Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ    Punjab Weather : ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਤੇ ਹਨੇਰੀ ਦੀ ਚੇਤਾਵਨੀ : ਕੱਲ੍ਹ ਤੋਂ ਸਾਫ਼ ਹੋਵੇਗਾ ਮੌਸਮ   
ਰਾਹੁਲ ਗਾਂਧੀ ਦਾ ਭਾਜਪਾ 'ਤੇ ਦੋਸ਼, ਭਾਜਪਾ ਨੇ ਚੋਰੀ ਨਾਲ ਜਿੱਤੀਆਂ ਮਹਾਰਾਸ਼ਟਰ ਚੋਣਾਂ
June 7, 2025
Rahul-Gandhi-s-Accusation-Agains

ਚੰਡੀਗੜ੍ਹ, 07 ਜੂਨ 2025: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨਵੰਬਰ 2024 'ਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ 'ਤੇ ਸਿੱਧਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਸ ਚੋਣ 'ਚ 'ਮੈਚ ਫਿਕਸਿੰਗ' ਕੀਤੀ ਗਈ ਸੀ, ਜਿਸ ਵਿੱਚ ਭਾਜਪਾ ਦੀ ਜਿੱਤ ਪਹਿਲਾਂ ਤੋਂ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਸੀ।

ਸ਼ਨੀਵਾਰ ਨੂੰ ਅਖ਼ਬਾਰ 'ਦਿ ਇੰਡੀਅਨ ਐਕਸਪ੍ਰੈਸ' ਵਿੱਚ ਲਿਖੇ ਇੱਕ ਲੇਖ ਵਿੱਚ ਰਾਹੁਲ ਗਾਂਧੀ ਨੇ ਕਿਹਾ, 'ਭਾਜਪਾ ਅਤੇ ਉਸਦੇ ਸਹਿਯੋਗੀਆਂ ਨੇ ਚੋਣਾਂ ਜਿੱਤਣ ਲਈ 5 ਕਦਮਾਂ ਦੀ ਯੋਜਨਾ ਬਣਾਈ ਸੀ।' ਉਨ੍ਹਾਂ ਇਹ ਵੀ ਕਿਹਾ ਕਿ ਮਹਾਰਾਸ਼ਟਰ ਵਾਂਗ ਮੈਚ ਫਿਕਸਿੰਗ ਅਗਲੀ ਵਾਰ ਬਿਹਾਰ ਵਿੱਚ ਹੋਵੇਗੀ, ਫਿਰ ਕਿਸੇ ਵੀ ਸੂਬੇ ਵਿੱਚ ਜਿੱਥੇ ਭਾਜਪਾ ਹਾਰਦੀ ਜਾਪਦੀ ਹੈ।'

ਭਾਜਪਾ ਨੇ ਰਾਹੁਲ ਗਾਂਧੀ ਦੇ ਦੋਸ਼ਾਂ ਨੂੰ ਸ਼ਰਮਨਾਕ ਦੱਸਿਆ ਹੈ। ਭਾਜਪਾ ਬੁਲਾਰੇ ਤੁਹਿਨ ਸਿਨਹਾ ਨੇ ਕਿਹਾ, 'ਰਾਹੁਲ ਫਿਰ ਤੋਂ ਦੇਸ਼ ਦੀਆਂ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਚੋਣ ਕਮਿਸ਼ਨ ਨੇ ਪਹਿਲਾਂ ਵੀ ਇਨ੍ਹਾਂ ਮੁੱਦਿਆਂ 'ਤੇ ਸਪੱਸ਼ਟ ਜਵਾਬ ਦਿੱਤਾ ਹੈ।'

ਰਾਹੁਲ ਨੇ ਕਿਹਾ, 'ਇਹ ਸਮਝਣਾ ਮੁਸ਼ਕਿਲ ਨਹੀਂ ਹੈ ਕਿ ਭਾਜਪਾ ਮਹਾਰਾਸ਼ਟਰ ਵਿੱਚ ਇੰਨੀ ਬੌਖਲਾਹਟ ਵਿੱਚ ਕਿਉਂ ਸੀ, ਪਰ ਧਾਂਦਲੀ ਮੈਚ ਫਿਕਸਿੰਗ ਵਾਂਗ ਹੈ। ਧੋਖਾਧੜੀ ਕਰਨ ਵਾਲੀ ਟੀਮ ਜਿੱਤ ਸਕਦੀ ਹੈ, ਪਰ ਇਹ ਸੰਸਥਾਵਾਂ ਨੂੰ ਕਮਜ਼ੋਰ ਕਰਦੀ ਹੈ ਅਤੇ ਚੋਣ ਨਤੀਜਿਆਂ ਵਿੱਚ ਜਨਤਾ ਦਾ ਵਿਸ਼ਵਾਸ ਘਟਾਉਂਦੀ ਹੈ। ਹਰ ਜ਼ਿੰਮੇਵਾਰ ਭਾਰਤੀ ਨੂੰ ਇਸ ਸਬੂਤ ਨੂੰ ਦੇਖਣਾ ਚਾਹੀਦਾ ਹੈ, ਆਪਣੇ ਫੈਸਲੇ ਲੈਣੇ ਚਾਹੀਦੇ ਹਨ ਅਤੇ ਸਵਾਲ ਪੁੱਛਣੇ ਚਾਹੀਦੇ ਹਨ। ਮੈਚ ਫਿਕਸਿੰਗ ਚੋਣਾਂ ਕਿਸੇ ਵੀ ਲੋਕਤੰਤਰ ਲਈ ਜ਼ਹਿਰ ਹਨ।


Read more: ਰਾਹੁਲ ਗਾਂਧੀ ਦਾ ਭਾਜਪਾ 'ਤੇ ਦੋਸ਼, ਭਾਜਪਾ ਨੇ ਚੋਰੀ ਨਾਲ ਜਿੱਤੀਆਂ ਮਹਾਰਾਸ਼ਟਰ ਚੋਣਾਂ

Rahul Gandhi s Accusation Against BJP BJP Won The Maharashtra Elections Through Theft

local advertisement banners
Comments


Recommended News
Popular Posts
Just Now