July 30, 2024
Admin / Punjab
ਸਟੇਟ ਡੈਸਕ : ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਸਵੇਰੇ ਹੀ ਖੋਲ੍ਹ ਦਿੱਤਾ ਗਿਆ ਹੈ। ਟੋਲ ਪਲਾਜ਼ਾ ਦੇ ਨਾਲ-ਨਾਲ ਉੱਥੇ ਜਾਣ ਵਾਲੀਆਂ ਸੜਕਾਂ 'ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਟੋਲ ਪਲਾਜ਼ਾ ਨੂੰ ਖੁੱਲ੍ਹਣ ਤੋਂ ਰੋਕਣ ਲਈ ਕਿਸਾਨਾਂ ਨੂੰ ਰਸਤੇ ਵਿਚ ਹੀ ਰੋਕਿਆ ਜਾ ਰਿਹਾ ਹੈ। ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਨੇ ਪਿਛਲੇ 45 ਦਿਨਾਂ ਤੋਂ ਟੋਲ ਪਲਾਜ਼ਾ ਨੂੰ ਫ੍ਰੀ ਰੱਖਿਆ ਹੋਇਆ ਸੀ। ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਸਨ ਕਿ ਟੋਲ ਦਰਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ ਪਰ ਅੱਜ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਟੋਲ ਪਲਾਜ਼ਾ ਖੋਲ੍ਹ ਦਿੱਤਾ ਗਿਆ। ਅੱਜ ਤੋਂ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਲੋਕਾਂ ਨੂੰ ਟੋਲ ਦੇਣਾ ਪਵੇਗਾ।
ਭਾਰਤੀ ਕਿਸਾਨ ਯੂਨੀਅਨ ਨੇ 16 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਫਰੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਟੋਲ ਪਲਾਜ਼ਾ 'ਤੇ ਵਾਹਨ ਚਾਲਕਾਂ ਤੋਂ ਟੋਲ ਫੀਸ ਲੈਣੀ ਬੰਦ ਕਰ ਦਿੱਤੀ ਸੀ ਅਤੇ 45 ਦਿਨਾਂ ਦੇ ਅੰਦਰ-ਅੰਦਰ ਹੀ ਡਰਾਈਵਰਾਂ ਨੇ ਟੋਲ ਪਲਾਜ਼ਾ 'ਤੇ ਆਉਣਾ-ਜਾਣਾ ਸ਼ੁਰੂ ਕਰ ਦਿੱਤਾ ਸੀ, ਪਰ ਅੱਜ ਡੀ 45 ਦਿਨਾਂ ਬਾਅਦ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਡਰਾਈਵਰਾਂ ਨੂੰ ਦੁਬਾਰਾ ਟੋਲ ਫੀਸ ਦੇਣੀ ਪਵੇਗੀ।
Costliest Ladoval Toll Plaza Reopens Free For 45 Days Heavy Police Force Deployed