ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ ਰਾਜਾ ਵੜਿੰਗ ਆਪ ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ
July 31, 2026
Aam-aadmi-party-aap-punjab-media

Lptv / Chandigarh

ਜਨਤਕ ਮੁੱਦੇ ਚੁੱਕਣ ਦੀ ਬਜਾਏ ਇੱਕ-ਦੂਜੇ ਨਾਲ ਲੜਨ ਵਿੱਚ ਮਸਰੂਫ ਹਨ ਕਾਂਗਰਸੀ ਆਗੂ: ਬਲਤੇਜ ਪੰਨੂ 

ਆਪ ਵਿਧਾਇਕਾਂ ਬਾਰੇ ਰਾਜਾ ਵੜਿੰਗ ਦੇ ਦਾਅਵੇ ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ਲੀਡਰਸ਼ਿਪ ਦੇ ਸੰਕਟ ਨੂੰ ਛੁਪਾਉਣ ਲਈ ਘੜੇ ਗਏ ਹਨ: ਬਲਤੇਜ ਪੰਨੂ 

 ਕਾਂਗਰਸ ਆਪਣੇ ਆਗੂਆਂ ਨੂੰ ਭਾਜਪਾ ਚ ਜਾਣ ਤੋਂ ਨਹੀਂ ਰੋਕ ਸਕੀਆਪ ਬਾਰੇ ਅਟਕਲਾਂ ਲਗਾਉਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਕਾਂਗਰਸ ਕੋਲ ਸਾਰੀਆਂ ਸੀਟਾਂ ਲਈ ਉਮੀਦਵਾਰ ਵੀ ਨਹੀਂ ਹਨਫਿਰ ਵੀ ਰਾਜਾ ਵੜਿੰਗ ਆਪ ਵਿਧਾਇਕਾਂ ਦੇ ਸੁਪਨੇ ਦੇਖ ਰਹੇ ਹਨ: ਬਲਤੇਜ ਪੰਨੂ

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਅੰਦਰ ਵਧ ਰਹੀ ਫੁੱਟਉਲਝਣ ਅਤੇ ਲੀਡਰਸ਼ਿਪ ਦੇ ਸੰਕਟ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਆਪ ਵਿਧਾਇਕਾਂ ਬਾਰੇ ਝੂਠੇ ਦਾਅਵੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਅੰਦਰੂਨੀ ਸੱਤਾ ਸੰਘਰਸ਼ਾਂ ਵਿੱਚ ਰੁੱਝੀ ਹੋਈ ਹੈ। 

ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਲਕੁਲ ਸਹੀ ਭਵਿੱਖਬਾਣੀ ਕੀਤੀ ਸੀ ਕਿ2027ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਵਿਰੋਧੀ ਧਿਰਾਂ ਆਪਣਾ ਸਿਆਸੀ ਸੰਤੁਲਨ ਗੁਆ ਬੈਠਣਗੀਆਂ। ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਜਾਰੀ ਕੀਤੇ ਜਾ ਰਹੇ ਬਿਆਨਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਤੋਂ ਪਾਰਟੀ ਅੰਦਰਲੀ ਗੰਭੀਰ ਫੁੱਟ ਸਾਫ਼ ਝਲਕਦੀ ਹੈ। ਪੰਜਾਬ ਕਾਂਗਰਸ ਦੀ ਹਾਲਤ ਇਸ ਹੱਦ ਤੱਕ ਵਿਗੜ ਚੁੱਕੀ ਹੈ ਕਿ ਇਸ ਦੇ ਆਗੂ ਲੋਕ ਮੁੱਦੇ ਚੁੱਕਣ ਦੀ ਬਜਾਏ ਇੱਕ-ਦੂਜੇ ਨਾਲ ਲੜਨ ਵਿੱਚ ਮਸਰੂਫ ਹਨ। ਕਾਂਗਰਸੀ ਆਗੂਆਂ ਦਾ ਹਰ ਬਿਆਨ ਅਤੇ ਟਵੀਟ ਉਨ੍ਹਾਂ ਦੇ ਅੰਦਰੂਨੀ ਕਲੇਸ਼ ਨੂੰ ਹੀ ਉਜਾਗਰ ਕਰਦਾ ਹੈ। ਰਾਜਾ ਵੜਿੰਗ ਦੇ ਉਸ ਦਾਅਵੇ ਨੂੰ ਖਾਰਜ ਕਰਦਿਆਂਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਆਪ ਦੇ40ਤੋਂ45ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ ਹਨਬਲਤੇਜ ਪੰਨੂ ਨੇ ਇਸ ਨੂੰ ਕਾਂਗਰਸ ਦੇ ਅੰਦਰੂਨੀ ਕਲੇਸ਼ ਤੋਂ ਧਿਆਨ ਭਟਕਾਉਣ ਲਈ ਘੜੀ ਗਈ ਇੱਕ ਮਨਘੜਤ ਕਹਾਣੀ ਕਰਾਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ30ਤੋਂ35ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨਪਰ ਬਾਅਦ ਵਿੱਚ ਉਹ ਇਹ ਦੋਸ਼ ਲਗਾਉਣ ਲੱਗ ਪਏ ਕਿ ਕਾਂਗਰਸ ਦੇ ਨਗਰ ਕੌਂਸਲਰਾਂ ਨੂੰ ਤੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਰਾਜਾ ਵੜਿੰਗ ਦੇ ਅੰਕੜਿਆਂ ਨੂੰ ਬਾਜਵਾ ਦੇ ਦਾਅਵਿਆਂ ਵਿੱਚ ਜੋੜ ਦਿੱਤਾ ਜਾਵੇ ਤਾਂ ਕਾਂਗਰਸ ਕੋਲ ਸਰਕਾਰ ਬਣਾਉਣ ਲਈ ਪਹਿਲਾਂ ਹੀ ਬਹੁਮਤ ਹੋ ਜਾਵੇਗਾ। ਇਸ ਤੋਂ ਇੱਕ ਸਾਧਾਰਨ ਸਵਾਲ ਖੜ੍ਹਾ ਹੁੰਦਾ ਹੈ ਕਿ ਜੇਕਰ ਉਨ੍ਹਾਂ ਨਾਲ ਇੰਨੇ ਮੈਂਬਰ ਹਨ ਤਾਂ ਕਾਂਗਰਸ ਨੇ ਆਪਣੀ ਸਰਕਾਰ ਕਿਉਂ ਨਹੀਂ ਬਣਾਈ?ਇਹ ਵਿਰੋਧੀ ਬਿਆਨ ਪਾਰਟੀ ਅੰਦਰ ਫੈਲੀ ਉਲਝਣ ਅਤੇ ਬੌਖਲਾਹਟ ਨੂੰ ਹੀ ਨੰਗਾ ਕਰਦੇ ਹਨ। ਕਾਂਗਰਸ ਲੀਡਰਸ਼ਿਪ ਦੀ ਭਰੋਸੇਯੋਗਤਾਤੇ ਸਵਾਲ ਚੁੱਕਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਾਰਟੀ ਆਪਣੇ ਸੀਨੀਅਰ ਨੇਤਾਵਾਂ ਨੂੰ ਭਾਜਪਾ ਚ ਜਾਣ ਤੋਂ ਰੋਕਣ ਚ ਬਾਰ-ਬਾਰ ਨਾਕਾਮ ਰਹੀ ਹੈ। ਉਨ੍ਹਾਂ ਰਾਜਾ ਵੜਿੰਗ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਪਤਾ ਸੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਸਾਂਝ ਕਦੋਂ ਪਾਈਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਕਦੋਂ ਛੱਡੀਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਦੋਂ ਪਾਸਾ ਬਦਲਿਆਜਾਂ ਸਾਬਕਾ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਕਦੋਂ ਸ਼ਾਮਲ ਹੋਏ। ਜਿਹੜੀ ਪਾਰਟੀ ਆਪਣੇ ਸੀਨੀਅਰ ਆਗੂਆਂ ਦੇ ਭਾਜਪਾ ਚ ਜਾਣ ਦਾ ਧਿਆਨ ਵੀ ਨਹੀਂ ਰੱਖ ਸਕੀਉਸ ਕੋਲ ਆਪ ਵਿਧਾਇਕਾਂ ਬਾਰੇ ਅਟਕਲਾਂ ਲਗਾਉਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

