March 6, 2024

ਸਟੇਟ ਡੈਸਕ :ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਧੜਿਆਂ ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਬੀਕੇਯੂ ਡਕੌਂਦਾ (ਧਨੇਰ) ਨੇ ਮੰਗਲਵਾਰ ਨੂੰ ਪਟਿਆਲਾ ਦੇ ਪੁੱਡਾ ਗਰਾਊਂਡ ਵਿੱਚ ਵਿਸ਼ਾਲ ਰੈਲੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਸਾਰੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਅਪੀਲ ਕੀਤੀ। ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ।
ਦੂਜੇ ਪਾਸੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਕਿਹਾ ਕਿ ਅੱਜ ਯਾਨੀ 6 ਮਾਰਚ ਨੂੰ ਪੂਰੇ ਭਾਰਤ ਤੋਂ ਕਿਸਾਨ ਦਿੱਲੀ ਦੇ ਜੰਤਰ-ਮੰਤਰ ਵੱਲ ਸ਼ਾਂਤੀਪੂਰਵਕ ਮਾਰਚ ਕਰਨਗੇ। ਮੱਧ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਦੇ ਕਿਸਾਨਾਂ ਨੇ ਮਾਰਚ ਲਈ ਦਿੱਲੀ ਜਾਣ ਦੀ ਪੂਰੀ ਤਿਆਰੀ ਕਰ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੇ ਐਲਾਨ ਮੁਤਾਬਕ 6 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਨੂੰ ਛੱਡ ਕੇ ਬਾਕੀ ਰਾਜਾਂ ਦੇ ਕਿਸਾਨ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨਗੇ।
Kisan movement farmers march delhi today massive rally patiala warning of conflict latest news livepunjabitv