ED raid: ਖੰਨਾ 'ਚ ਈਡੀ ਨੇ ਤੜਕਸਾਰ ਕਾਂਗਰਸੀ ਆਗੂ ਦੇ ਘਰ ਮਾਰਿਆ ਛਾਪਾ, ਟੈਂਡਰ ਘਪਲੇ ਸਬੰਧੀ ਕੀਤੀ ਜਾ ਰਹੀ ਹੈ ਜਾਂਚ
September 4, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਹਾਲ ਹੀ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਖੰਨਾ ਦੇ ਪਿੰਡ ਇਕੋਲਾਹੀ ਵਿਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਈਡੀ ਦੀ ਟੀਮ ਸਵੇਰੇ 4 ਵਜੇ ਖੰਨਾ ਪਹੁੰਚੀ ਸੀ।
ਰਾਜਦੀਪ ਦੇ ਘਰ ਇਕੋਲਾਹੀ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਈਡੀ ਦੀ ਟੀਮ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਉਸ ਦੇ ਕਮਿਸ਼ਨ ਏਜੰਟ ਦੀ ਦੁਕਾਨ ਦੀ ਵੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਇਹ ਜਾਂਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਹੈ।
ED Raided Congress Leader s House In Khanna In The Early Hours
Comments
Recommended News
Popular Posts
Just Now