ ਚਲਾਨ ਕੱਟੇ ਗਏ। ਜਿੱਥੇ ਵ੍ਹੀਕਲਾਂ ਨੂੰ ਇੰਪਾਊਂਡ ਕੀਤਾ ਗਿਆ, ਉੱਥੇ ਹੀ ਦੂਜੇ ਪਾਸੇ ਪੁਲਸ ਵੱਲੋਂ ਨੌਜਵਾਨਾਂ ਨੂੰ ਵਾਰਨਿੰਗ ਵੀ ਦਿੱਤੀ ਗਈ।

ਇਸ ਮੌਕੇ 'ਤੇ ਨਾਭਾ ਕੋਤਵਾਲੀ ਇੰਚਾਰਜ ਸੌਰਵ ਸੱਭਰਵਾਲ ਨੇ ਕਿਹਾ ਕਿ ਨੇ ਐੱਸ. ਐੱਸ. ਪੀ. ਪਟਿਆਲਾ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਜੇਕਰ ਕੋਈ ਵੀ ਵਿਅਕਤੀ ਹੋਲੀ ਦੇ ਤਿਉਹਾਰ ਮੌਕੇ ਹੁੱਲੜਬਾਜ਼ੀ ਕਰਦਾ ਹੈ ਜਾਂ ਹੁੜਦੰਗ ਮਚਾਉਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਨਾਭਾ ਕੋਤਵਾਲੀ ਪੁਲਸ ਵੱਲੋਂ ਹੋਲੀ ਦੇ ਤਿਉਹਾਰ ਮੌਕੇ ਸਪੈਸ਼ਲ ਨਾਕਾ ਲਗਾ ਕੇ ਹੁੱਲੜਬਾਜ਼ ਨੌਜਵਾਨਾਂ ਦੇ ਚਲਾਨ ਕੱਟੇ ਗਏ। ਨਾਭਾ ਕੋਤਵਾਲੀ ਇੰਚਾਰਜ ਸੌਰਵ ਸੱਭਰਵਾਲ ਨੇ ਕਿਹਾ ਕੀ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਹੁੱਲੜਬਾਜ਼ ਨੌਜਵਾਨਾਂ ਖ਼ਿਲਾਫ਼ ਅਸੀਂ ਸ਼ਿਕੰਜਾ ਕੱਸਿਆ ਹੋਇਆ ਹੈ ਅਤੇ ਉਨ੍ਹਾਂ ਦੇ ਚਲਾਨ ਕੱਟੇ ਗਏ ਹਨ ਕਿਉਂਕਿ ਨੌਜਵਾਨ ਜਿੱਥੇ ਬੁਲਟ ਦੇ ਪਟਾਕੇ ਮਾਰ ਰਹੇ ਹਨ, ਉੱਥੇ ਹੀ ਮੋਟਰਸਾਈਕਲ 'ਤੇ ਤਿੰਨ-ਤਿੰਨ ਨੌਜਵਾਨ ਬੈਠ ਕੇ ਕਾਨੂੰਨ ਦੀ ਉਲੰਘਣਾ ਕਰ ਰਹੇ ਅਤੇ ਉਨ੍ਹਾਂ ਨੂੰ ਅਸੀਂ ਸਮਝਾ ਰਹੇ ਹਾਂ ਅਤੇ ਚਲਾਨ ਵੀ ਕੱਟ ਰਹੇ ਹਾਂ।

ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਸੁਚੇਤ ਕਰ ਰਹੇ ਹਾਂ ਕਿ ਹੋਲੀ ਦੇ ਤਿਉਹਾਰ ਮੌਕੇ ਤੁਸੀਂ ਕੈਮੀਕਲ ਰੰਗਾਂ ਦਾ ਇਸਤੇਮਾਲ ਨਾ ਕਰੋ।

People Of This District Of Punjab Should Be Careful Before Leaving Home

local advertisement banners
Comments


Recommended News
Popular Posts
Just Now