July 31, 2024

Admin / Punjab
ਸਟੇਟ ਡੈਸਕ : ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਪਾਰਟੀ ਨੇ ਬਾਗੀ ਧੜੇ ਦੇ ਆਗੂਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਵਿਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ 8 ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚੋਂ ਕੱਢੇ ਗਏ ਇਨ੍ਹਾਂ ਆਗੂਆਂ ਵਿਚ ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ, ਚਰਨਜੀਤ ਸਿੰਘ ਬਰਾੜ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਸ਼ਾਮਲ ਹਨ। ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪਾਰਟੀ ਵਿੱਚ ਬਗਾਵਤੀ ਧੜਾ ਖੜ੍ਹਾ ਹੋ ਗਿਆ ਸੀ। ਜਿਸ ਵਿਚ ਉਪਰੋਕਤ ਸਾਰੇ ਆਗੂ ਸ਼ਾਮਿਲ ਸੀ। ਇਨ੍ਹਾਂ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਅਸਤੀਫ਼ੇ ਦੇਣ ਲਈ ਕਿਹਾ ਜਾ ਰਿਹਾ ਸੀ ਅਤੇ ਪਾਰਟੀ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਸੀ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿੱਚ ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਤੋਂ ਇਲਾਵਾ ਕਈ ਵੱਡੇ ਆਗੂ ਹਾਜ਼ਰ ਸੀ। ਜਿਸ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਲਗਾਤਾਰ ਬਾਗੀ ਹੋ ਰਹੇ ਆਗੂਆਂ ਨੂੰ ਅਕਾਲੀ ਦਲ ਵਿਚੋਂ ਕੱਢਣ ਦਾ ਫੈਸਲਾ ਲਿਆ ਗਿਆ।
Shroad Kicked Out Many Leaders Including Bibi Jagir Kaur From The Party