September 3, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਜ਼ਿਲ੍ਹਾ ਤਰਨਤਾਰਨ ਦਾ ਸਰਹੱਦੀ ਪਿੰਡ ਬੁਰਜ 169 (ਰਾਜਾਤਾਲ ਨੇੜੇ) ਦਾ ਫੌਜੀ ਜਵਾਨ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਜੋ ਬੀਤੇ ਦਿਨ ਜੰਮੂ ਕਸ਼ਮੀਰ ਵਿਖੇ ਦੁਸ਼ਮਣਾਂ ਨਾਲ ਮੁਕਾਬਲੇ ਦੌਰਾਨ ਸ਼ਹੀਦੀ ਜਾਮ ਪੀ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਉਥੇ ਪਿੰਡ ਵਿਚ ਵੀ ਮਾਤਮ ਪੱਸਰ ਗਿਆ ਹੈ।
ਅੱਤਵਾਦੀ ਹਮਲੇ ਦੇ ਡਰ ਕਾਰਨ ਸਪੈਸ਼ਲ ਆਪਰੇਸ਼ਨ ਗਰੁੱਪ ਗਠਿਤ
ਅੱਤਵਾਦੀ ਹਮਲੇ ਦੇ ਡਰ ਕਾਰਨ ਸਥਾਨਕ ਪੁਲਿਸ ਦਾ 'ਸਪੈਸ਼ਲ ਆਪ੍ਰੇਸ਼ਨ ਗਰੁੱਪ' ਹੋਰ ਟੀਮਾਂ ਦੇ ਨਾਲ ਵੱਡੀ ਤਲਾਸ਼ੀ ਮੁਹਿੰਮ ਵਿਚ ਫੌਜ ਦੀ ਮਦਦ ਲਈ ਮੌਕੇ 'ਤੇ ਪਹੁੰਚ ਗਿਆ। ਹਾਲਾਂਕਿ ਤਲਾਸ਼ੀ ਮੁਹਿੰਮ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਤਲਾਸ਼ੀ ਮੁਹਿੰਮ ਕਈ ਘੰਟਿਆਂ ਤੱਕ ਜਾਰੀ ਰਹੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਸਾਰੇ ਪ੍ਰਵੇਸ਼ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਇਲਾਕੇ ਦੀ ਡੂੰਘਾਈ ਨਾਲ ਤਲਾਸ਼ੀ ਦੌਰਾਨ ਡਰੋਨ ਅਤੇ ਸਨਿਫਰ ਕੁੱਤਿਆਂ ਦੀ ਵੀ ਵਰਤੋਂ ਕੀਤੀ ਗਈ।
Kuldeep Singh Of Village Burj Martyred In Jammu And Kashmir