September 4, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ ਵਿਚ ਇਕ ਹੈਰਾਨ ਕਰਨ ਵਾਲੀ ਘਟਨਾ ਵਿਚ 18 ਸਾਲਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਲੜਕੀ ਫ਼ਿਰੋਜ਼ਪੁਰ ਦੇ ਗੰਗਾ ਮੰਦਿਰ ਇਲਾਕੇ ਦੀ ਵਸਨੀਕ ਸੀ ਅਤੇ ਇੱਥੋਂ ਦੇ ਜਲੰਧਰ ਹਾਈਟਸ ਵਿਚ ਆਪਣੀ ਮਾਸੀ ਕੋਲ ਰਹਿ ਰਹੀ ਸੀ। ਜਲੰਧਰ ਹਾਈਟਸ ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਖੇਤਰਾਂ ਵਿਚੋਂ ਇਕ ਮੰਨਿਆ ਜਾਂਦਾ ਹੈ ਅਤੇ ਇੱਥੇ ਇਕ ਅਠਾਰਾਂ ਸਾਲਾਂ ਦੀ ਲੜਕੀ ਵੱਲੋਂ ਖੁਦਕੁਸ਼ੀ ਕਰਨ ਦੀ ਹੈਰਾਨ ਕਰਨ ਵਾਲੀ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪੁਲਿਸ ਨੂੰ ਜਾਂਚ ਦੌਰਾਨ ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਜਲੰਧਰ ਹਾਈਟਸ ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਜਲੰਧਰ ਦੇ ਸਦਰ ਥਾਣੇ ਅਧੀਨ ਪੈਂਦੇ ਪੋਸਟ ਜਲੰਧਰ ਹਾਈਟਸ ਦੇ ਇਲਾਕੇ ਵਿਚ ਵਾਪਰੀ।
ਚੌਕੀ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਲੜਕੀ ਜਲੰਧਰ ਦੇ ਸੀਟੀ ਇੰਸਟੀਚਿਊਟ ਵਿਚ ਪੜ੍ਹਦੀ ਸੀ। ਲੜਕੀ ਦੇ ਮਾਤਾ-ਪਿਤਾ ਨਹੀਂ ਰਹੇ ਅਤੇ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਚੌਕੀ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਫ਼ਿਰੋਜ਼ਪੁਰ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅੱਜ ਉਸ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ। ਲੜਕੀ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ।
An 18 year old Girl Who Came To Stay With Her Aunt In Jalandhar Committed Suicide