ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ    ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ    ਟਰੰਪ ਦੀ ਇਰਾਨ ਨੂੰ ਅੰਤਿਮ ਚਿਤਾਵਨੀ! ਯੂਰੇਨੀਅਮ ਲੈਣ ਦੀ ਜ਼ਿੱਦ ’ਤੇ ਅੜਿਆ ਅਮਰੀਕਾ    ਕੈਨੇਡਾ ’ਚ 9,000 ਪੰਜਾਬੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ    ਪੰਜਾਬ ਚੋਣਾਂ ਲਈ ਕਾਂਗਰਸ ਦੀ ਦਿੱਲੀ ’ਚ ਵੱਡੀ ਮੀਟਿੰਗ! ਜਿੱਤਣ ਵਾਲੇ ਉਮੀਦਵਾਰ ਨੂੰ ਹੀ ਮਿਲੇਗੀ ਟਿਕਟ    ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਪੰਜਾਬ ‘ਚ ਕਣਕ ਖਰੀਦ ਮਾਪਦੰਡਾਂ ‘ਚ ਦਿੱਤੀ ਢਿੱਲ    ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ    ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ    ਪੰਜਾਬ ਕੈਬਨਿਟ ‘ਚ ਲੱਗੀ ਅਹਿਮ ਫ਼ੈਸਲਿਆਂ ‘ਤੇ ਮੋਹਰ    CBI ਕੋਰਟ ਦਾ ਵੱਡਾ ਫੈਸਲਾ: ਨਾਮਧਾਰੀ ਆਗੂ ਦਿਲੀਪ ਸਿੰਘ ਭਗੌੜਾ ਘੋਸ਼ਿਤ   
ਖ਼ਾਲੀ ਪੇਟ ਹਿੰਗ ਦਾ ਸੇਵਨ ਸਿਹਤ ਲਈ ਹੈ ਬਹੁਤ ਲਾਭਕਾਰੀ
June 2, 2025
Consuming-asafoetida-on-an-empty

 Health : ਹਿੰਗ ਦੀ ਵਰਤੋਂ ਸਾਡੀ ਰਸੋਈ ਵਿਚ ਖਾਣੇ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ। ਹਿੰਗ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਆਸਾਨੀ ਨਾਲ ਰਾਹਤ ਪਾ ਸਕਦੇ ਹੋ। ਇਸ ਵਿਚ ਮੌਜੂਦ ਗੁਣ ਬਦਹਜ਼ਮੀ, ਪੇਟ ਦੀ ਗੈਸ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਵਿਚ ਬਹੁਤ ਫ਼ਾਇਦੇਮੰਦ ਹੁੰਦੇ ਹਨ। ਖ਼ਾਲੀ ਪੇਟ ਹਿੰਗ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ।

ਜੇਕਰ ਤੁਸੀਂ ਪੇਟ ਸਬੰਧੀ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਖ਼ਾਲੀ ਪੇਟ ਹਿੰਗ ਤੁਹਾਡੇ ਲਈ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਵੇਗਾ। ਹਿੰਗ ਵਿਚ ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਅਤੇ ਐਂਟੀ-ਇੰਫ਼ਲੇਮੇਟਰੀ ਗੁਣ ਮਿਲ ਜਾਂਦੇ ਹਨ। ਇਸ ਦਾ ਸੇਵਨ ਦਰਦ ਤੋਂ ਰਾਹਤ ਪਾਉਣ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਆਉ ਜਾਣਦੇ ਹਾਂ ਖ਼ਾਲੀ ਪੇਟ ਹਿੰਗ ਖਾਣ ਨਾਲ ਕਿਹੜੀਆਂ ਬੀਮਾਰੀਆਂ ਠੀਕ ਹੋ ਸਕਦੀਆਂ ਹਨ।

ਹਿੰਗ ਵਿਚ ਮੌਜੂਦ ਔਸ਼ਧੀ ਗੁਣ ਬਦਹਜ਼ਮੀ ਦੀ ਸਮੱਸਿਆ ਵਿਚ ਬਹੁਤ ਫ਼ਾਇਦੇਮੰਦ ਹੁੰਦੇ ਹਨ। ਖ਼ਾਲੀ ਪੇਟ ਇਕ ਚੁਟਕੀ ਹਿੰਗ ਖਾਣ ਨਾਲ ਤੁਹਾਨੂੰ ਪੇਟ ਨਾਲ ਸਬੰਧਤ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਬਦਹਜ਼ਮੀ ਜਾਂ ਪਾਚਨ ਪ੍ਰਣਾਲੀ ਨਾਲ ਸਬੰਧਤ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਡਾਕਟਰ ਦੀ ਸਲਾਹ ’ਤੇ ਹਿੰਗ ਦਾ ਸੇਵਨ ਕਰਦੇ ਹੋ। ਹਿੰਗ ਦਾ ਸੇਵਨ ਪੇਟ ਲਈ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਇਆ ਹੈ।

ਹਿੰਗ ਵਿਚ ਮੌਜੂਦ ਗੁਣ ਪੇਟ ਫੁਲਣ ਅਤੇ ਪੇਟ ਗੈਸ ਦੀ ਸਮੱਸਿਆ ਨੂੰ ਕੱੁਝ ਹੀ ਸਮੇਂ ਵਿਚ ਖ਼ਤਮ ਕਰ ਦਿੰਦੇ ਹਨ। ਕਈ ਵਾਰ ਪੇਟ ਦਰਦ ਗੈਸ ਜਾਂ ਫੁਲਣ ਕਾਰਨ ਹੁੰਦਾ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਖ਼ਾਲੀ ਪੇਟ ਇਕ ਚੁਟਕੀ ਹਿੰਗ ਦਾ ਸੇਵਨ ਕਰਨਾ ਲਾਭਦਾਇਕ ਮੰਨਿਆ ਜਾਂਦਾ ਹੈ। ਹਿੰਗ ਸਰੀਰ ਵਿਚ ਖ਼ੂਨ ਦੇ ਥੱਕੇ ਬਣਨ ਤੋਂ ਰੋਕਦੀ ਹੈ ਅਤੇ ਖ਼ੂਨ ਦੇ ਗੇੜ ਨੂੰ ਬਿਹਤਰ ਬਣਾਉਂਦੀ ਹੈ। ਹਰ ਰੋਜ਼ ਸਵੇਰੇ ਹਿੰਗ ਦਾ ਪਾਣੀ ਪੀਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਮਿਲਦੀ ਹੈ। ਹਾਲਾਂਕਿ ਇਸ ਨੂੰ ਲੈਣ ਤੋਂ ਪਹਿਲਾਂ ਤੁਹਾਨੂੰ ਇਕ ਵਾਰ ਅਪਣੇ ਡਾਕਟਰ ਨਾਲ ਸਲਾਹ ਜ਼ਰੂਰ ਕਰਨੀ ਚਾਹੀਦੀ ਹੈ। 


Consuming asafoetida on an empty stomach is very beneficial for health

local advertisement banners
Comments


Recommended News
Popular Posts
Just Now