ਕਾਂਗਰਸਤੇ ਇੱਕ ਹੋਰ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਰਾਜਾ ਵੜਿੰਗ ਨੂੰ ਚੁਣੌਤੀ ਦਿੱਤੀ ਕਿ ਉਹਆਪ ਬਾਰੇ ਦਾਅਵੇ ਕਰਨ ਤੋਂ ਪਹਿਲਾਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਾਂਗਰਸ ਕੋਲ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਲਈ ਮਜ਼ਬੂਤ ਉਮੀਦਵਾਰ ਵੀ ਨਹੀਂ ਹਨਫਿਰ ਵੀ ਇਸ ਦੇ ਆਗੂ ਅਗਲੀ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਹਨ। ਕਾਂਗਰਸ ਅੰਦਰ ਲੀਡਰਸ਼ਿਪ ਦੇ ਸੰਕਟ ਨੂੰ ਉਜਾਗਰ ਕਰਦਿਆਂ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਇੱਕ ਦਰਜਨ ਤੋਂ ਵੱਧ ਆਗੂ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਦੌੜ ਵਿੱਚ ਹਨ। ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਉਨ੍ਹਾਂ ਪੋਸਟਰਾਂ ਦਾ ਹਵਾਲਾ ਦਿੰਦਿਆਂਜਿਨ੍ਹਾਂ ਵਿੱਚ ਕਾਂਗਰਸ ਦਾ ਨਾਂਚੋਣ ਨਿਸ਼ਾਨ ਅਤੇ ਕੇਂਦਰੀ ਲੀਡਰਸ਼ਿਪ ਦੀ ਤਸਵੀਰ ਗਾਇਬ ਸੀਬਲਤੇਜ ਪੰਨੂ ਨੇ ਕਿਹਾ ਕਿ ਇਹ ਘਟਨਾਕ੍ਰਮ ਪਾਰਟੀ ਅੰਦਰ ਚੱਲ ਰਹੀ ਭਾਰੀ ਕੁਰਸੀ ਦੀ ਲੜਾਈ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ। ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਕਿ ਉਹ ਆਪ ਬਾਰੇ ਕਾਲਪਨਿਕ ਦਾਅਵੇ ਕਰਨ ਦੀ ਬਜਾਏ ਕਾਂਗਰਸ ਦੇ ਬਚੇ-ਖੁਚੇ ਵਜੂਦ ਨੂੰ ਬਚਾਉਣਤੇ ਧਿਆਨ ਦੇਣ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀਆਪ ਸਰਕਾਰ ਨੂੰ ਇੱਕ ਹੋਰ ਮੌਕਾ ਦੇਣ ਦਾ ਮਨ ਬਣਾ ਲਿਆ ਹੈ। ਜਦੋਂ ਕਿ ਕਾਂਗਰਸ ਅੰਦਰੂਨੀ ਲੜਾਈਆਂ ਅਤੇ ਲੀਡਰਸ਼ਿਪ ਦੀਆਂ ਮਹੱਤਵਾਕਾਂਖਾਵਾਂ ਵਿੱਚ ਉਲਝੀ ਹੋਈ ਹੈ ਆਪ ਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।

Aam aadmi party aap punjab media in charge baltej pannu

local advertisement banners
Comments


Recommended News
Popular Posts
Just Now