ਆਮ ਆਦਮੀ ਪਾਰਟੀ ਨਸ਼ੇ ਦੀ ਬੁਰਾਈ ਨੂੰ ਖਤਮ ਕਰਨ ਤੱਕ ਆਰਾਮ ਨਾਲ ਨਹੀਂ ਬੈਠੇਗੀ: ਲਾਲਜੀਤ ਸਿੰਘ ਭੁੱਲਰ    ਮਾਊਂਟ ਐਲਬਰਸ 'ਤੇ ਚੜ੍ਹਾਈ ਕਰਨ ਵਾਲਾ ਦੁਨੀਆ ਦਾ ਸਭ ਤੋਂ ਘੱਟ ਉਮਰ ਦਾ ਪਰਬਤਾਰੋਹੀ ਬਣਿਆ ਤੇਗਬੀਰ ਸਿੰਘ    ਜੀ.ਐਸ. ਬਾਲੀ ਪੰਜਾਬ ਕਾਂਗਰਸ 'ਚ ਹੋਏ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਸਵਾਗਤ    ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਾਤੜਾਂ ਚੌਕੀ ਦਾ ਹੌਲਦਾਰ ਕਾਬੂ    ਪੰਜਾਬ ਵਿਜੀਲੈਂਸ ਬਿਊਰੋ ਦਾ ਦਾਅਵਾ, ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਬਿਕਰਮ ਮਜੀਠੀਆ    ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਹਿਮਾਚਲ ਲੈ ਕੇ ਹੋਈ ਰਵਾਨਾ    ਹੁਣ ਸੌਖੀ ਨਹੀਂ ਮਿਲੇਗੀ ਪੁਰਤਗਾਲ ਦੀ ਨੈਸ਼ਨਲਟੀ, 33 ਹਜ਼ਾਰ ਲੋਕਾਂ ਨੂੰ ਦੇਸ਼ ਨਿਕਾਲਾ ਦੇ ਹੁਕਮ ਜਾਰੀ    ਮੌਸਮ ਵਿਭਾਗ ਨੇ ਪੰਜਾਬ ਸਮੇਤ ਕਈਂ ਸੂਬਿਆਂ 'ਚ ਭਾਰੀ ਮੀਂਹ ਦੀ ਚੇਤਵਾਨੀ ਕੀਤੀ ਜਾਰੀ    ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ   
Gulab Chand Kataria : ਪੰਜਾਬ ਦੇ ਨਵੇਂ ਰਾਜਪਾਲ ਨੇ ਚੁੱਕੀ ਸਹੁੰ, ਸੀਐੱਮ ਭਗਵੰਤ ਮਾਨ ਵੀ ਹੋਏ ਸ਼ਾਮਲ
July 31, 2024
Gulab-Chand-Kataria-The-New-Gove

Admin / Punjab

ਸਟੇਟ ਡੈਸਕ : ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਰਾਜ ਭਵਨ ਵਿਖੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਕਟਾਰੀਆ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਸਾਬਕਾ ਰਾਜਪਾਲ ਵੀਪੀ ਸਿੰਘ ਬਦਨੌਰ ਵੀ ਮੌਜੂਦ ਸੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਚਰਨ ਛੂਹ ਕੇ ਅਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਗੁਲਾਬ ਚੰਦ ਕਟਾਰੀਆ ਨੇ ਸ਼ਿਵ ਮੰਦਰ ਜਾ ਕੇ ਅਸ਼ੀਰਵਾਦ ਲਿਆ। ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਿਆ।


ਕੌਣ ਹੈ ਗੁਲਾਬ ਚੰਦ ਕਟਾਰੀਆ?


ਗੁਲਾਬ ਚੰਦ ਕਟਾਰੀਆ ਰਾਜਸਥਾਨ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਵਿਚੋਂ ਇਕ ਹਨ ਅਤੇ ਪਾਰਟੀ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਹਨ। ਉਹ ਰਾਜਸਥਾਨ ਸਰਕਾਰ ਵਿਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਦਾ ਜਨਮ 13 ਅਕਤੂਬਰ 1944 ਨੂੰ ਰਾਜਸਥਾਨ ਦੇ ਉਦੈਪੁਰ ਵਿਚ ਹੋਇਆ ਸੀ। 1977 ਵਿਚ, ਗੁਲਾਬ ਚੰਦ ਕਟਾਰੀਆ ਨੇ ਪਹਿਲੀ ਵਾਰ ਉਦੈਪੁਰ ਵਿਧਾਨ ਸਭਾ ਹਲਕੇ ਤੋਂ ਛੇਵੀਂ ਰਾਜਸਥਾਨ ਵਿਧਾਨ ਸਭਾ ਲਈ ਨਾਮਜ਼ਦਗੀ ਦਾਖਲ ਕੀਤੀ ਅਤੇ ਜਿੱਤੇ। ਗੁਲਾਬ ਚੰਦ ਕਟਾਰੀਆ ਵੀ ਭਾਰਤੀ ਜਨਤਾ ਪਾਰਟੀ ਦੇ ਇਕ ਭਾਰਤੀ ਸਿਆਸਤਦਾਨ ਹਨ। ਕਿਉਂਕਿ ਉਨ੍ਹਾਂ ਕੋਲ ਸਿਆਸਤ ਦਾ ਲੰਬਾ ਤਜਰਬਾ ਹੈ। ਗੁਲਾਬ ਚੰਦ ਕਟਾਰੀਆ ਨੇ 11 ਚੋਣਾਂ ਲੜੀਆਂ, ਜਿਨ੍ਹਾਂ 'ਚੋਂ 9 ਵਿਚ ਜਿੱਤ ਹਾਸਲ ਕੀਤੀ। ਉਹ ਉਦੈਪੁਰ ਤੋਂ 9ਵੀਂ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ।

Gulab Chand Kataria The New Governor Of Punjab Took Oath

local advertisement banners
Comments


Recommended News
Popular Posts
Just Now